ਮੁਕਤਸਰ ਦੇ ਮਲੋਟ ਵਿਚ ਬਦਮਾਸ਼ ਤੇ ਪੁਲਿਸ ਵਿਚਾਲੇ ਮੁਠਭੇੜ ਹੋਈ ਹੈ ਤੇ ਇਸ ਦੌਰਾਨ ਨਾਮੀ ਗੈਂਗ ਦਾ ਇਕ ਗੁਰਗਾ ਹਥਿਆਰਾਂ ਸਣੇ ਗ੍ਰਿਫਤਾਰ ਕਰ ਲਿਆ ਗਿਆ ਹੈ। ਬੀਤੀ ਰਾਤ ਲਗਭਗ 12 ਵਜੇ ਮਲੋਟ-ਅਬੋਹਰ ਬਾਈਪਾਸ ‘ਤੇ ਪੁਲਿਸ ਚੈਕਿੰਗ ਕਰ ਰਹੀ ਸੀ ਇਸ ਦੌਰਾਨ ਇਕ ਬਾਈਕ ਸਵਾਰ ਸ਼ੱਕੀ ਨੌਜਵਾਨ ਉਥੇ ਪਹੁੰਚਿਆ।
ਪੁਲਿਸ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਭੱਜਣ ਲੱਗਾ। ਭਜਦੇ ਸਮੇਂ ਉਸ ਨੇ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਵਿਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ। ਇਸ ਦੌਰਾਨ ਮੁਲਜ਼ਮ ਦੇ ਪੈਰ ਵਿਚ ਗੋਲੀ ਲੱਗ ਗਈ। ਪੁਲਿਸ ਨੇ ਉਸ ਨੂੰ ਜ਼ਖਮੀ ਹਾਲਤ ਵਿਚ ਫੜ ਕੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ।
ਜਾਣਕਾਰੀ ਦਿੰਦਿਆਂ ਡੀਐੱਸਪੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਅਭਿਸ਼ੇਕ ਵਜੋਂ ਹੋਈ ਹੈ। ਉਹ ਨਾਮੀ ਗੈਂਗ ਦਾ ਗੁਰਗਾ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਫੜੇ ਗਏ ਮੁਲਜ਼ਮ ਜਿਸ ਦਾ ਨਾਂ ਅਭਿਸ਼ੇਕ ਦੱਸਿਆ ਜਾ ਰਿਹਾ ਹੈ। ਸ਼ੁਰੂਆਤੀ ਜਾਂਚ ਦੌਰਾਨ ਪੁਲਿਸ ਨੇ ਦਾਅਵਾ ਕੀਤਾ ਕਿ ਲੜਕਾ ਹਥਿਆਰ ਸਪਲਾਈ ਕਰਨ ਦਾ ਕੰਮ ਕਰਦਾ ਸੀ। ਨੌਜਵਾਨ ਖਿਲਾਫ ਹਰਿਆਣਾ ਵਿਚ ਡਾਕੇ ਮਾਰਨ ਦੇ ਦੋ ਮੁਕੱਦਮੇ ਦਰਜ ਹਨ ਤੇ ਉਸ ਕੋਲੋਂ ਇਕ 32 ਬੋਰ ਤੇ ਦੂਜੀ 30 ਬੋਰ ਦੀ ਪਿਸਤੌਲ ਬਰਾਮਦ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























