ਹੁਸ਼ਿਆਰਪੁਰ ਦੇ ਪਿੰਡ ਡਡਿਆਣਾ ਦੇ ਸਰਪੰਚ ਸੰਦੀਪ ਕੁਮਾਰ ਛੀਨਾ ਕਤਲ ਕਾਂਡ ਦਾ ਮੁੱਖ ਦੋਸ਼ੀ ਅਨੂਪ ਕੁਮਾਰ ਵਿੱਕੀ ਮੰਗਲਵਾਰ ਦੇਰ ਰਾਤ ਪੁਲਿਸ ਮੁਕਾਬਲੇ ਵਿੱਚ ਜ਼ਖ਼ਮੀ ਹੋ ਗਿਆ। ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿੱਚ ਦੋਸ਼ੀ ਦੀ ਲੱਤ ਵਿੱਚ ਦੋ ਗੋਲੀਆਂ ਲੱਗੀਆਂ। ਦੋਸ਼ੀ ਨੂੰ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਸਰਪੰਚ ਦਾ ਕਤਲ ਕਰਨ ਤੋਂ ਬਾਅਦ ਵਿੱਕੀ ਹਰਿਆਣਾ ਵਿੱਚ ਲੁਕਿਆ ਹੋਇਆ ਸੀ। ਮੰਗਲਵਾਰ ਰਾਤ ਕਰੀਬ 11 ਵਜੇ ਜਦੋਂ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਵਿੱਕੀ ਨੂੰ ਘੇਰ ਲਿਆ ਤਾਂ ਉਸ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ‘ਚ ਵਿੱਕੀ ਜ਼ਖਮੀ ਹੋ ਗਿਆ। ਉਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਦੋਸ਼ੀ ਨੇ ਦੱਸਿਆ ਕਿ ਸਰਪੰਚ ਨੇ ਸਾਡੀਆਂ ਵੀਡੀਓਜ਼ ਵਾਇਰਲ ਕੀਤੀਆਂ ਸਨ। ਇਸ ਕਾਰਨ ਉਸ ਦਾ ਕਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਜਲੰਧਰ ‘ਚ ਬੋਲੈਰੋ ਗੱਡੀ ਤੇ ਟਰੱਕ ਵਿਚਾਲੇ ਭਿਆ.ਨਕ ਟੱਕ.ਰ, ਅੱਧਾ ਘੰਟਾ ਤੜ.ਫਦੇ ਰਹੇ ਅੰਦਰ ਫਸੇ ਬੰਦੇ
ਪੰਜ ਦਿਨ ਪਹਿਲਾਂ ਸਰਪੰਚ ਛੀਨਾ ਦੀ ਫੈਕਟਰੀ ਅੰਦਰ ਤਿੰਨ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਕ ਦੋਸ਼ੀ ਰੋਹਿਤ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਮੁੱਖ ਦੋਸ਼ੀ ਵਿੱਕੀ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਰਿਸ਼ਤੇਦਾਰਾਂ ਨੇ ਅਜੇ ਤੱਕ ਛੀਨਾ ਦਾ ਪੋਸਟਮਾਰਟਮ ਵੀ ਨਹੀਂ ਕਰਵਾਇਆ। ਮੰਗ ਕੀਤੀ ਗਈ ਸੀ ਕਿ ਮੁੱਖ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਸਰਪੰਚ ਛੀਨਾ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਰੰਜਿਸ਼ ਦੇ ਚੱਲਦਿਆਂ ਸਰਪੰਚ ਦਾ ਕਤਲ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ –