ਲੁਧਿਆਣਾ : ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ (ਇਕ ਮਈ) ਦਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਕੁਦਰਤੀ ਆਫਤਾਂ ਨਾਲ ਨੁਕਸਾਨੀ ਫਸਲ ਲਈ ਦਿੱਤੇ ਜਾਂਦੇ ਕੁੱਲ ਮੁਆਵਜ਼ੇ ਉਤੇ 10 ਫੀਸਦੀ ਮੁਆਵਜ਼ਾ ਰਾਸ਼ੀ ਖੇਤ ਕਾਮਿਆਂ ਨੂੰ ਦੇਣ ਦਾ ਐਲਾਨ ਕੀਤਾ ਹੈ।

ਇਹ ਫੈਸਲਾ ਅੱਜ ਇੱਥੇ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਵਿਸਥਾਰ ਵਿਚ ਦੱਸਿਆ ਕਿ ਇਸ ਵੱਡੇ ਉਪਰਾਲੇ ਦਾ ਉਦੇਸ਼ ਖੇਤ ਕਾਮਿਆਂ ਦੀ ਸਹਾਇਤਾ ਕਰਨਾ ਹੈ ਜੋ ਅਜਿਹੇ ਮੁਆਵਜ਼ੇ ਤੋਂ ਵਿਰਵੇ ਜਾਂਦੇ ਹਨ ਜਦਕਿ ਕੁਦਰਤੀ ਮਾਰ ਦਾ ਸਾਹਮਣਾ ਉਨ੍ਹਾਂ ਨੂੰ ਵੀ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਖੇਤ ਮਜ਼ਦੂਰਾਂ ਨੂੰ ਵੀ ਕੁਦਰਤੀ ਆਫਤਾਂ ਕਾਰਨ ਕੰਮ ਦੇ ਹੁੰਦੇ ਨੁਕਸਾਨ ਲਈ ਮੁਆਵਜ਼ਾ ਦਿੱਤਾ ਜਾਵੇਗਾ।
ਸੀ.ਐੱਮ. ਮਾਨ ਨੇ ਕਿਹਾ ਕਿ ਆਉਂਦੇ ਇਕ ਮਈ ਨੂੰ ਮਜ਼ਦੂਰ ਦਿਵਸ ਮੌਕੇ ਸੂਬਾ ਸਰਕਾਰ ਦੀ ਇਹ ਸੌਗਾਤ ਸਮੁੱਚੇ ਕਿਰਤੀ ਵਰਗ ਲਈ ਹੈ ਜੋ ਫਸਲਾਂ ਪਾਲਣ ਲਈ ਖੇਤਾਂ ਵਿਚ ਆਪਣਾ ਖੂਨ-ਪਸੀਨਾ ਵਹਾਉਂਦੇ ਹਨ।
ਇਹ ਵੀ ਪੜ੍ਹੋ : ਕੱਦ ਸਿਰਫ 3 ਫੁੱਟ ਪਰ ਹੌਸਲੇ ਬੁਲੰਦ, IAS ਅਫਸਰ ਬਣਨਾ ਚਾਹੁੰਦਾ ਹੈ ਸ਼ੋਪਤ ਰਾਮ, ਪਰਿਵਾਰ ਦੇ ਰਿਹੈ ਸੁਪਨਿਆਂ ਨੂੰ ਉਡਾਣ
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਆਪਕ ਪੱਧਰ ਉਤੇ ਰਜਿਸਟ੍ਰੇਸ਼ਨ ਸ਼ੁਰੂ ਕਰੇਗੀ ਤਾਂ ਕਿ ਇਨ੍ਹਾਂ ਨੂੰ ਕੇਂਦਰੀ ਅਤੇ ਸੂਬਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਹਾਸਲ ਹੋ ਸਕੇ। ਉਨ੍ਹਾਂ ਕਿਹਾ ਕਿ ਸਹੀ ਢੰਗ ਨਾਲ ਰਜਿਸਟ੍ਰੇਸ਼ਨ ਨਾ ਹੋਣ ਕਰਕੇ ਬਹੁਤੀਆਂ ਸਕੀਮਾਂ ਦਾ ਲਾਭ ਹੀ ਨਹੀਂ ਮਿਲਦਾ ਪਰ ਹੁਣ ਹਰੇਕ ਸਕੀਮ ਦਾ ਲਾਭ ਕਿਰਤੀ ਵਰਗ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਦੁੱਖ ਨਾਲ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਨੇਕ ਕਾਰਜ ਨੂੰ ਤਨਦੇਹੀ ਨਾਲ ਲਾਗੂ ਕੀਤੇ ਜਾਣ ਪ੍ਰਤੀ ਸੰਜੀਦਗੀ ਨਾਲ ਕੰਮ ਨਹੀਂ ਕੀਤਾ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
