ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਮੁੱਲਾਂਪੁਰ ਵਿੱਚ ਇੱਕ ਸਾਬਕਾ ਫੌਜੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਫੌਜੀ ਨੇ ਦੇਰ ਰਾਤ ਆਪਣੇ ਹੀ ਲਾਇਸੰਸੀ ਬੰਦੂਕ ਨਾਲ ਸਿਰ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਦਾਖਾ ਦੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਗਈ। ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : BSF ਵੱਲੋਂ ਪਾਕਿਸਤਾਨ ਦੀ ਨਾਪਾਕ ਕੋਸ਼ਿਸ਼ ਨਾਕਾਮ, ਡਰੋਨ ‘ਚੋਂ ਨਸ਼ੀਲੇ ਪਦਾਰਥਾਂ ਦੇ 5 ਪੈਕਟ ਬਰਾਮਦ
ਮ੍ਰਿਤਕ ਦੀ ਪਛਾਣ ਸਾਬਕਾ ਚਰਨਜੀਤ ਖੁੱਲਰ ਵੱਜੋਂ ਹੋਈ ਹੈ। ਜਾਣਕਾਰੀ ਅਨੁਸਾਰ ਚਰਨਜੀਤ ਖੁੱਲਰ ਆਪਣੇ ਕਿਸੇ ਰਿਸ਼ਤੇਦਾਰ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਇਆ ਸੀ। ਵਿਆਹ ‘ਤੋਂ ਘਰ ਪਰਤਣ ਮਗਰੋਂ ਉਸ ਨੇ ਆਪਣੇ ਸਿਰ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਮਾਮਲੇ ਸਬੰਧੀ ਥਾਣਾ ਦਾਖਾ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: