ਅੰਮ੍ਰਿਤਸਰ ਦੇ ਗੇਟ ਹਕੀਮਾਂ ਇਲਾਕੇ ਵਿਚ ਪੁਲਿਸ ਤੇ ਨਸ਼ਾ ਤਸਕਰਾਂ ਵਿਚ ਐਨਕਾਊਂਟਰ ਹੋਇਆ। ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਤਸਕਰ ਨੂੰ ਜ਼ਖਮੀ ਹਾਲਤ ਵਿਚ ਦਬੋਚ ਲਿਆ। ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਜਲਦ ਇਸ ਮਾਮਲੇ ਵਿਚ ਜਾਣਕਾਰੀ ਦੇਣਗੇ।
ਘਟਨਾ ਥਾਣਾ ਗੇਟ ਹਕੀਮਾਂ ਅਧੀਨ ਆਉਣ ਵਾਲੀ ਦਾਣਾ ਮੰਡੀ ਦੀ ਹੈ। ਪੁਲਿਸ ਨੇ ਇਥੇ ਸੁਰੱਖਿਆ ਲਈ ਨਾਕਾ ਲਗਾਇਆ ਹੋਇਆ ਸੀ। ਇਸੇ ਦੌਰਾਨ ਬਾਈਕ ‘ਤੇ ਸਵਾਰ ਇਕ ਨਸ਼ਾ ਤਸਕਰ ਮੌਕੇ ‘ਤੇ ਪਹੁੰਚਿਆ। ਪੁਲਿਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿਚ ਮੁਲਜ਼ਮ ਜ਼ਖਮੀ ਹੋ ਗਿਆ ਤੇ ਫੜਿਆ ਗਿਆ। ਤਸਕਰ ਦੀ ਪਛਾਣ ਬਿਕਰਮਜੀਤ ਸਿੰਘ ਵਾਸੀ ਭਕਨਾ ਵਜੋਂ ਹੋਈ ਹੈ। ਪੁਲਿਸ ਅੱਗੇ ਦੀ ਜਾਂਚ ਵਿਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ : ‘ਸੁਪਨਿਆਂ ‘ਤੇ ਹਮਲਾ, ਹਾਰ ਨਹੀਂ ਮੰਨਾਂਗੇ’, ਕਪਿਲ ਸ਼ਰਮਾ ਦੇ ਕੈਫੇ ‘ਤੇ ਫਾਇਰਿੰਗ ਮਗਰੋਂ ਟੀਮ ਦਾ ਪਹਿਲਾ ਬਿਆਨ
ਇਹ ਮੁਲਜ਼ਮ ਪਹਿਲਾਂ ਵੀ ਕਈ ਮਾਮਲਿਆਂ ਵਿਚ ਲੋੜੀਂਦਾ ਹੈ। ਕੁਝ ਮਹੀਨੇ ਪਹਿਲਾਂ ਪੁਲਿਸ ਨੇ ਘਰਿੰਡਾ ਅਧੀਨ ਆਉਂਦੇ ਪਿੰਡ ਵਿਚ ਪੁਲਿਸ ‘ਤੇ ਫਾਇਰਿੰਗ ਕੀਤੀ ਸੀ। ਇਸ ਦੌਰਾਨ ਵੀ ਪੁਲਿਸ ਨੇ ਨਾਕਾ ਲਗਾਇਆ ਹੋਇਆ ਸੀ ਜਦੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੇ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ। ਇਸ ਵਿਚ ਇਕ ਰਾਹਗੀਰ ਦੀ ਮੌਤ ਹੋ ਗਈ ਸੀ। ਮਾਮਲੇ ਵਿਚ ਪੁਲਿਸ ਨੇ ਇਕ ਮੁਲਜ਼ਮ ਨੂੰ ਬੀਤੇ ਮਹੀਨੇ ਹੀ ਫੜਿਆ ਸੀ। ਹੁਣ ਪੁਲਿਸ ਮੁਲਜ਼ਮ ਬਿਕਰਮਜੀਤ ਸਿੰਘ ਨੂੰ ਫੜਨ ਵਿਚ ਸਫਲ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























