ਜਗਰਾਓਂ ਵਿਖੇ ਸਾਬਕਾ ਫੌਜੀ ਨੇ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਫੌਜੀ ਦੀ ਪਛਾਣ ਪੂਰਨ ਸਿੰਘ ਪੁੱਤਰ ਹਰਚੰਦ ਸਿੰਘ ਵਜੋਂ ਹੋਈ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਗੁਰਦੇ ਦੀ ਬੀਮਾਰੀ ਤੋਂ ਪ੍ਰੇਸ਼ਾਨ ਸੀ।
ਮਿਲੀ ਜਾਣਕਾਰੀ ਮੁਤਾਬਕ ਫੌਜੀ ਪੂਰਨ ਸਿੰਘ ਗੁਰਦੇ ਦੀ ਬੀਮਾਰੀ ਤੋਂ ਪੀੜਤ ਸਨ ਜਿਸ ਕਾਰਨ ਉਨ੍ਹਾਂ ਦਾ ਡਾਇਲਸਿਸ ਹੁੰਦਾ ਸੀ। ਅੱਜ ਵੀ ਅੱਜ ਵੀ ਉਸ ਨੇ ਆਪਣਾ ਡਾਇਲਸਿਸ ਕਰਵਾਉਣ ਲਈ ਫੋਰਟਿਸ ਹਸਪਤਾਲ ਜਾਣਾ ਸੀ ਪਰ ਇਸ ਤੋਂ ਪਹਿਲਾਂ ਉਸ ਨੇ ਆਪਣੇ ਘਰ ਦੇ ਕਮਰੇ ‘ਚ ਲਾਇਸੈਂਸੀ ਰਾਈਫਲ ਨਾਲ ਗਰਦਨ ‘ਚ ਗੋਲ਼ੀ ਮਾਰ ਲਈ ।
ਵੀਡੀਓ ਲਈ ਕਲਿੱਕ ਕਰੋ : –