ਦੋਰਾਹਾ ਵਿਚ ਅੱਜ ਸਵੇਰੇ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ ਤੇ ਇਸ ਦੌਰਾਨ ਬਦਮਾਸ਼ਾਂ ਵੱਲੋਂ SHO ‘ਤੇ ਹੀ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ। ਮੁਕਾਬਲੇ ਦੌਰਾਨ SHO ‘ਤੇ ਗੋਲੀਆਂ ਚਲਾਈਆਂ ਗਈਆਂ ਪਰ ਉਹ ਵਾਲ-ਵਾਲ ਬਚੇ ਹਨ ਕਿਉਂਕਿ ਉਨ੍ਹਾਂ ਨੇ ਬੁਲੇਟ ਪਰੂਫ ਜੈਕੇਟ ਪਾਈ ਹੋਈ ਸੀ। ਜਵਾਬੀ ਕਾਰਵਾਈ ਵਿਚ ਮੁਲਜ਼ਮ ਦੇ ਲੱਤ ਵਿਚ ਗੋਲੀ ਲੱਗੀ ਜਿਸ ਦੇ ਬਾਅਦ ਪੁਲਿਸ ਨੇ 2 ਬਦਮਾਸ਼ਾਂ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ।
ਖੰਨਾ ਦੇ ਐੱਸਪੀ ਨੇ ਦੱਸਿਆ ਕਿ ਮੁਲਜ਼ਮਾਂ ‘ਤੇ ਪਹਿਲਾਂ ਤੋਂ ਕਈ ਮਾਮਲੇ ਦਰਜ ਸਨ ਤੇ ਮੁਲਜ਼ਮ ਕਈ ਮਾਮਲਿਆਂ ਵਿਚ ਲੋੜੀਂਦੇ ਵੀ ਸਨ। ਪੁਲਿਸ ਵੱਲੋਂ ਨਾਕਾਬਦੀ ਕੀਤੀ ਗਈ ਸੀ ਤੇ ਇਸੇ ਦੌਰਾਨ 2 ਬਦਮਾਸ਼ਾਂ ਵੱਲੋਂ ਪੁਲਿਸ ‘ਤੇ ਗੋਲੀਆਂ ਚਲਾਈਆਂ ਗਈਆਂ। ਉਦੋਂ ਇਕ ਕਾਲੇ ਰੰਗ ਦੀ ਸਕਾਰਪੀਓ ਗੱਡੀ ਵਿਚ ਮੁਲਜ਼ਮ ਸਵਾਰ ਹੋ ਕੇ ਆਏ ਤੇ ਉਨ੍ਹਾਂ ਵੱਲੋਂ SHO ‘ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਗਈ। ਬਦਮਾਸ਼ਾਂ ਦੀਆਂ ਗੋਲੀਆਂ ਨਾਲ ਪੁਲਿਸ ਦੀ ਗੱਡੀ ਵੀ ਨੁਕਸਾਨੀ ਗਈ।
ਇਹ ਵੀ ਪੜ੍ਹੋ : ਕਰਨਲ ਕੁੱਟਮਾਰ ਮਾਮਲੇ ‘ਚ CBI ਕੋਰਟ ਵੱਲੋਂ ਵੱਡਾ ਐਕਸ਼ਨ, 5 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਤਲਬ
ਪੁਲਿਸ ਨੇ ਤੁਰੰਤ ਜਵਾਬੀ ਕਾਰਵਾਈ ਕੀਤੀ ਜਿਸ ਵਿਚ ਇਕ ਮੁਲਜ਼ਮ ਜਖਮੀ ਹੋ ਗਿਆ। ਪੁਲਿਸ ਨੇ ਘੇਰਾਬੰਦੀ ਕਰਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ। ਜ਼ਖਮੀ ਮੁਲਜ਼ਮਾਂ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਹੈ। ਫੜੇ ਗਏ ਬਦਮਾਸ਼ਾਂ ਤੋਂ ਉਨ੍ਹਾਂ ਦੇ ਨੈਟਵਰਕ ਬਾਰੇ ਪੁੱਛਗਿਛ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























