ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਇਸ ਨੂੰ ਲੈ ਕੇ ਕਿਸਾਨਾਂ ਵਿਚ ਕਾਫ਼ੀ ਰੋਸ ਹੈ, ਜਿਸ ਨੂੰ ਦੇਖਦਿਆਂ ਫ਼ਰੀਦਕੋਟ ਦੀ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ ਨੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜ਼ਰੂਰੀ ਮੀਟਿੰਗ ਬੁਲਾਈ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਗਿਰਦਾਵਰੀ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।
ਫ਼ਰੀਦਕੋਟ ਦੀ DC ਡਾ: ਰੂਹੀ ਦੁੱਗ ਰੂਹੀ ਦੁੱਗ ਨੇ ਮੀਟਿੰਗ ਵਿੱਚ ਸਮੂਹ SDM ਨੂੰ ਆਦੇਸ਼ ਦਿੱਤੇ ਕਿ ਉਹ ਆਪੋ-ਆਪਣੇ ਹਲਕਿਆਂ ਵਿੱਚ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾਉਣ। ਗਿਰਦਾਵਰੀ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਸਮੇਂ-ਸਮੇਂ ‘ਤੇ ਫੀਲਡ ਵਿਚ ਜਾ ਕੇ ਪਟਵਾਰੀਆਂ ਅਤੇ ਹੋਰ ਕਰਮਚਾਰੀਆਂ ਨੂੰ ਹਦਾਇਤਾਂ ਦੇਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਇਲਾਕਿਆਂ ‘ਚ ਨੁਕਸਾਨ ਹੋਇਆ ਹੈ, ਉੱਥੇ ਯੋਜਨਾਬੱਧ ਢੰਗ ਨਾਲ ਵੱਧ ਤੋਂ ਵੱਧ ਮੁਲਾਜ਼ਮ ਤਾਇਨਾਤ ਕੀਤੇ ਜਾਣ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, PSEB ਵੱਲੋਂ ਅੱਜ ਐਲਾਨਿਆ ਜਾਵੇਗਾ 5ਵੀਂ ਕਲਾਸ ਦਾ ਨਤੀਜਾ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਇਲਾਕਿਆਂ ਦਾ ਧਿਆਨ ਰੱਖਣ, ਜਿਨ੍ਹਾਂ ਖੇਤਰਾਂ ‘ਚ ਨੁਕਸਾਨ ਨਹੀਂ ਹੋਇਆ ਜਾਂ ਘੱਟ ਹੋਇਆ ਹੈ, ਉਨ੍ਹਾਂ ਦੀ ਵੀ ਜਾਂਚ ਕੀਤੀ ਜਾਵੇ। ਫ਼ਰੀਦਕੋਟ DC ਵੱਲੋਂ ਹੁਕਮ ਦਿੱਤਾ ਗਿਆ ਹੈ ਕਿ ਗਿਰਦਾਵਰੀ ਦਾ ਕੰਮ ਸਮੇਂ ਸਿਰ ਮੁਕੰਮਲ ਕਰਕੇ ਇਸ ਦੀ ਰਿਪੋਰਟ ਜਲਦੀ ਤੋਂ ਜਲਦੀ ਸਰਕਾਰ ਨੂੰ ਭੇਜੀ ਜਾਵੇ।
ਵੀਡੀਓ ਲਈ ਕਲਿੱਕ ਕਰੋ -: