ਚੀਨ ਦੇ ਯਿਨਚੁਆਨ ਸ਼ਹਿਰ ਵਿੱਚ ਬੁੱਧਵਾਰ ਦੇਰ ਰਾਤ ਇੱਕ ਰੈਸਟੋਰੈਂਟ ਵਿੱਚ ਜ਼ਬਰਦਸਤ ਧਮਾਕਾ ਹੋਇਆ। ਇਸ ਹਾਦਸੇ ‘ਚ 31 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਇਹ ਧਮਾਕਾ LPG ਲੀਕ ਹੋਣ ਕਾਰਨ ਹੋਇਆ ਹੈ। ਇਸ ਦੇ ਨਾਲ ਹੀ 7 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਸਾਰਿਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ, ਜਿਨ੍ਹਾਂ ‘ਚ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਜਾਣਕਾਰੀ ਅਨੁਸਾਰ ਹਾਦਸੇ ਦੇ ਸਮੇਂ ਇੱਥੇ ਡਰੈਗਨ ਬੋਟ ਫੈਸਟੀਵਲ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਇਸ ਕਾਰਨ ਇਲਾਕੇ ‘ਚ ਕਾਫੀ ਭੀੜ ਸੀ। ਧਮਾਕਾ ਬੁੱਧਵਾਰ ਰਾਤ ਕਰੀਬ 9 ਵਜੇ ਹੋਇਆ। ਯਿਨਚੁਆਨ ਸ਼ਹਿਰ ‘ਨਿੰਗਜੀਆ’ ਨਾਂ ਦੇ ਖੁਦਮੁਖਤਿਆਰ ਸੂਬੇ ਦੀ ਰਾਜਧਾਨੀ ਹੈ। ਇਸ ਸੂਬੇ ਦੀ ਆਬਾਦੀ 68 ਲੱਖ ਹੈ। ਇਨ੍ਹਾਂ ਵਿੱਚੋਂ 36% ਲੋਕ ਮੁਸਲਮਾਨ ਹਨ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਵਿਭਾਗ ਦੀਆਂ ਗੱਡੀਆਂ ਮੌਕੇ ਤੇ ਪਹੁੰਚੀਆਂ। ਅੱਗ ਬੁਝਾਉਣ ਵਾਲੇ ਲੋਕਾਂ ਨੇ ਵੀ ਜ਼ਖਮੀਆਂ ਨੂੰ ਐਂਬੂਲੈਂਸਾਂ ਤੱਕ ਪਹੁੰਚਾਇਆ। ਜਿਸ ਰੈਸਟੋਰੈਂਟ ਵਿਚ ਧਮਾਕਾ ਹੋਇਆ, ਉਹ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਇਸ ਰੈਸਟੋਰੈਂਟ ਦੇ ਨੇੜੇ ਕਈ ਹੋਰ ਰੈਸਟੋਰੈਂਟ ਹਨ, ਪਰ ਫਾਇਰ ਬ੍ਰਿਗੇਡ ਨੇ ਸਮੇਂ ਤੇ ਅੱਗ ਤੇ ਕਾਬੂ ਪਾ ਲਿਆ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹੁਣ ਆਮ ਆਦਮੀ ਕਲੀਨਿਕ ‘ਚ ਬਣਨਗੇ ਬੱਚਿਆਂ ਦੇ ਆਧਾਰ ਕਾਰਡ
ਫਾਇਰ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਪਹਿਲਾਂ ਰੈਸਟੋਰੈਂਟ ਵਿੱਚ ਧਮਾਕਾ ਹੋਇਆ। ਇਸ ਤੋਂ ਬਾਅਦ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਤੇਜ਼ੀ ਨਾਲ ਫੈਲ ਗਈ। ਹਾਲਾਂਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਘਟਨਾ ‘ਤੋਂ ਬਾਅਦ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਨਿਰਦੇਸ਼ ਦਿੱਤਾ ਕਿ ਸੁਰੱਖਿਆ ਨੂੰ ਲੈ ਕੇ ਸਖ਼ਤ ਇੰਤਜ਼ਾਮ ਕੀਤੇ ਜਾਣ।
ਵੀਡੀਓ ਲਈ ਕਲਿੱਕ ਕਰੋ -: