ਚੰਡੀਗੜ : ਸਕੂਲ ਸਿੱਖਿਆ ਵਿਭਾਗ ਵਿੱਚ ਕੱਢੀਆਂ ਗਈਆਂ 8393 ਅਸਾਮੀਆਂ ਲਈ ਭਰਤੀ ਲਈ ਅਰਜ਼ੀ ਕਰਨ ਦੀ ਤਰੀਕ ਵਿੱਚ ਪੰਜਾਬ ਸਰਕਾਰ ਵੱਲੋਂ ਹੋਰ ਵਾਧਾ ਕੀਤਾ ਗਿਆ ਹੈ। ਹੁਣ ਇਸ ਤਰੀਕ ਨੂੰ ਵਧਾ ਕੇ 9 ਜੂਨ 2021 ਕਰ ਦਿੱਤਾ ਗਿਆ ਹੈ।
ਇਸ ਦੀ ਜਾਣਕਾਰੀ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦਿੱਤੀ। ਸਿੱਖਿਆ ਭਰਤੀ ਡਾਇਰੈਕਟੋਰੇਟ ਨੇ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਦੀ ਭਰਤੀ ਲਈ 21 ਦਸੰਬਰ 2020 ਤੱਕ ਅਰਜ਼ੀਆਂ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਇਹ ਮਿਤੀ ਵਧਾ ਕੇ 24 ਅਪ੍ਰੈਲ 2021 ਕਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਕਾਲਜਾਂ ਦਾ ਵੱਡਾ ਫੈਸਲਾ- Post Matric Scholarship ਅਧੀਨ ਪੜ੍ਹ ਰਹੇ ਵਿਦਿਆਰਥੀਆਂ ਦੇ ਰੋਕੇ ਜਾਣਗੇ ਰੋਲ ਨੰਬਰ
ਪਰ ਕੁਝ ਟੈਕਨੀਕਲ ਕਾਰਨਾਂ ਦੇ ਚੱਲਦਿਆਂ ਅਤੇ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਇਹ ਤਰੀਕ 9 ਜੂਨ 2021 ਨਿਰਧਾਰਤ ਕੀਤੀ ਗਹੀ ਹੈ ਤਾਂ ਜੋ ਸਾਰੇ ਉਮੀਦਵਾਰ ਅਪਲਾਈ ਕਰ ਸਕਣ। ਬੁਲਾਰੇ ਅਨੁਸਾਰ ਇਹ ਅਰਜ਼ੀਆਂ ਵਿਭਾਗ ਦੀ ਵੈਬਸਾਈਟ www.educationrecruitmentboard.com ’ਤੇ ਭੇਜੀਆਂ ਜਾ ਸਕਦੀਆਂ ਹਨ।