Every possible effort is : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਵਾਸੀਆਂ ਮਜ਼ਦੂਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਲਈ ਕੇਂਦਰ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਦੀ ਮਦਦ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ 16 ਮਈ ਤਕ ਲਗਭਗ 178909 ਪ੍ਰਵਾਸੀਆਂ ਨੂੰ ਉਨ੍ਹਾਂ ਨੂੰ ਆਪਣੇ ਘਰ ਰੇਲਗੱਡੀਆਂ ਰਾਹੀਂ ਭੇਜ ਚੁੱਕੀ ਹੈ। ਮੁੱਖ ਮੰਤਰੀ ਨੇ ਨਿਰਮਲਾ ਸੀਤਾਰਮਨ ਦੇ ਬਿਆਨ ‘ਤੇ ਵੀ ਇਤਰਾਜ਼ ਜਾਹਿਰ ਕੀਤਾ ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਸੋਨੀਆ ਗਾਂਧੀ ਨੂੰ ਪ੍ਰਵਾਸੀ ਮਜ਼ਦੂਰਾਂ ਦ ਮਦਦ ਲਈ ਆਪਣੇ ਮੁੱਖ ਮੰਤਰੀਆਂ ਨੂੰ ਕਹਿਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਵਿੱਤ ਮੰਤਰੀ ਦੇ ਇਸ ਬਿਆਨ ‘ਤੇ ਵੀ ਨਾਰਾਜ਼ਗੀ ਜਾਹਿਰ ਕੀਤੀ ਹੈ ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਰਾਹੁਲ ਗਾਂਧੀ ਨੂੰ ਪ੍ਰਵਾਸੀ ਮਜ਼ਦੂਰਾਂ ਨੂੰ ਮਿਲਣ ਮੌਕੇ ਉਨ੍ਹਾਂ ਦੇ ਨਾਲ ਹੀ ਜਾਣਾ ਚਾਹੀਦਾ ਸੀ ਤੇ ਨਿਰਮਲਾ ਸੀਤਾਰਮਨ ਨੂੰ ਚਾਹੀਦਾ ਸੀ ਕਿ ਉਹ ਰਾਹੁਲ ਗਾਂਧੀ ‘ਤੇ ਟਿੱਪਣੀ ਕੱਸਣ ਦੀ ਬਜਾਏ ਭਾਜਪਾ ਦੀ ਅਗਵਾਈ ਵਾਲੀ ਉਤਰ ਪ੍ਰਦੇਸ਼ ਸਰਕਾਰ ਨਾਲ ਗੱਲਬਾਤ ਕਰਕੇ ਪ੍ਰਵਾਸੀ ਮਜ਼ਦੂਰਾਂ ਨੂੰ ਬੱਸਾਂ ਰਾਹੀਂ ਉਨ੍ਹਾਂ ਦੇ ਘਰ ਭੇਜਣ ਦੀ ਆਗਿਆ ਦਿਵਾਉਣੀ ਚਾਹੀਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮੁਸ਼ਕਲ ਦੀ ਘੜੀ ਵਿਚ ਸਾਨੂੰ ਸਿਆਸਤ ਕਰਨ ਤੋਂ ਬਚਣਾ ਚਾਹੀਦਾ ਹੈ ਤੇ ਪ੍ਰਵਾਸੀ ਮਜ਼ਦੂਰਾਂ ਦੀ ਹਰ ਸੰਭਵ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਕੁਝ ਘੱਟ ਕੀਤਾ ਜਾ ਸਕੇ।