ਆਖਰਕਾਰ, ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਨਤੀਜਿਆਂ ਦੀ ਘੜੀ ਆ ਗਈ ਹੈ। ਰਾਜ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸਖ਼ਤ ਸੁਰੱਖਿਆ ਵਿਚਕਾਰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਈ। ਸ਼ੁਰੂਆਤੀ ਰੁਝਾਨ ਲਗਭਗ ਇੱਕ ਘੰਟੇ ਵਿੱਚ ਆਉਣੇ ਸ਼ੁਰੂ ਹੋ ਜਾਣਗੇ।
ਸੂਬੇ ਵਿੱਚ ਕਿਸ ਪਾਰਟੀ ਦੀ ਸਰਕਾਰ ਬਣੇਗੀ ਇਸ ਦੀ ਤਸਵੀਰ ਦੁਪਹਿਰ 2 ਵਜੇ ਤੱਕ ਸਪੱਸ਼ਟ ਹੋਣ ਦੀ ਉਮੀਦ ਹੈ। ਵਿਧਾਨ ਸਭਾ ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਵੋਟਿੰਗ ਹੋਈ ਸੀ। ਇਸ ਵਾਰ ਸੂਬੇ ਵਿੱਚ 71.95 ਫੀਸਦੀ ਪੋਲਿੰਗ ਦਰਜ ਕੀਤੀ ਗਈ ਹੈ। ਪੰਜਾਬ ਦੀਆਂ ਸਾਰੀਆਂ 117 ਸੀਟਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸਖ਼ਤ ਸੁਰੱਖਿਆ ਦੇ ਵਿਚਕਾਰ ਈਵੀਐਮ ਨੂੰ ਗਿਣਤੀ ਕੇਂਦਰਾਂ ਵਿੱਚ ਲਿਆਂਦਾ ਗਿਆ ਹੈ। ਈਵੀਐਮ ਨੂੰ ਗਿਣਤੀ ਕੇਂਦਰਾਂ ਵਿੱਚ ਲਿਆਂਦਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: