ਲੁਧਿਆਣਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਈ ਹੈ। ਜਾਣਕਾਰੀ ਅਨੁਸਾਰ ਫਿਰੌਤੀ ਦੀ ਰਕਮ ਲੈਣ ਆਏ ਇਨ੍ਹਾਂ ਬਦਮਾਸ਼ਾਂ ਨੂੰ ਪੁਲਿਸ ਵੱਲੋਂ ਫੜ ਲਿਆ ਗਿਆ। ਇਨ੍ਹਾਂ ਵਿਚੋਂ ਇਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਤੇ ਦੂਜਾ ਫਰਾਰ ਹੋ ਗਿਆ।
ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ ਹੋਈ। ਮੁਲਜ਼ਮ 10 ਲੱਖ ਰੁਪਏ ਦੀ ਫਿਰੌਤੀ ਲੈਣ ਆਏ ਸਨ। ਜਵਾਬੀ ਕਾਰਵਾਈ ਵਿਚ ਇਕ ਮੁਲਜ਼ਮ ਜ਼ਖਮੀ ਹੋ ਗਿਆ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਨੇ ਜਾਲ ਵਿਛਾ ਕੇ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ। ਜਿਵੇਂ ਹੀ ਮੁਲਜ਼ਮ ਮੌਕੇ ‘ਤੇ ਪਹੁੰਚ ਪੁਲਿਸ ਨੇ ਉੁਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਉਨ੍ਹਾਂ ਨੇ ਗੋਲੀਬਾਰੀ ਕਰ ਦਿੱਤੀ।
ਇਹ ਵੀ ਪੜ੍ਹੋ : ਲੁਧਿਆਣਾ ਦੇ ਇਕ ਹੋਟਲ ‘ਚੋਂ ਸ਼ੱ/ਕੀ ਹਾਲਾਤਾਂ ‘ਚ ਮਿਲੀ ਕੁੜੀ ਦੀ ਮ੍ਰਿ.ਤਕ ਦੇ/ਹ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਗ੍ਰਿਫਤਾਰ ਮੁਲਜ਼ਮ ਨੇ ਦੱਸਿਆ ਕਿ ਉਨ੍ਹਾਂ ਨੇ ਇਕ ਜਵੈਲਰ ਤੋਂ 1 ਕਰੋੜ ਦੀ ਫਿਰੌਤੀ ਮੰਗੀ ਸੀ ਤੇ ਹੁਣ ਮੁਲਜ਼ਮ 10 ਲੱਖ ਰੁਪਏ ਦੀ ਰਕਮ ਲੈਣ ਆਏ ਸਨ। ਗ੍ਰਿਫਤਾਰ ਮੁਲਜ਼ਮ ਨੇ ਆਪਣੇ ਦੂਜੇ ਸਾਥੀ ਦੀ ਪਛਾਣ ਵੀ ਦੱਸ ਦਿੱਤੀ ਹੈ। ਪੁਲਿਸ ਨੇ ਬਾਈਕ ਸਵਾਰਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਬਾਈਕ ਪਿੱਛੇ ਬੈਠੇ ਬਦਮਾਸ਼ਾਂ ਨੇ ਪੁਲਿਸ ‘ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਤੇ ਜਵਾਬੀ ਕਾਰਵਾਈ ਵਿਚ ਮੁਲਜ਼ਮ ਦੇ ਗੋਲੀ ਲੱਗੀ ਤੇ ਉਹ ਜਖਮੀ ਹੋ ਗਿਆ।
ਵੀਡੀਓ ਲਈ ਕਲਿੱਕ ਕਰੋ -:
























