ਫਰੀਦਕੋਟ ਪੁਲਿਸ ਨੇ ਯਾਦਵਿੰਦਰ ਕਤਲ ਮਾਮਲੇ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਬੀਤੇ ਦਿਨੀਂ ਪਿੰਡ ਬਾਹਮਣ ਵਾਲਾ ਵਿਖੇ ਯਾਦਵਿੰਦਰ ਸਿੰਘ ਦਾ ਕਤਲ ਕੀਤਾ ਗਿਆ ਸੀ। ਪੁਲਿਸ ਵੱਲੋਂ ਇਸ ਮਾਮਲੇ ਵਿਚ ਇਕ ਸ਼ੂਟਰ ਦਾ ਐਨਕਾਊਂਟਰ ਕੀਤਾ ਗਿਆ ਹੈ। ਇਹ ਕਾਰਵਾਈ SSP ਪ੍ਰਗਿਆ ਜੈਨ ਦੀ ਅਗਵਾਈ ‘ਚ ਕੀਤੀ ਗਈ ਹੈ।
ਦੱਸ ਦੇਈਏ ਕਿ ਮੁਲਜ਼ਮ ਨੇ ਨਿਸ਼ਾਨਦੇਹੀ ‘ਤੇ ਬਾਈਕ ਬਰਾਮਦ ਕਰਨ ਗਈ ਪੁਲਿਸ ਟੀਮ ‘ਤੇ ਗੋਲੀਆਂ ਚਲਾਈਆਂ ਜਿਸ ਤੋਂ ਬਾਅਦ ਜਵਾਬੀ ਕਾਰਵਾਈ ‘ਚ ਪੁਲਿਸ ਨੇ ਵੀ ਫਾਇਰਿੰਗ ਕੀਤੀ ਤੇ ਇਸ ਦਰਮਿਆਨ ਮੁਲਜ਼ਮ ਦੇ ਪੈਰ ਵਿਚ ਗੋਲੀ ਲੱਗੀ ਤੇ ਉਹ ਜ਼ਖਮੀ ਹੋ ਗਿਆ। ਪੁਲਿਸ ਵੱਲੋਂ ਬਦਮਾਸ਼ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ 22 ਜੁਲਾਈ ਨੂੰ ਪਿੰਡ ਬਾਹਮਣ ਵਾਲਾ ਵਿਖੇ 3 ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਇਕ ਕਾਰ ਵਿਚ ਸਵਾਰ ਡਰਾਈਵਰ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਉਹ ਮਾਰਨਾ ਤਾਂ ਕਿਸੇ ਹੋਰ ਨੂੰ ਚਾਹੁੰਦੇ ਸਨ ਪਰ ਭੁਲੇਖੇ ਨਾਲ ਡਰਾਈਵਰ ਯਾਦਵਿੰਦਰ ਦਾ ਕਤਲ ਮੁਲਜ਼ਮਾਂ ਵੱਲੋਂ ਕਰ ਦਿੱਤਾ ਗਿਆ। ਵੱਡੇ ਗੈਂਗ ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਵੀ ਲਈ ਗਈ। ਇਸ ਘਟਨਾ ਦੇ ਬਾਅਦ ਤੋਂ ਪੁਲਿਸ ਲਗਾਤਾਰ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ। ਇਸ ਤੋਂ ਪਹਿਲਾਂ ਮੁਲਜ਼ਮ ਨੂੰ ਪਨਾਹ ਦੇਣ ਵਾਲੇ ਨੂੰ ਹਰਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ ਜਿਸ ਨੇ ਪੂਰੀ ਘਟਨਾ ਬਾਰੇ ਜਾਣਕਾਰੀ ਦਿੱਤੀ ਸੀ ਕਿ ਕਿਵੇਂ ਉਨ੍ਹਾਂ ਨੇ ਜੰਗਲਾਂ ਵਿਚ ਮੋਟਰਸਾਈਕਲ ਛੱਡ ਦਿੱਤਾ ਸੀ। ਪੁਲਿਸ ਨੂੰ ਵਾਰਦਾਤ ਵਿਚ ਵਰਤੀ ਜਾਣ ਵਾਲੀ ਪਿਸਤੌਲ ਵੀ ਬਰਾਮਦ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
























