ਚੰਡੀਗੜ੍ਹ : ਪੰਜਾਬ ਸਰਕਾਰ ਨੇ ਅਧਿਆਪਕ ਰਾਸ਼ਟਰੀ ਐਵਾਰਡ-2021 ਲਈ ਆਨਲਾਈਨ ਅਰਜ਼ੀਆਂ ਪ੍ਰਾਪਤ ਕਰਨ ਵਾਸਤੇ ਤਰੀਕ ਵਿਚ ਵਾਧਾ ਕਰ ਦਿੱਤਾ ਹੈ। ਹੁਣ ਅਰਜ਼ੀਆਂ ਪੇਸ਼ ਕਰਨ ਦੀ ਆਖਰੀ ਤਰੀਖ 10 ਜੁਲਾਈ ਕਰ ਦਿੱਤੀ ਗਈ ਹੈ। ਅਧਿਆਪਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ।
ਸਿੱਖਿਆ ਵਿਭਾਗ ਪੰਜਾਬ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਨੂੰ nationalawardstoteachers.mhrd.gov.in ’ਤੇ ਰਜਿਸਟਰੇਸ਼ਨ ਕਰਨ ਲਈ ਆਖਿਆ ਹੈ। ਇਸ ਐਵਾਰਡ ਲਈ ਸਾਰੇ ਸਕੂਲ ਮੁਖੀ/ ਇੰਚਾਰਜ ਅਤੇ ਰੈਗੂਲਰ ਅਧਿਆਪਕ ਅਪਲਾਈ ਕਰ ਸਕਦੇ ਹਨ। ਇਸ ਐਵਾਰਡ ਦੇ ਮੁਲਾਂਕਣ ਲਈ ਹਰ ਜ਼ਿਲੇ ਵਿੱਚ ਜ਼ਿਲਾ ਚੋਣ ਕਮੇਟੀ ਬਣਾਈ ਗਈ ਹੈ। ਜ਼ਿਲਾ ਚੋਣ ਕਮੇਟੀ ਤਿੰਨ ਉਮੀਦਵਾਰਾਂ ਦੇ ਨਾਂ ਚੁਣ ਕੇ ਸੂਬਾਈ ਚੋਣ ਕਮੇਟੀ ਨੂੰ 21 ਜੁਲਾਈ 2021 ਤੱਕ ਭੇਜੇਗੀ। ਸੂਬਾਈ ਚੋਣ ਕਮੇਟੀ ਦੇ ਚੇਅਰਪਰਸਨ ਸਕੱਤਰ ਸਿੱਖਿਆ ਹੋਣਗੇ। ਉਨਾਂ ਤੋਂ ਇਲਾਵਾ ਇਸ ਕਮੇਟੀ ਵਿੱਚ ਕੇਂਦਰ ਸਰਕਾਰ ਦਾ ਇੱਕ ਨੁਮਾਇਦਾ, ਡਾਇਰੈਕਟਰ ਸਿੱਖਿਆ (ਮੈਂਬਰ ਸਕੱਤਰ), ਡਾਇਰੈਕਟਰ ਐਸ.ਸੀ.ਈ.ਆਰ.ਟੀ. (ਮੈਂਬਰ) ਅਤੇ ਸੂਬਾਈ ਐਮ.ਆਈ.ਐਸ. ਇੰਚਾਰਜ (ਤਕਨੀਕੀ ਸਹਾਇਕ) ਹੋਣਗੇ।
ਇਹ ਸੂਬਾਈ ਚੋਣ ਕਮੇਟੀ ਛੇ ਉਮੀਦਵਾਰਾਂ ਦੇ ਨਾਂ ਰਾਸ਼ਟਰੀ ਪੱਧਰ ਦੀ ਜਿਊਰੀ ਨੂੰ ਭੇਜੇਗੀ। ਇਨ੍ਹਾਂ ਚੁਣੇ ਹੋਏ ਉਮੀਦਵਾਰ ਵੱਲੋਂ ਜਿਊਰੀ ਸਾਹਮਣੇ ਆਪਣੇ ਕੰਮਾਂ/ਉਪਲਬਧੀਆਂ ਸਬੰਧੀ ਪੇਸ਼ਕਾਰੀ ਕੀਤੀ ਜਾਵੇਗੀ ਜੋ ਅਧਿਆਪਕ ਵੱਧ ਅੰਕ ਲਵੇਗਾ ਉਸ ਨੂੰ ਰਾਸ਼ਟਰੀ ਐਵਾਰਡ ਲਈ ਚੁਣਿਆ ਜਾਵੇਗਾ।
ਇਹ ਵੀ ਪੜ੍ਹੋ : ਕੁਲਦੀਪ ਸਿੰਘ ਰਾਮਪੁਰਾ ਸਹਾਇਕ ਤਕਨੀਕੀ ਮੈਨੇਜਰ ਯੂਨੀਅਨ ਦੇ ਪ੍ਰਧਾਨ ਵਜੋਂ ਹੋਏ ਨਿਯੁਕਤ