ਨਵੀਂ ਦਿੱਲੀ ਅਤੇ ਚੰਡੀਗੜ੍ਹ ਤੋਂ ED ਦੀਆਂ ਟੀਮਾਂ ਨੇ ਮੁਹਾਲੀ ਦੇ ਖਰੜ ਵਿੱਚ ਇੱਕ ਨਾਮੀ ਬਿਲਡਰ ਦੇ ਘਰ ਛਾਪਾ ਮਾਰਿਆ ਹੈ। ਜਾਣਕਾਰੀ ਅਨੁਸਾਰ ED ਦੀ ਇਹ ਛਾਪੇਮਾਰੀ ਕੁਝ ਹੋਰ ਬਿਲਡਰਾਂ ਦੇ ਘਰਾਂ ਅਤੇ ਦਫਤਰਾਂ ‘ਤੇ ਵੀ ਚੱਲ ਰਹੀ ਹੈ। ਚੰਡੀਗੜ੍ਹ ਦੇ ਸੈਕਟਰ 2 ਵਿੱਚ ਵੀ ED ਦੀ ਛਾਪੇਮਾਰੀ ਦੀ ਜਾਣਕਾਰੀ ਸਾਹਮਣੇ ਆਈ ਹੈ। ਖਰੜ ਦੀ ਨਗਰ ਕੌਂਸਲ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ ਦੇ ਜੇਠ ਕਾਲਾ ਸੈਣੀ ਦੇ ਘਰ ਛਾਪਾ ਮਾਰਿਆ ਗਿਆ ਹੈ।
ਜਾਣਕਾਰੀ ਅਨੁਸਾਰ ਜਦੋਂ ਬਿਲਡਰ ਦੇ ਖਰੜ ਸਥਿਤ ਘਰ ‘ਤੇ ਛਾਪਾ ਮਾਰਿਆ ਗਿਆ ਤਾਂ ਉਸ ਦੇ ਘਰ ਉਸ ਦੇ ਬੇਟੇ ਦੇ ਵਿਆਹ ਦਾ ਪ੍ਰੋਗਰਾਮ ਚੱਲ ਰਿਹਾ ਸੀ। ਦਿਨ ਵੇਲੇ ਅਚਾਨਕ ED ਦੇ ਅਧਿਕਾਰੀ ਪੁਲਿਸ ਦੇ ਨਾਲ ਆ ਗਏ। ED ਦੀਆਂ ਟੀਮਾਂ ਵੱਲੋਂ ਪੂਰੇ ਪ੍ਰੋਟੋਕੋਲ ਤਹਿਤ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮੁਹਾਲੀ ‘ਚ ਕੁਲਦੀਪ ਧਾਲੀਵਾਲ ਨੇ ਪੇਂਡੂ ਵਿਕਾਸ ਲਈ ਸ਼ੁਰੂ ਕੀਤੀ “ਮੇਰਾ ਪਿੰਡ ਮੇਰੀ ਰੂਹ” ਸਕੀਮ
ਇਸ ਦੇ ਨਾਲ ਹੀ ਜਾਣਕਾਰੀ ਮੁਤਾਬਕ ਇਹ ਛਾਪੇਮਾਰੀ ਮੋਹਾਲੀ ਅਤੇ ਚੰਡੀਗੜ੍ਹ ਸਥਿਤ ਬਿਲਡਰ ਦੀ ਜਾਇਦਾਦ ‘ਤੇ ਵੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਸੂਤਰਾਂ ਮੁਤਾਬਕ ਇਹ ਬਿਲਡਰ ਇਸ ਸਾਲ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਟਿਕਟ ‘ਤੇ ਖਰੜ ਸੀਟ ਤੋਂ ਉਮੀਦਵਾਰ ਰਣਜੀਤ ਸਿੰਘ ਗਿੱਲ ਦਾ ਕਰੀਬੀ ਹੈ। ਖਰੜ ਤੋਂ ਆਮ ਆਦਮੀ ਪਾਰਟੀ ਦੇ ਅਨਮੋਲ ਗਗਨ ਮਾਨ ਜੇਤੂ ਰਹੇ ਹਨ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਛਾਪੇਮਾਰੀ ਕਿਸ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ।ਜਾਣਕਾਰੀ ਅਨੁਸਾਰ ਈਡੀ ਨੇ ਗਿਲਕੋ ਵੈਲੀ ਦੇ ਮਾਲਕ ਰਣਜੀਤ ਸਿੰਘ ਗਿੱਲ ਦੇ ਦਫ਼ਤਰ ਅਤੇ ਸਾਥੀ ਰਣਧੀਰ ਸਿੰਘ ਧੀਰਾ ਦੇ ਘਰ ਵੀ ਛਾਪੇਮਾਰੀ ਕੀਤੀ।
ਵੀਡੀਓ ਲਈ ਕਲਿੱਕ ਕਰੋ -: