ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਹਾਈਕੋਰਟ ਤੋਂ ਜ਼ਮਾਨਤ ਮਿਲਣ ਦੇ ਬਾਅਦ ਅੱਜ ਨਾਭਾ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਜੇਲ੍ਹ ਤੋਂ ਬਾਹਰ ਆਉਂਦੇ ਹੀ ਉਨ੍ਹਾਂ ਨੇ ਸਮਰਥਕਾਂ ਨੇ ਢੋਲ ਵਜਾ ਕੇ ਖੁਸ਼ੀ ਜ਼ਾਹਿਰ ਕੀਤੀ। ਇਸ ਮੌਕੇ ਕਾਂਗਰਸੀ ਵਰਕਰਾਂ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ।
ਦੱਸ ਦੇਈਏ ਕਿ ਜੰਗਲਾਤ ਘੋਟਾਲੇ ਮਾਮਲੇ ਵਿਚ ਫਸੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹੋਰ ਆਈਪੀਸੀ ਦੀਆਂ ਧਾਰਾਵਾਂ ਵਿਚ ਵੀ ਅੱਜ ਜ਼ਮਾਨਤ ਦੇ ਦਿੱਤੀ ਸੀ ਜਿਸ ਦੇ ਬਾਅਦ ਉਨ੍ਹਾਂ ਨੂੰ ਨਾਭਾ ਜੇਲ੍ਹ ਤੋਂ ਅੱਜ ਸ਼ਾਮ ਰਿਹਾਅ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਗੰਨਾ ਕਿਸਾਨਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ, ਬਕਾਇਆ 75 ਕਰੋੜ ਰੁਪਏ ਕੀਤੇ ਜਾਰੀ
ਮੰਤਰੀ ਸਾਧੂ ਸਿੰਘ ਧਰਮਸੋਤ ਨੇ ਜੰਗਲਾਤ ਮੰਤਰੀ ਰਹਿੰਦੇ ਹੋਏ ਦਰੱਖਤ ਕੱਟਣ ਦੇ ਮਾਮਲੇ ਵਿਚ ਰਿਸ਼ਵਤ ਲਈ ਸੀ। ਇਸ ਮਾਮਲੇ ਵਿਚ ਉਨ੍ਹਾਂ ਦਾ ਨਾਂ ਸਾਹਮਣੇ ਆਉਂਦੇ ਹੀ ਵਿਜੀਲੈਂਸ ਦੀ ਟੀਮ ਨੇ 6 ਜੂਨ ਨੂੰ ਆਈਪੀਐੱਸ ਵੱਖ-ਵੱਖ ਧਾਰਾਵਾਂ ਵਿਚ ਐੱਫਆਈਆਰ ਦਰਜ ਕਰਕੇ ਉੁਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਜੰਗਲਾਤ ਮੰਤਰੀ ਰਹੇ ਧਰਮਸੋਤ ਪਿਛਲੇ 85 ਦਿਨ ਤੋਂ ਨਾਭਾ ਜੇਲ੍ਹ ਵਿਚ ਬੰਦ ਸਨ। ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਕੇਸ ਵਿਚ ਫੜਿਆ ਗਿਆ ਸੀ। ਧਰਮਸੋਤ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਪਰਮਿਟ ਲੈਣ ਵਾਲੇ ਲੋਕਾਂ ਤੋਂ ਇਕ ਦਰੱਖਤ ਦੀ ਕਟਾਈ ਦੇ ਬਦਲੇ 500 ਰੁਪਏ ਕਮਿਸ਼ਨ ਲਿਆ। ਵਿਜੀਲੈਂਸ ਨੇ ਸ਼ੁਰੂਆਤੀ ਜਾਂਚ ਵਿਚ ਉਨ੍ਹਾਂ ਦੇ ਸਵਾ ਕਰੋੜ ਕਮਿਸ਼ਨ ਲੈਣ ਦੇ ਦੋਸ਼ ਸਾਬਤ ਹੋਣ ਦੀ ਗੱਲ ਕਹੀ। ਹਾਲਾਂਕਿ ਹਾਈਕੋਰਟ ਵਿਚ ਜ਼ਮਾਨਤ ‘ਤੇ ਸੁਣਵਾਈ ਸਮੇਂ ਕੋਈ ਪਰਮਿਟ ਹੋਲਡਰ ਕਮਿਸ਼ਨ ਦੀ ਗਵਾਈ ਦੇਣ ਨਹੀਂ ਆਇਆ ਜਿਸ ਦੇ ਬਾਅਦ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ।