ਫਰੀਦਕੋਟ ਦੇ ਰਹਿਣ ਵਾਲੇ 25 ਸਾਲਾਂ ਨੌਜਵਾਨ ਦਾ ਲਿਬਨਾਨ ਵਿੱਚ ਕਤਲ ਕਰ ਦਿੱਤਾ ਗਿਆ। ਸੁੰਦਰ ਨਗਰ ਦਾ ਰਹਿਣ ਵਾਲਾ ਲਵਪ੍ਰੀਤ ਸਿੰਘ 5 ਸਾਲ ਪਹਿਲਾਂ ਲਿਬਨਾਨ ਗਿਆ ਸੀ, ਉਸ ਦੀ ਮੌਤ ਦੀ ਖਬਰ ਸੁਣਦਿਆਂ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਇਲਾਕੇ ਵਿੱਚ ਵੀ ਮਾਤਮ ਛਾ ਗਿਆ ਹੈ।
ਲਵਪ੍ਰੀਤ ਸਿੰਘ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ 5 ਸਾਲ ਪਹਿਲਾਂ ਲਵਪ੍ਰੀਤ ਲਿਬਨਾਨ ਗਿਆ ਸੀ। ਲਿਬਨਾਨ ਵਿੱਚ ਉਸ ਦਾ ਇਕ ਹੋਰ ਰਿਸ਼ਤੇਦਾਰ ਵੀ ਗਿਆ ਹੋਇਆ ਸੀ। ਉਥੇ ਉਹ ਲੇਬਰ ਦਾ ਕੰਮ ਕਰਦਾ ਸੀ। ਲਵਪ੍ਰੀਤ ਸਿੰਘ ਨੇ ਪਿਛਲੇ ਤਿੰਨ ਦਿਨਾਂ ਤੋਂ ਪਰਿਵਾਰ ਨਾਲ ਕੋਈ ਗੱਲਬਾਤ ਨਹੀਂ ਕੀਤੀ, ਉਸ ਦਾ ਫੋਨ ਨਹੀਂ ਲੱਗ ਰਿਹਾ ਸੀ।
ਮੰਗਲਵਾਰ ਨੂੰ ਲਵਪ੍ਰੀਤ ਦੇ ਪਿਤਾ ਦੇ ਮੋਬਾਈਲ ‘ਤੇ ਕਿਸੇ ਨੇ ਉਸ ਦੀ ਫੋਟੋ ਵ੍ਹਟਸਐਪ ਕਰਕੇ ਦੱਸਿਆ ਕਿ ਲਵਪ੍ਰੀਤ ਦਾ ਕਤਲ ਹੋ ਗਿਆ ਹੈ। ਉਨ੍ਹਾਂ ਨੂੰ ਕੁਝ ਫੋਟੋਆਂ ਵੀ ਭੇਜੀਆਂ ਗਈਆਂ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਲਵਪ੍ਰੀਤ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਮ੍ਰਿਤਕ ਦੇਹ ਜਲਦ ਤੋਂ ਜਲਦ ਪੰਜਾਬ ਲਿਆਂਦੀ ਜਾਣੀ ਚਾਹੀਦੀ ਹੈ।