ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ‘ਤੇ ਐਤਵਾਰ ਨੂੰ ਮਾਨਸਾ ਦੇ ਸਿਰਸਾ ਰੋਡ ‘ਤੇ ਨਵੀਂ ਅਨਾਜ ਮੰਡੀ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਹਜ਼ਾਰਾਂ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਦੂਜੇ ਪਾਸੇ ਉਸ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਜੇ ਲੋਕਾਂ ਨੂੰ ਇਕੱਠ ਵਿੱਚ ਪਹੁੰਚਣ ਤੋਂ ਰੋਕਿਆ ਗਿਆ ਤਾਂ ਉਹ ਧਰਨੇ ’ਤੇ ਬੈਠ ਜਾਣਗੇ।
ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਬੇਟਾ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਦਿਲਾਂ ‘ਚ ਹਮੇਸ਼ਾ ਜ਼ਿੰਦਾ ਰਹੇਗਾ। ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਅੱਜ ਸਮਾਗਮ ਵਿੱਚ ਪੁੱਜੇ ਲੋਕਾਂ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਹੈ। ਜੇ ਕੁਝ ਹੁੰਦਾ ਹੈ, ਤਾਂ ਉਨ੍ਹਾਂ ‘ਤੇ ਪਰਚਾ ਦਰਜ ਕੀਤਾ ਜਾਵੇ।
ਬਲਕੌਰ ਸਿੰਘ ਨੇ ਕਿਹਾ ਕਿ ਕੁਝ ਲੋਕ ਸਿੱਧੂ ਦੇ ਦੁਸ਼ਮਣ ਬਣ ਗਏ ਸਨ ਕਿਉਂਕਿ ਸਿੱਧੂ ਨੇ ਖੁਦ ਦਾ ਚੈਨਲ ਬਣਾ ਲਿਆ ਸੀ। ਉਹ ਖੁਦ ਹੀ ਗੀਤ ਲਿਖਦਾ ਤੇ ਖੁਦ ਹੀ ਗਾਉਣ ਲੱਗਾ। ਇਸ ਕਾਰਨ ਉਸ ਨੂੰ ਪ੍ਰੇਸ਼ਾਨ ਕਰਨ ਲੱਗੇ।
ਇਹ ਵੀ ਪੜ੍ਹੋ : ਰੂਸੀ ਏਅਰਲਾਈਨ ਦੀ ਉਡਾਣ ‘ਚ ਬੰਬ ਦੀ ਧਮਕੀ, ਫੀਡਬੈਕ ਪੋਰਟਲ ‘ਤੇ ਮਿਲੀ ਈ-ਮੇਲ, ਪੁਲਿਸ ਵੱਲੋਂ ਜਾਂਚ ਸ਼ੁਰੂ
ਇਨ੍ਹਾਂ ਗੁੰਡਿਆਂ ਦੀ ਟੋਲੀ ਤੋਂ ਬਚਣ ਲਈ ਸਿੱਧੂ ਸਿਆਸੀ ਵਿੱਚ ਆਇਆ ਕਿ ਸ਼ਾਇਦ ਇਨ੍ਹਾਂ ਗੁੰਡਿਆਂ ਤੋਂ ਬਚਾਅ ਹੋ ਜਾਵੇ, ਜਿਸ ਪੱਤਰਕਾਰ ਨੇ ਉਨ੍ਹਾਂ ਦੇ ਪੁੱਤਰ ਦੀ ਸੁਰੱਖਿਆ ਲੀਕ ਕੀਤੀ ਹੈ ਉਹ ਅੱਜ ਵੀ ਖੁੱਲ੍ਹਾ ਘੁੰਮ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: