ਪਟਿਆਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਥੇ ਸੀਨੀਅਰ ਅਧਿਕਾਰੀਆਂ ਵੱਲੋਂ ਮਸ਼ਹੂਰ ਗੈਂਗਸਟਰ ਦਾ ਐਨਕਾਊਂਟਰ ਕੀਤਾ ਗਿਆ ਹੈ ਤੇ ਇਸ ਮੁਕਾਬਲੇ ਵਿਚ ਬਦਮਾਸ਼ ਜਖਮੀ ਵੀ ਹੋ ਗਿਆ ਹੈ। ਜਿਸ ਬਦਮਾਸ਼ ਦਾ ਐਨਕਾਊਂਟਰ ਕੀਤਾ ਗਿਆ ਹੈ, ਉਸ ਦੀ ਪਛਾਣ ਹਰਜਿੰਦਰ ਸਿੰਘ ਲਾਡੀ ਵਜੋਂ ਹੋਈ ਹੈ। ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਜਿਥੇ ਇਲਾਜ ਜਾਰੀ ਹੈ। ਬਦਮਾਸ਼ ਜੈਪਾਲ ਭੁੱਲਰ ਗੈਂਗ ਦੇ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ ਡੀਆਈਜੀ ਵੀ ਉਥੇ ਮੌਜੂਦ ਹਨ। ਦੱਸਿਆ ਜਾ ਰਿਹਾ ਹੈ ਕਿ ਰਾਜਪੁਰਾ ਦੇ ਨੇੜੇ ਬੈਂਕ ਲੁੱਟ ਮਾਮਲੇ ਵਿਚ ਇਹ ਐਨਕਾਊਂਟਰ ਕੀਤਾ ਗਿਆ ਹੈ। ਪਟਿਆਲਾ ਸੰਗਰੂਰ ਰੋਡ ‘ਤੇ ਐਨਕਾਊਂਟਰ ਹੋਇਆ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਹਰਜਿੰਦਰ ਸਿੰਘ ਲਾਡੀ ਇਲਾਕੇ ਵਿਚ ਮੌਜੂਦ ਹੈ। ਜਦੋਂ ਪੁਲਿਸ ਟੀਮ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਪੁਲਿਸ ‘ਤੇ 3 ਤੋਂ 4 ਰਾਊਂਟ ਫਾਇਰ ਕੀਤੇ। ਜਵਾਬੀ ਕਾਰਵਾਈ ਵਿਚ ਪੁਲਿਸ ਨੇ ਆਤਮਰੱਖਿਆ ਲਈ ਫਾਇਰਿੰਗ ਕੀਤੀ ਜਿਸ ਵਿਚ ਮੁਲਜ਼ਮ ਜਖਮੀ ਹੋ ਗਿਆ।
DIG ਪਟਿਆਲਾ ਰੇਂਜ ਦੇ ਕੁਲਦੀਪ ਸਿੰਘ ਚਹਿਲ ਤੇ ਐੱਸਐੱਸਪੀ ਪਟਿਆਲਾ ਵਰੁਣ ਸ਼ਰਮਾ ਮੌਕੇ ‘ਤੇ ਪਹੁੰਚੇ ਤੇ ਸਥਿਤੀ ਦਾ ਜਾਇਜ਼ਾ ਲਿਆ। ਹਰਜਿੰਦਰ ਸਿੰਘ ਲਾਡੀ ਪਹਿਲਾਂ ਤੋਂ ਹੀ ਕਈ ਮਾਮਲੇ ਵਿਚ ਲੋੜੀਂਦਾ ਸੀ। ਉਸ ਖਿਲਾਫ ਮੋਹਾਲੀ, ਬਨੂੜ ਤੇ ਪਟਿਆਲਾ ਵਿਚ ਕਈ ਮਾਮਲੇ ਦਰਜ ਹ। ਉਨ੍ਹਾਂ ਦੱਸਿਆ ਕਿ ਸਾਲ 2017 ਵਿਚ ਰਾਜਪੁਰਾ-ਬਨੂੜ ਖੇਤਰ ਵਿਚ ਕੋਈ ਕੈਸ਼ ਵੈਨ ਲੁੱਟ ਦੀ ਵਾਰਦਾਤ ਵਿਚ ਇਹ ਮੁਲਜ਼ਮ ਸ਼ਾਮਲ ਸੀ।
ਇਹ ਵੀ ਪੜ੍ਹੋ : ਬਠਿੰਡਾ ‘ਚ ਗਰੁੱਪ-ਬੀ ਭਰਤੀ ਪ੍ਰੀਖਿਆ ‘ਚ ਗੜਬੜੀ ਦਾ ਖਦਸ਼ਾ ! ਟਾਪ 100 ‘ਚ 22 ਬਠਿੰਡਾ ਦੇ ਉਮੀਦਵਾਰ ਸ਼ਾਮਲ
ਡੀਆਈਜੀ ਕੁਲਦੀਪ ਸਿੰਘ ਚਹਿਲ ਨੇ ਦੱਸਿਆ ਕਿ ਡੀਜੀਪੀ ਪੰਜਾਬ ਦੇ ਨਿਰਦੇਸ਼ਾਂ ਤਹਿਤ ਚਲਾਏ ਜਾ ਰਹੇ ਆਪਰੇਸ਼ਨ ਪ੍ਰਹਾਰ ਤਹਿਤ ਪਟਿਆਲਾ ਰੇਂਜ ਵਿਚ ਹੁਣ ਤੱਕ 26 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਜਿਨ੍ਹਾਂ ਵਿਚੋਂ 60 ਤੋਂ ਵੱਧ ਗ੍ਰਿਫਤਾਰੀਆਂ ਇਕੱਲੇ ਪਟਿਆਲਾ ਜ਼ਿਲ੍ਹੇ ਤੋਂ ਹੀ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੋ ਵੀ ਵਿਅਕਤੀ ਇਸ ਤਰ੍ਹਾਂ ਦੀਆਂ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਪਾਇਆ ਜਾਵੇਗਾ, ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























