ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਦੀ ਮਦਦ ਲਈ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸ ਤਹਿਤ ਸਰਕਾਰ ਨੇ ਕਿਸਾਨਾਂ ਨੂੰ ਮਸ਼ੀਨਰੀ ਖਰੀਦਣ ਅਤੇ ਪਰਾਲੀ ਦੀ ਸਾਂਭ-ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਜਾਰੀ ਕਰਨ ਦੀ ਮਨਜ਼ੂਰੀ ਦੀ ਮਿਆਦ 20 ਨਵੰਬਰ ਤੱਕ ਵਧਾ ਦਿੱਤੀ ਹੈ।
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ 7 ਨਵੰਬਰ, 2022 ਨੂੰ ਖਤਮ ਹੋਣ ਵਾਲੀਆਂ ਮਸ਼ੀਨਾਂ ਦੀ ਮਨਜ਼ੂਰੀ ਦੀ ਮਿਆਦ 20 ਨਵੰਬਰ, 2022 ਤੱਕ ਵਧਾ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਹੁਣ ਤੋਂ ਜਾਰੀ ਕੀਤੇ ਜਾਣ ਵਾਲੇ ਬੇਲਰ ਰੇਕ ਦੀ ਮਨਜ਼ੂਰੀ ਦੀ ਮਿਆਦ 21 ਦਿਨ ਹੋਵੇਗੀ। ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਰਕਾਰ ਵੱਲੋਂ ਇਹ ਫੈਸਲਾ ਪਰਾਲੀ ਦੀ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨ ਦੇ ਮੰਤਵ ਨਾਲ ਲਿਆ ਗਿਆ ਹੈ।
ਇਹ ਵੀ ਪੜ੍ਹੋ : ਯਸ਼ ਦੀ ‘KGF 2’ ਰਾਹੁਲ ਲਈ ਬਣੀ ਮੁਸੀਬਤ, ਦਰਜ ਹੋਇਆ ਕਾਪੀਰਾਈਟ ਐਕਟ ਕੇਸ
ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ।
ਵੀਡੀਓ ਲਈ ਕਲਿੱਕ ਕਰੋ -: