Farmer goes to Tikri border : ਫਿਰੋਜ਼ਪੁਰ ਤੋਂ ਲੰਗਰ ਸਮੱਗਰੀ ਲੈ ਕੇ ਟਿਕਰੀ ਬਾਰਡਰ ‘ਤੇ ਗਏ ਫਿਰੋਜ਼ਪੁਰ ਦੇ ਕਿਸਾਨ ਦੀ ਮੌਤ ਹੋ ਗਈ। ਇਹ ਕਿਸਾਨ 12 ਜਨਵਰੀ ਨੂੰ ਆਪਣੇ ਸਾਥੀਆਂ ਸਮੇਤ ਦਿੱਲੀ ਲਈ ਰਵਾਨਾ ਹੋਏ ਸਨ। ਮ੍ਰਿਤਕ ਕਿਸਾਨ ਦੇ ਪੁੱਤਰ ਬਲਜਿੰਦਰ ਸਿੰਘ ਦੇ ਨਿਾਸੀ ਬਾਲੇ ਵਾਲਾ ਨੇ ਦੱਸਿਆ ਕਿ ਉਸ ਦੇ ਪਿਤਾ 65 ਸਾਲਾ ਹਰਦੇਵ ਸਿੰਘ 12 ਜਨਵਰੀ ਨੂੰ ਲੰਗਰ ਸਮੱਗਰੀ ਲੈ ਕੇ ਟਿਕਰੀ ਸਰਹੱਦ ’ਤੇ ਗਏ ਸਨ। ਉਥੇ ਅਚਾਨਕ ਤਬੀਅਤ ਖਰਾਬ ਹੋਣ ’ਤੇ ਉਨ੍ਹਾਂ ਨੂੰ ਵਾਪਿਸ ਪਿੰਡ ਲਿਆਇਆ ਜਾ ਰਿਹਾ ਸੀ, ਉਦੋਂ ਰਸਤੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ।
ਦੂਜੇ ਪਾਸੇ, ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੇ ਆਗੂ ਸੁਖਵਿੰਦਰ ਸਿੰਘ ਨੇ ਵੀ ਇਸ ਮਾਮਲੇ ਦੀ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਦੀ ਯੂਨੀਅਨ ਦੀ ਅਗਵਾਈ ਹੇਠ ਪਿੰਡ ਬਾਲੇ ਵਾਲਾ ਦੇ ਕਿਸਾਨ ਹਰਦੇਵ ਸਿੰਘ ਨੇ ਆਪਣੇ ਸਾਥੀ ਗੁਰਵਿੰਦਰ ਸਿੰਘ, ਨਿਸ਼ਾਨ ਸਿੰਘ ਅਤੇ ਅੰਗ੍ਰੇਜ਼ ਸਿੰਘ ਨਾਲ ਮਿਲ ਕੇ ਟਿਕਰੀ ਬਾਰਡਰ ਦੇ ਨਾਲ ਲੰਗਰ ਦਾ ਸਾਮਾਨ ਲੈ ਕੇ ਟਿਕਰੀ ਬਾਰਡਰ ’ਤੇ ਗਏ ਸਨ। ਸੁਖਵਿੰਦਰ ਨੇ ਦੱਸਿਆ ਕਿ ਤਿੰਨੇ ਸਾਥੀ ਹਰਦੇਵ ਸਿੰਘ ਨਾਲ ਫਿਰੋਜ਼ਪੁਰ ਪਰਤ ਰਹੇ ਸਨ ਜਦੋਂ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ।
ਹਾਲਾਂਕਿ ਬਠਿੰਡਾ ਨੇੜੇ ਹਰਦੇਵ ਸਿੰਘ ਦੀ ਮੌਤ ਹੋ ਗਈ। ਸ਼ੁੱਕਰਵਾਰ ਨੂੰ ਪਿੰਡ ਦੀ ਸਰਪੰਚ ਅਮਰਜੀਤ ਕੌਰ, ਸਾਬਕਾ ਸਰਪੰਚ ਅਜੀਤ ਸਿੰਘ, ਦਵਿੰਦਰ ਸਿੰਘ, ਜਗਤਾਰ ਸਿੰਘ ਅਤੇ ਮਹਿੰਦਰ ਸਿੰਘ ਨੇ ਮ੍ਰਿਤਕ ਕਿਸਾਨ ਹਰਦੇਵ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਕਰਦਿਆਂ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖਿਆ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਲਗਾਤਾਰ ਦਿੱਲੀ ਧਰਨੇ ਵਿੱਚ ਮਾਰੇ ਜਾ ਰਹੇ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ।