ਵਿਜੀਲੈਂਸ ਵੱਲੋਂ ਫਿਰੋਜ਼ਪੁਰ ਵਿਧਾਨ ਸਭਾ ਖੇਤਰ ਦੀ ਸਾਬਕਾ ਵਿਧਾਇਕਾ ਸਤਿਕਾਰ ਕੌਰ ਨੂੰ ਆਦਮਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਕੁਝ ਦਿਨ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਦੇ ਪਤੀ ਲਾਡੀ ਵੀ ਵਿਜੀਲੈਂਸ ਦੀ ਗ੍ਰਿਫਤ ਵਿਚ ਹਨ। ਮਿਲੀ ਜਾਣਕਾਰੀ ਮੁਤਾਬਕ ਸਤਿਕਾਰ ਕੌਰ ਵੱਲੋਂ ਫਿਰੋਜ਼ਪੁਰ ਦੀ ਅਦਾਲਤ ਵਿਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਵਿਚ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਦੇ ਬਾਅਦ ਅਦਾਲਤ ਨੇ ਸਤਿਕਾਰ ਕੌਰ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ।
ਦੱਸ ਦੇਈਏ ਕਿ ਸਾਬਕਾ ਵਿਧਾਇਕਾ ਸਤਿਕਾਰ ਕੌਰ ਨੂੰ ਉਸ ਦੇ ਮੋਹਾਲੀ ਸਥਿਤ ਘਰ ਤੋਂ 18 ਸਤੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਦੋਂ ਕਿ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਲਾਡੀ ਨੂੰ ਫਿਰੋਜ਼ਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਹ ਗ੍ਰਿਫਤਾਰੀ ਪੰਜਾਬ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮੇਲ ਵਿਚ ਕੀਤੀ ਗਈ।
ਇਹ ਵੀ ਪੜ੍ਹੋ : ਇਜ਼ਰਾਈਲ ਤੋਂ 235 ਭਾਰਤੀਆਂ ਨੂੰ ਸੁਰੱਖਿਅਤ ਲੈ ਕੇ ਦਿੱਲੀ ਪਰਤੀ ਦੂਜੀ ਫਲਾਈਟ, ਵਿਦੇਸ਼ ਮੰਤਰੀ ਨੇ ਕੀਤਾ ਸਵਾਗਤ
ਸਾਬਕਾ ਵਿਧਾਇਕਾਂ ਨੂੰ ਕਾਂਗਰਸ ਪਾਰਟੀ ਨੇ 2022 ਵਿਚ ਟਿਕਟ ਨਹੀਂ ਦਿੱਤੀ ਤਾਂ ਉਹ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਈ ਸੀ। ਵਿਜੀਲੈਂਸ ਮੁਤਾਬਕ 5 ਸਾਲ ਦੌਰਾਨ ਸਾਬਕਾ ਵਿਧਾਇਕਾ ਸਤਿਕਾਰ ਕੌਰ ਦੀ ਆਮਦਨ 1.65 ਕਰੋੜ ਰੁਪਏ ਸੀ ਤੇ ਉਨ੍ਹਾਂ ਨੇ 4.49 ਕਰੋੜ ਰੁਪਏ ਖਰਚ ਕੀਤੇ। ਆਮਦਨ ਤੇ ਖਰਚ ਦੇ ਵਿਚ 2.84 ਕਰੋੜ ਰੁਪਏ ਦਾ ਫਰਕ ਹੈ। ਅਪ੍ਰੈਲ ਤੋਂ ਚੱਲ ਰਹੀ ਜਾਂਚ ਦੌਰਾਨ ਵਿਜੀਲੈਂਸ ਨੂੰ ਆਮਦਨ ਤੋਂ ਵੱਧ ਖਰਚ ਕੀਤੀ ਗਈ ਰਕਮ ਦਾ ਕੋਈ ਬਿਓਰਾ ਨਹੀਂ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: