ਹਰਿਆਣਾ ਦੇ ਕੁਰੂਕਸ਼ੇਤਰ ‘ਚ ਫਸਲਾਂ ਦੇ ਵਾਜਬ ਭਾਅ ਲਈ ਪ੍ਰਦਰਸ਼ਨ ਕਰ ਰਹੇ ਸੈਂਕੜੇ ਕਿਸਾਨਾਂ ਨੂੰ ਸੜਕਾਂ ਤੋਂ ਹਟਾਉਣ ਲਈ ਲਾਠੀਚਾਰਜ ਕਰਨ ‘ਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਵੱਡਾ ਬਿਆਨ ਸਾਹਮਣੇ ਆਇਆ ਹੈ। ਰਾਕੇਸ਼ ਟਿਕੈਤ ਨੇ ਇਸ ਲਾਠੀਚਾਰਜ ਦੀ ਨਿੰਦਾ ਕਰਦਿਆਂ ਕਿਹਾ ਕਿ ਦੇਸ਼ ਵਿੱਚ MSP ‘ਤੇ ਇਹ ਪਹਿਲਾ ਲਾਠੀਚਾਰਜ ਹੈ, ਹੁਣ ਦਿੱਲੀ ਅੰਦੋਲਨ ਤੋਂ ਵੀ ਵੱਡਾ ਅੰਦੋਲਨ ਕਰਨਾ ਪਵੇਗਾ।
ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿੱਚ ਕਿਸਾਨ ਅੰਦੋਲਨ ਦਾ ਵੱਡਾ ਚਿਹਰਾ ਰਹੇ ਰਾਕੇਸ਼ ਟਿਕੈਤ ਨੇ ਇੱਕ ਵਾਰ ਫਿਰ ਵੱਡੇ ਅੰਦੋਲਨ ਦੀ ਚਿਤਾਵਨੀ ਦਿੱਤੀ ਹੈ। ਕੁਰੂਕਸ਼ੇਤਰ ‘ਚ ਲਾਠੀਚਾਰਜ ਬਾਰੇ ਟਿਕੈਤ ਨੇ ਕਿਹਾ ਕਿ ਜੇ ਲਾਠੀਚਾਰਜ ਹੋਇਆ ਤਾਂ ਜਾਮ ਵੀ ਹੋਵੇਗਾ। ਪਹਿਲਵਾਨਾਂ ਦੀ ਹੜਤਾਲ ‘ਤੇ ਰਾਕੇਸ਼ ਟਿਕੈਤ ਨੇ ਵੀ ਦਿੱਤਾ ਜਵਾਬ। ਉਨ੍ਹਾਂ ਕਿਹਾ ਕਿ ਫਿਲਹਾਲ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਗੱਲਬਾਤ ਚੱਲ ਰਹੀ ਹੈ। ਇਸ ਮਾਮਲੇ ਸਬੰਧੀ ਧਰਨੇ, ਪੰਚਾਇਤਾਂ ਅਤੇ ਮੀਟਿੰਗਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।
ਕੁਰੂਕਸ਼ੇਤਰ ‘ਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਹੋਈ ਧੱਕਾ-ਮੁੱਕੀ ਅਤੇ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਅੱਜ ਵੀ ਹਰਿਆਣਾ ‘ਚ ਵੱਖ-ਵੱਖ ਥਾਵਾਂ ‘ਤੇ ਸੜਕਾਂ ਜਾਮ ਕੀਤੀਆਂ ਜਾ ਰਹੀਆਂ ਹਨ। ਲਾਠੀਚਾਰਜ ਤੋਂ ਕਿਸਾਨ ਨਾਰਾਜ਼ ਹਨ ਅਤੇ ਹਰਿਆਣਾ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਜਾ ਰਹੀ ਹੈ। ਇਸ ਦੇ ਵਿਰੋਧ ‘ਚ ਸੋਨੀਪਤ ਦੇ ਗਨੌਰ ‘ਚ ਕਿਸਾਨਾਂ ਨੇ ਗਨੌਰ ਸ਼ਾਹਪੁਰ ਰੋਡ ਜਾਮ ਕਰ ਦਿੱਤਾ, ਜਦਕਿ ਗੋਹਾਨਾ ‘ਚ ਕਿਸਾਨਾਂ ਨੇ ਪਿੰਡ ਭੇਸ਼ਵਾਂ ਨੇੜੇ ਪਾਣੀਪਤ ਰੋਹਤਕ ਰੋਡ ‘ਤੇ ਜਾਮ ਲਗਾ ਦਿੱਤਾ।
ਇਹ ਵੀ ਪੜ੍ਹੋ : 16000 ਲੋਕਾਂ ਨੂੰ ਨਵੀਂ ਜ਼ਿੰਦਗੀ ਦੇਣ ਵਾਲੇ ਦਿਲ ਦੇ ਡਾਕਟਰ ਦੀ ਹਾਰਟ ਅਟੈਕ ਨਾਲ ਮੌਤ, ਸਿਰਫ਼ 41 ਸਾਲ ਸੀ ਉਮਰ
ਧਰਨਾਕਾਰੀ ਸਾਰੇ ਕਿਸਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਕਿਸਾਨ ਆਪਣੇ ਆਗੂ ਗੁਰਨਾਮ ਸਿੰਘ ਚਢੂਨੀ ਦੀ ਰਿਹਾਈ ਦੀ ਮੰਗ ਕਰ ਰਹੇ ਹਨ। ਕਿਸਾਨਾਂ ਵੱਲੋਂ ਜਾਮ ਲਾਉਣ ਦੀ ਸੂਚਨਾ ਮਿਲਦਿਆਂ ਹੀ ਸੋਨੀਪਤ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਸਥਿਤੀ ਨੂੰ ਦੇਖਦੇ ਹੋਏ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: