ਹੁਸ਼ਿਆਰਪੁਰ ਦੇ ਪਿੰਡ ਬਾੜੀਆ ਬਾਬੇ ਨੇੜੇ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਪਿਛਲੇ ਦਿਨੀਂ ਮਨੀ ਐਕਸਚੇਂਜ ਦੀ ਦੁਕਾਨ ਨੂੰ ਬਦਮਾਸ਼ਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਸੀ ਤੇ ਉਥੋਂ ਪੈਸੇ ਲੁੱਟੇ ਗਏ ਸੀ ਤੇ ਇਸ ਮਾਮਲੇ ਵਿਚ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਸੀ।
ਇਸ ਮਾਮਲੇ ਵਿਚ ਸ਼ਾਮਲ ਹੋਰ ਬਦਮਾਸ਼ਾਂ ਬਾਰੇ ਪੁਲਿਸ ਨੂੰ ਜਦੋਂ ਗੁਪਤ ਸੂਚਨਾ ਮਿਲੀ ਤਾਂ ਉਨ੍ਹਾਂ ਨੂੰ ਫੜਨ ਲਈ ਜਦੋਂ ਪੁਲਿਸ ਪਹੁੰਚੀ ਤਾਂ ਮੌਕੇ ‘ਤੇ ਬਦਮਾਸ਼ਾਂ ਵੱਲੋਂ ਪੁਲਿਸ ‘ਤੇ ਫਾਇਰਿੰਗ ਕੀਤੀ ਗਈ ਤੇ ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿਚ ਗੋਲੀ ਲੱਗਣ ਕਾਰਨ ਬਦਮਾਸ਼ ਜ਼ਖਮੀ ਹੋ ਗਏ ਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ।
ਦੱਸ ਦੇਈਏ ਕਿ ਇਕ ਨੌਜਵਾਨ ਦਾ ਮਲੋਟ ਦਾ ਤੇ ਦੂਜਾ ਮੁਲਜ਼ਮ ਸ਼ਾਹਕੋਟ ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਇਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਵੱਡੀ ਕਾਰਵਾਈ ਜਲਦ ਹੀ ਅਮਲ ਵਿਚ ਲਿਆਂਦੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























