ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਵੱਲੋਂ ਗੈਂਗਸਟਰਾਂ ‘ਤੇ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਤਰਨਤਾਰਨ ਵਿਚ ਬੀਤੀ ਰਾਤ ਪੁਲਿਸ ਐਨਕਾਊਂਟਰ ਹੋਇਆ। ਇਥੇ ਤਰਨਤਾਰਨ ਪੁਲਿਸ ਦੀ ਸੀਆਈਏ ਸਟਾਫ ਦੀ ਟੀਮ ਤੇ ਗੈਂਗਸਟਰ ਤੇ ਉਸ ਦੇ ਸਾਥੀ ਵਿਚ ਫਾਇਰਿੰਗ ਹੋਈ ਜਿਸ ਵਿਚ ਗੈਂਗਸਟਰ ਨੂੰ ਗੋਲੀਆਂ ਲੱਗੀਆਂ ਜਿਸਦੇ ਬਾਅਦ ਉਸ ਨੂੰ ਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਫੜ ਲਿਆ। ਗੈਂਗਸਟਰ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਹੈ।
ਫੜੇ ਗਏ ਗੈਂਗਸਟਰ ਦੀ ਪਛਾਣ ਚਰਨਜੀਤ ਉਰਫ ਰਾਜੂ ਸ਼ੂਟਰ ਵਾਸੀ ਪਿੰਡ ਸੰਘਾ ਵਜੋਂ ਹੋਈ ਹੈ ਜਦੋਂ ਕਿ ਉਸ ਦੇ ਸਾਥੀ ਦੀ ਪਛਾਣ ਪਰਮਿੰਦਰਦੀਪ ਸਿੰਘ ਵਾਸੀ ਈਬਣ ਵਜੋਂ ਹੋਈ ਹੈ। ਬੀਤੀ ਰਾਤ ਪੁਲਿਸ ਨੂੰ ਸੂਚਨਾ ਮਿਲੀ ਸੀਕਿ ਰਾਜੂ ਸ਼ੂਟਰ ਆਪਣੇ ਸਾਥੀ ਸਣੇ ਬਾਈਕ ‘ਤੇ ਸਵਾਰ ਹੋ ਕੇ ਕਿਸੇ ਵਾਰਦਾਨ ਨੂੰ ਅੰਜਾਮ ਦੇਣ ਲਈ ਇਲਾਕੇ ਵਿਚ ਘੁੰਮ ਰਿਹਾ ਹੈ ਜਿਸ ਦੇ ਬਾਅਦ ਗੁਰਦੁਆਰਾ ਬੀੜ ਸਾਹਿਬ ਤੋਂ ਪਿੰਡ ਕਸੇਲ ਨੂੰ ਜਾਣ ਵਾਲੀ ਸੜਕ ‘ਤੇ ਨਾਕਾਬੰਦੀ ਕੀਤੀ ਗਈ ਜਿਸ ਦੌਰਾਨ ਬਾਈਕ ‘ਤੇ ਸਵਾਲ 2 ਲੋਕਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਦੋਵਾਂ ਨੇ ਪੁਲਿਸ ‘ਤੇ ਚਾਰ ਗੋਲੀਆਂ ਦਾਗੀਆਂ। ਇਸ ‘ਤੇ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਜਿਸ ਵਿਚ ਇਕ ਗੈਂਗਸਟਰ ਨੂੰ 2 ਗੋਲੀਆਂ ਲੱਗੀਆਂ।
ਇਹ ਵੀ ਪੜ੍ਹੋ : ਵੱਡੀ ਖਬਰ, ਮੰਤਰੀ ਅਮਨ ਅਰੋੜਾ ਨੂੰ 2 ਸਾਲ ਦੀ ਕੈਦ, 15 ਸਾਲ ਪੁਰਾਣੇ ਮਾਮਲੇ ‘ਚ ਕੋਰਟ ਨੇ ਸੁਣਾਇਆ ਫੈਸਲਾ
ਦੱਸ ਦੇਈਏ ਕਿ ਗੈਂਗਸਟਰ ਰਾਜੂ ਸ਼ੂਟਰ ‘ਤੇ 8 ਮਾਮਲੇ ਪਹਿਲਾਂ ਤੋਂ ਹੀ ਦਰਜ ਹਨ। ਉਸ ਨੇ ਦੋ ਮਹੀਨੇ ਪਹਿਲਾਂ ਪਿੰਡ ਧੋਟੀਆ ਵਿਚ ਸਰਕਾਰੀ ਬੈਂਕ ਲੁੱਟਣ ਵਿਚ ਅਸਫਲ ਰਹਿਣ ‘ਤੇ ਪੰਜਾਬ ਪੁਲਿਸ ਦੇ ਏਐੱਸਆਈ ਬਲਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਸੀ। ਡੀਐੱਸਪੀ ਤਰਸੇਮ ਮਸੀਹ ਨੇ ਦੱਸਿਆ ਕਿ ਮੁਾਕਬਲੇ ਦੌਰਾਨ ਪੁਲਿਸ ਦੀਆਂ ਗੱਡੀਆਂ ‘ਤੇ ਵੀ 2 ਗੋਲੀਆਂ ਲੱਗੀਆਂ ਹਨ ਜਦੋਂ ਕਿ 2 ਪੁਲਿਸ ਮੁਲਾਜ਼ਮ ਵਾਲ-ਵਾਲ ਬਚੇ ਹਨ।
ਵੀਡੀਓ ਲਈ ਕਲਿੱਕ ਕਰੋ : –