ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਇੱਕ ਵਾਰ ਫਿਰ ਵਿਵਾਦ ਖੜ੍ਹਾ ਹੋ ਗਿਆ ਹੈ। ਪਰਿਵਾਰ ਨੇ ਉਸ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਸੁਧੀਰ ਸੂਰੀ ਦੇ ਛੋਟੇ ਭਰਾ ਬ੍ਰਿਜ ਭੂਸ਼ਣ ਸੂਰੀ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਪਤਾ ਲੱਗਾ ਹੈ ਕਿ ਕੁਝ ਹਿੰਦੂ ਨੇਤਾਵਾਂ ਨੂੰ ਪੁਲਿਸ ਨੇ ਵੱਖ-ਵੱਖ ਸ਼ਹਿਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਹੈ ਅਤੇ ਜਦੋਂ ਤੱਕ ਅੰਮ੍ਰਿਤਸਰ ਪੁਲਿਸ ਉਨ੍ਹਾਂ ਨੂੰ ਆਪਣੀ ਸੁਰੱਖਿਆ ਵਿੱਚ ਨਹੀਂ ਲੈਂਦੀ ਉਦੋਂ ਤੱਕ ਸੰਸਕਾਰ ਨਹੀਂ ਕੀਤੇ ਜਾਣਗੇ।
ਇਸ ਮਗਰੋਂ ਨਜ਼ਰਬੰਦ ਕੀਤੇ ਗਏ ਹਿੰਦੂ ਨੇਤਾਵਾਂ ਨੂੰ ਛੱਡਣ ਦਾ ਭਰੋਸਾ ਮਿਲਣ ਤੋਂ ਬਾਅਦ ਪਰਿਵਾਰ ਸੁਧੀਰ ਸੂਰੀ ਦੇ ਅੰਤਿਮ ਸੰਸਕਾਰ ਲਈ ਤਿਆੜ ਹੋ ਗਿਆ ਹੈ। ਕੁਝ ਹੀ ਦੇਰ ਬਾਅਦ ਪਰਿਵਾਰ ਸ਼ਵ ਯਾਤਰਾ ਨੂੰ ਸ਼੍ਰੀ ਦੁਰਗਿਆਣਾ ਤੀਰਥ ਸਥਾਨ ਲੈ ਕੇ ਜਾਏਗਾ। ਸੁਧੀਰ ਸੂਰੀ ਦੇ ਛੋਟੇ ਭਰਾ ਬ੍ਰਿਜਭੂਸ਼ਣ ਸੂਰੀ ਨੇ ਕਿਹਾ ਕਿ ਜੇ ਕੋਈ ਦਰਸ਼ਨ ਕਰਨ ਆਉਂਦਾ ਹੈ ਤਾਂ ਉਨ੍ਹਾਂ ਨੂੰ ਰੋਕਣਾ ਨਹੀਂ ਚਾਹੀਦਾ। ਸੂਰੀ ਨੇ ਸਪੱਸ਼ਟ ਕੀਤਾ ਹੈ ਕਿ ਪ੍ਰਸ਼ਾਸਨ ਨੇ ਉਨ੍ਹਾਂ ਦੀ ਗੱਲ ਮੰਨ ਲਈ ਹੈ ਅਤੇ ਜੋ ਰਿਹਾਅ ਕੀਤੇ ਸਨ ਉਹ ਅੰਮ੍ਰਿਤਸਰ ਆਉਣ ਲਈ ਚੱਲ ਪਏ ਹਨ।
ਇਹ ਵੀ ਪੜ੍ਹੋ : ਵਧ ਗਈ ‘ਟਵਿੱਟਰ ਬਲੂ’ ਟਿਕ ਦੀ ਕੀਮਤ, ਆ ਗਿਆ ਅਪਡੇਟ, ਭਾਰਤ ‘ਚ ਇੰਨੀ ਹੋਵੇਗੀ ਕੀਮਤ
ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਗੋਪਾਲ ਮੰਦਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਹ ਮੰਦਿਰ ਦੇ ਬਾਹਰ ਕੂੜਾ ਵਿੱਚ ਮੂਰਤੀਆਂ ਸੁੱਟਣ ਦਾ ਵਿਰੋਧ ਕਰ ਰਹੇ ਸਨ।
ਇਸ ਦੌਰਾਨ ਸੰਦੀਪ ਨਾਂ ਦੇ ਵਿਅਕਤੀ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ਨੂੰ ਲੈ ਕੇ ਸ਼ਨੀਵਾਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: