ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਬਜਟ ਪੇਸ਼ ਕਰ ਦਿੱਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜਟ ਪੇਸ਼ ਕਰ ਰਹੇ ਹਨ। ਇਹ ਮਾਨ ਸਰਕਾਰ ਦਾ ਪਹਿਲਾ ਬਜਟ ਹੈ। ਪੰਜਾਬ ਦੀ ਖਰਾਬ ਮਾਲੀ ਹਾਲਤ ਵਿਚਾਲੇ ਵਿੱਤ ਮੰਤਰੀ ਨੇ ਕਈ ਵੱਡੇ ਐਲਾਨ ਕੀਤੇ।
ਵਿੱਤ ਮੰਤਰੀ ਨੇ 1 ਜੁਲਾਈ ਤੋਂ ਹਰ ਘਰ ਨੂੰ 300 ਯੂਨਿਟ ਫ੍ਰੀ ਬਿਜਲੀ ਦੇਣ ਤੇ 36000 ਠੇਕੇ ‘ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਵੀ ਐਲਾਨ ਕੀਤਾ।
ਚੀਮਾ ਨੇ ਦੱਸਿਆ ਕਿ ਸੂਬੇ ਦੇ 2728 ਪੇਂਡੂ ਅਤੇ 212 ਸ਼ਹਿਰੀ ਸਕੂਲਾਂ ਵਿੱਚ ਚਾਰਦੀਵਾਰੀ ਨਹੀਂ ਹੈ। ਇਸ ਤੋਂ ਇਲਾਵਾ 2310 ਪੇਂਡੂ ਅਤੇ 93 ਸ਼ਹਿਰੀ ਸਕੂਲਾਂ ਦੀਆਂ ਚਾਰਦੀਵਾਰੀਆਂ ਦੀ ਮੁਰੰਮਤ ਦੀ ਲੋੜ ਹੈ। ਵਿੱਤ ਮੰਤਰੀ ਨੇ ਹਰੇਕ ਜ਼ਿਲ੍ਹੇ ਵਿੱਚ ਅੱਵਲ ਦਰਜੇ ਦੇ ਅਤਿ-ਆਧੁਨਿਕ ਸਕੂਲ ਲਈ 424 ਕਰੋੜ ਰੁਪਏ ਦਾ ਉਪਬੰਧ ਕੀਤਾ। ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਰਦੀ ਦੇਣ ਲਈ ਬਜਟ ਵਿੱਚ 23 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਸੀ।
ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ‘ਫਰਿਸ਼ਤਾ ਯੋਜਨਾ ਲਾਗੂ ਹੋਵੇਗੀ। ਇਹ ਸੜਕ ਹਾਦਸਿਆਂ ਵਿੱਚ ਜ਼ਖਮੀਆਂ ਨੂੰ ਹਸਪਤਾਲ ਲਿਜਾਣ ਲਈ ਅੱਗੇ ਆਉਣ ਵਾਲਿਆਂ ਨੂੰ ਉਤਸ਼ਾਹਿਤ ਕਰੇਗੀ। ਇਸ ਸਕੀਮ ਤਹਿਤ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਇਲਾਜ ਸਰਕਾਰ ਵੱਲੋਂ ਮੁਫ਼ਤ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੰਜਾਬ ਵਿੱਚ 19,176 ਸਕੂਲ ਹਨ। ਇਸ ਵਿੱਚੋਂ 3597 ਸਕੂਲਾਂ ਵਿੱਚ ਸੋਲਰ ਪੈਨਲ ਹਨ। ਸਕੂਲਾਂ ਵਿੱਚ ਬਿਜਲੀ ਦੀ ਕੀਮਤ ਘਟਾਉਣ ਲਈ ਸਾਰੇ ਸਕੂਲਾਂ ਵਿੱਚ ਸੋਲਰ ਪੈਨਲ ਲਗਾਏ ਜਾਣਗੇ। ਇਸ ਲਈ 100 ਕਰੋੜ ਰੁਪਏ ਰੱਖੇ ਗਏ ਸਨ।