ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਖੰਨਾ ਪੁਲਿਸ ਤੇ ਗੈਂਗਸਟਰ ਗਗਨਦੀਪ ਸਿੰਘ ਉਰਫ ਗੈਰੀ ਵਿਚਾਲੇ ਮੁਕਾਬਲਾ ਹੋਇਆ ਹੈ। ਦੋਵੇਂ ਧਿਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਮੁਕਾਬਲੇ ਵਿਚ ਗੈਂਗਸਟਰ ਗੈਰੀ ਪੁਲਿਸ ਮੁਕਾਬਲੇ ਵਿੱਚ ਜ਼ਖ਼ਮੀ ਹੋ ਗਿਆ ਹੈ। ਗੈਰੀ ਨੇ ਪੁਲਿਸ ‘ਤੇ ਫਾਇਰਿੰਗ ਕੀਤੀ ਜਿਸ ਤੋਂ ਬਾਅਦ ਜਵਾਬੀ ਕਾਰਵਾਈ ਵਿਚ ਪੁਲਿਸ ਨੇ ਉਸ ਦੀ ਲੱਤ ਵਿਚ ਗੋਲੀ ਮਾਰੀ ਤੇ ਉਹ ਜ਼ਖਮੀ ਹੋ ਗਿਆ। ਗੈਰੀ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਤੇ ਉਸ ਦਾ ਇਲਾਜ ਚੱਲ ਰਿਹਾ ਹੈ।
ਇਹ ਕਾਰਵਾਈ 2 ਪੁਲਿਸ ਟੀਮਾਂ ਵੱਲੋਂ ਕੀਤੀ ਗਈ ਸੀ। ਪੁਲਿਸ ਨੇ ਇਹ ਜਾਣਕਾਰੀ ਵੀ ਦਿੱਤੀ ਹੈ ਕਿ ਗੈਰੀ ਇਕੱਲਾ ਸੀ ਤੇ 15 ਜੂਨ ਨੂੰ ਹੋਟਲ ਦੇ ਨੇੜੇ ਹੋਈ ਗੈਂਗਵਾਰ ਘਟਨਾ ਵਿਚ ਸ਼ਾਮਲ ਸੀ। ਪੰਜਾਬ ਪੁਲਿਸ ਨੂੰ ਲਗਾਤਾਰ ਗੈਰੀ ਦੀ ਭਾਲ ਸੀ ਜਿਸ ਤੋਂ ਬਾਅਦ ਖੰਨੇ ਜਾ ਕੇ ਉਸ ਨੂੰ ਕਾਬੂ ਕਰ ਲਿਆ ਗਿਆ ਹੈ। ਪੰਜਾਬ ਪੁਲਿਸ ਅਧਿਕਾਰੀਆਂ ਵੱਲੋਂ ਇਹ ਐਨਕਾਊਂਟਰ ਸਵੇਰੇ ਕੀਤਾ ਗਿਆ ਤੇ ਇਸ ਕਾਰਵਾਈ ਵਿਚ ਇਕ ਪੁਲਿਸ ਅਧਿਕਾਰੀ ਵੀ ਜ਼ਖਮੀ ਦੱਸਿਆ ਜਾ ਰਿਹਾ ਹੈ। SHO ਵੱਲੋਂ ਗੈਰੀ ਦੇ ਪੈਰ ਵਿਚ ਗੋਲੀ ਮਾਰੀ ਜਾਂਦੀ ਹੈ ਤੇ ਉਸ ਨੂੰ ਕਾਬੂ ਕਰ ਲਿਆ ਜਾਂਦਾ ਹੈ। ਗੈਰੀ ਬਹੁਤ ਹੀ ਖਤਰਨਾਕ ਤੇ ਬਦਨਾਮ ਗੈਂਗਸਟਰ ਹੈ ਜੋ ਕਾਫੀ ਅਪਰਾਧਿਕ ਮਾਮਲਿਆਂ ਵਿਚ ਸ਼ਾਮਲ ਸੀ। ਇਸ ‘ਤੇ ਆਰਮਸ ਐਕਟ ਦੇ ਤਹਿਤ ਵੀ ਮਾਮਲਾ ਦਰਜ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: