Family members of DC Ropar reported : ਬੀਤੇ ਦਿਨ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਸੋਨਾਲੀ ਗਿਰੀ ਦੇ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਹੁਣ ਉਨ੍ਹਾਂ ਦੇ ਹੋਰ ਪਰਿਵਾਰਕ ਮੈਂਬਰਾਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ, ਜਿਸ ਦੀ ਪੁਸ਼ਟੀ ਡਿਸੀ ਰੋਪੜ ਵੱਲੋਂ ਖੁਦ ਕੀਤੀ ਗਈ ਹੈ। ਹਾਲਾਂਕਿ ਉਨ੍ਹਾਂ ਦੇ ਪਤੀ ਰੂਰਲ ਵਿਭਾਗ ਦੇ ਡਾਇਰੈਕਟਰ ਆਈਏਐਸ ਅਧਿਕਾਰੀ 42 ਸਾਲਾ ਵਿਪੁਲ ਉੱਜਵਲ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਸੀ। ਹੁਣ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿਚ ਉਨ੍ਹਾਂ ਦੇ 8 ਸਾਲਾ ਬੇਟੇ, 1 ਸਾਲਾ ਬੇਟੀ, 66 ਸਾਲਾ ਪਿਤਾ ਅਤੇ 65 ਸਾਲਾ ਮਾਤਾ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ।
ਡੀਸੀ ਰੋਪੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਸਾਰਿਆਂ ਨੂੰ ਸਿਹਤ ਵਿਭਾਗ ਦੀ ਨਿਗਰਾਨੀ ਹੇਠ ਘਰ ਵਿਚ ਹੀ ਕੁਆਰੰਟਾਈਨ ਕੀਤਾ ਗਿਆ ਹੈ। ਹਾਲਾਂਕਿ ਸਾਰੇ ਪਰਿਵਾਰਕ ਮੈਂਬਰ ਸਿਹਤਮੰਦ ਹਨ ਅਤੇ ਉਨ੍ਹਾਂ ਵਿਚ ਕੋਰੋਨਾ ਵਾਇਰਸ ਦੇ ਕੋਈ ਗੰਭੀਰ ਲੱਛਣ ਦਿਖਾਈ ਨਹੀਂ ਦੇ ਰਹੇ ਹਨ। ਦੱਸਣਯੋਗ ਹੈ ਕਿ ਡੀਸੀ ਰੋਪੜ ਦੇ ਕੋਰੋਨਾ ਪਾਜ਼ੀਟਿਵ ਹੋਣ ਬਾਰੇ ਪਹਿਲਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੱਸਿਆ ਗਿਆ ਸੀ ਫਿਰ ਉਨ੍ਹਾਂ ਨੇ ਆਪਣੀ ਰਿਪੋਰਟ ਦੀ ਪੁਸ਼ਟੀ ਖੁਦ ਕੀਤੀ ਸੀ। ਇਸ ਦੇ ਨਾਲ ਹੀ
ਜ਼ਿਕਰਯੋਗ ਹੈ ਕਿ ਰੋਪੜ ਦੇ ਐਸਡੀਅਮ ਗੁਰਵਿੰਦਰ ਸਿੰਘ ਜੌਹਲ ਦੀ ਰਿਪੋਰਟ ਵੀ ਪਾਜ਼ੀਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਡੀਸੀ ਅਤੇ ਐਸਡੀਐਮ ਦਫਤਰਾਂ ਦੇ 110 ਮੁਲਾਜ਼ਮਾਂ ਦੇ ਕੋਰੋਨਾ ਜਾਂਚ ਲਈ ਸੈਂਪਲ ਲਏ ਗਏ ਸਨ। ਇਸ ਤੋਂ ਇਲਾਵਾ ਇਨ੍ਹਾਂ ਦਫਤਰਾਂ ਵਿਚ ਪਬਲਿਕ ਡੀਲਿੰਗ ਸਬੰਧੀ ਸਾਰੇ ਕੰਮਕਾਜ ਬੰਦ ਕਰ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਰੋਪੜ ਵਿਚ 10 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਇਸ ਸਮੇਂ ਰੋਪੜ ਵਿਚ ਕੁਲ ਸਰਗਰਮ ਮਾਮਲੇ 21 ਹੋ ਗਏ ਹਨ।