ਮੋਗਾ ਵਿਚ ਅੱਜ ਸਵੇਰੇ-ਸਵੇਰੇ ਐਨਕਾਊਂਟਰ ਦੀ ਖਬਰ ਸਾਹਮਣੇ ਆਈ ਹੈ। ਮੋਗਾ ਪੁਲਿਸ ‘ਤੇ ਇਕ ਬਦਮਾਸ਼ ਨੇ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਦੌਰਾਨ ਪੁਲਿਸ ਨੇ ਵੀ ਫਾਇਰਿੰਗ ਕੀਤੀ। ਜਵਾਬੀ ਕਾਰਵਾਈ ਦੌਰਾਨ ਬਦਮਾਸ਼ ਜ਼ਖਮੀ ਹੋ ਗਿਆ ਤੇ ਉਸ ਦੇ ਪੈਰ ਵਿਚ ਗੋਲੀ ਲੱਗੀ ਹੈ। ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਬਦਮਾਸ਼ ਕੋਲੋਂ 32 ਬੋਰ ਦੀ ਪਿਸੌਤਲ ਵੀ ਬਰਾਮਦ ਹੋਈ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਡਾਲਾ ਪਿੰਡ ਵਿਚ ਇਕ ਪੰਚਾਇਤ ਮੈਂਬਰ ਦੇ ਘਰ ‘ਤੇ 2 ਨੌਜਵਾਨਾਂ ਨੇ ਫਾਇਰਿੰਗ ਕੀਤੀ ਸੀ। ਇਸੇ ਮਾਮਲੇ ਵਿਚ ਉਕਤ ਬਦਮਾਸ਼ ਦੀ ਪੁਲਿਸ ਨੂੰ ਭਾਲ ਸੀ ਜਿਸ ਨੂੰ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
