ਤਰਨਤਾਰਨ ਦੇ ਕਸਬਾ ਝਬਾਲ ਵਿਖੇ ਇੱਕ ਸਪੇਅਰ ਪਾਰਟ ਦੀ ਦੁਕਾਨ ‘ਤੇ ਹੋਈ ਚੋਰੀ ਤੋਂ ਬਾਅਦ ਦੁਕਾਨ ਮਾਲਕਾਂ ਵੱਲੋਂ ਸ਼ੱਕ ਦੇ ਅਧਾਰ ‘ਤੇ ਆਪਣੀ ਦੁਕਾਨ ‘ਚ ਕੰਮ ਕਰਦੇ ਰਹੇ ਸਾਬਕਾ ਨੌਕਰ ਦੀ ਕਥਿਤ ਤੌਰ ‘ਤੇ ਕੁੱਟਮਾਰ ਤੋਂ ਬਾਅਦ ਮੋਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਘਟਨਾ ਦੀ ਵੀਡੀਓ ਵਾਇਰਲ ਹੋਣ ਤੋ ਬਾਅਦ ਪੁਲਿਸ ਵੱਲੋਂ 8 ਲੋਕਾਂ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਲਿਆ ਗਿਆ ਹੈ। ਮਰਨ ਵਾਲੇ ਦੀ ਪਛਾਣ ਪਿੰਡ ਬਘਿਆੜੀ ਵਾਸੀ ਸ਼ਰਨਜੀਤ ਸਿੰਘ ਵਜੋਂ ਹੋਈ ਹੈ ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦੇਣ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਥਾਣਾ ਝਬਾਲ ਦੇ ਬਾਹਰ ਧਰਨਾ ਦਿੱਤਾ ਗਿਆ। ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਮ੍ਰਿਤਕ ਝਬਾਲ ਵਿਖੇ ਸਪੇਅਰ ਪਾਰਟ ਦੀ ਦੁਕਾਨ ਤੇ ਕੁਝ ਸਮਾਂ ਪਹਿਲਾਂ ਕੰਮ ਕਰਦਾ ਸੀ ਬੀਤੇ ਦਿਨ ਉਹ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਆਇਆਂ ਸੀ ਤੇ ਉਕਤ ਦੁਕਾਨ ਦੇ ਮਾਲਕ ਉਸ ਨੂੰ ਬਹਾਨੇ ਨਾਲ ਝਬਾਲ ਲੈ ਆਏ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਮਰਨ ‘ਤੇ ਉਹ ਥਾਣੇ ਲੈ ਕੇ ਆਏ ਲੇਕਿਨ ਥਾਣਾ ਝਬਾਲ ਦੇ ਐਸ ਐਚ ਓ ਵੱਲੋਂ ਊਕਤ ਲੋਕਾਂ ਨੂੰ ਮ੍ਰਿਤਕ ਨੂੰ ਹਸਪਤਾਲ ਲੈ ਜਾਣ ਲਈ ਆਖਿਆ ਗਿਆ ਲੇਕਿਨ ਆਪਣਾ ਕੋਈ ਵੀ ਮੁਲਾਜ਼ਮ ਨਾਲ ਨਹੀਂ ਭੇਜਿਆ ਗਿਆ।
ਪੁਲਿਸ ਨੂੰ ਮਾਰਕੁਟਾਈ ਦੀ ਵੀਡੀਉ ਦੇਣ ਤੋਂ ਬਾਅਦ ਪੁਲਿਸ ਨੇ ਕੁਝ ਲੋਕਾਂ ਦੇ ਖਿਲਾਫ ਮਾਮਲਾ ਦਰਜ ਤਾਂ ਕਰ ਲਿਆ ਗਿਆ। ਕੁਝ ਦੇ ਨਾਮ ਸ਼ਾਮਲ ਨਹੀਂ ਕੀਤੇ ਗਏ ਅਤੇ ਨਾ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਦੇ ਰੋਸ ਵੱਜੋਂ ਧਰਨਾ ਦਿੱਤਾ ਗਿਆ ਹੈ। ਉੱਧਰ ਸਬ ਡਵੀਜ਼ਨ ਤਰਨਤਾਰਨ ਦੇ ਡੀ ਐਸ ਪੀ ਸੁੱਚਾ ਸਿੰਘ ਬੱਲ ਵੱਲੋਂ ਮੌਕੇ ‘ਤੇ ਪਹੁੰਚ ਕੇ ਪ੍ਰਦਸ਼ਨਕਾਰੀਆਂ ਨੂੰ ਦੋਸ਼ੀ ਨੂੰ ਜਲਦੀ ਗਿਰਫ਼ਤਾਰ ਕਰਨ ਦਾ ਭਰੋਸਾ ਦੇਣ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ ਡੀ ਐਸ ਪੀ ਸੁੱਚਾ ਸਿੰਘ ਬੱਲ ਨੇ ਦੱਸਿਆ ਕਿ ਘੱਟਣਾ ਦੇ ਸਬੰਧ ਵਿੱਚ ਅੱਠ ਵਿਅਕਤੀਆਂ ਦੇ ਖਿਲਾਫ ਕੱਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਬਾਕੀ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਬਟਾਲਾ ‘ਚ ਦਿਨ-ਦਿਹਾੜੇ ਵਾਪਰੀ ਵੱਡੀ ਵਾਰਦਾਤ, ਮੋਟਰਸਾਈਕਲ ਸਵਾਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ