ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਇੰਜੀਨੀਅਰ ਤੇ ਕਲਰਕ ਨੂੰ NOC ਬਦਲੇ ਰਿਸ਼ਵਤ ਮੰਗਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੇ 50,000 ਰੁਪਏ ਰਿਸ਼ਵਤ ਲਈ ਸੀ ਜਿਸ ‘ਤੇ ਵਿਜੀਲੈਂਸ ਨੇ ਕਾਰਵਾਈ ਕੀਤੀ ਹੈ। ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਅੰਮ੍ਰਿਤਸਰ ਦੇ ਨਵਾਂ ਕੋਟ ਵਾਸੀ ਇੰਦਰਜੀਤ ਸਿੰਘ ਨੇ ਪਟਿਆਲਾ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਸ਼ਿਕਾਇਤ ਕੀਤੀ ਸੀ ਕਿ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਇੰਜੀਨੀਅਰ ਜਗਜੀਤ ਸਿੰਘ ਤੇ ਸੇਲਸ ਕਲਰਕ ਸੰਜੀਵ ਕੁਮਾਰ NOC ਜਾਰੀ ਕਰਨ ਬਦਲੇ ਉਨ੍ਹਾਂ ਤੋਂ 50,000 ਰੁਪਏ ਦੀ ਰਿਸ਼ਵਤ ਮੰਗ ਰਹੇ ਹਨ। ਉਕਤ ਅਧਿਕਾਰੀ ਰੇਲਵੇ ਲਿੰਕ ਰੋਡ ‘ਤੇ ਸਥਿਤ ਇਕ ਭੂਖੰਡ ਦੀ ਮਲਕੀਅਤ ਸਬੰਧੀ ਐੱਨਓਸੀ ਨਹੀਂ ਦੇ ਰਿਹਾ ਸੀ ਤੇ ਫਿਰ ਉਨ੍ਹਾਂ ਤੋਂ ਰਿਸ਼ਵਤ ਦੀ ਮੰਗ ਕੀਤੀ।
ਇਹ ਵੀ ਪੜ੍ਹੋ : ਏਸ਼ੀਆ ਕੱਪ ‘ਚ ਪੰਜਾਬੀ ਖਿਡਾਰੀਆਂ ਨੇ ਗੱਡਿਆ ਝੰਡਾ, ਪ੍ਰਨੀਤ ਕੌਰ ਤੇ ਸਿਮਰਨਜੀਤ ਕੌਰ ਨੇ ਤੀਰਅੰਦਾਜ਼ੀ ‘ਚ ਜਿੱਤੇ 5 ਤਮਗੇ
ਪਟਿਆਲਾ ਵਿਜੀਲੈਂਸ ਬਿਊਰੋ ਵੱਲੋਂ ਮਾਮਲ ਦੀ ਜਾਂਚ ਸ਼ੁਰੂ ਕੀਤੀ ਗਈ। ਉਸ ਦੇ ਬਾਅਦ ਅੰਮ੍ਰਿਤਸਰ ਦੀ ਵਿਜੀਲੈਂਸ ਵੱਲੋਂ ਜਾਲ ਵਿਛਾਇਆ ਗਿਆ ਤੇ 2 ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਜੇਈ ਜਗਜੀਤ ਸਿੰਘ ਤੇ ਕਲਰਕ ਸੰਜੀਵ ਕੁਮਾਰ ਨੂੰ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਅੰਮ੍ਰਿਤਸਰ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਵਿਚ ਮਾਮਲਾ ਦਰਜ ਕੀਤਾ ਗਿਆ ਹੈ ਤੇ ਅਗਲੇਰੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ –