ਕਿਸਾਨ ਜਥੇਬੰਦੀਆਂ ਵੱਲੋਂ 14 ਮਾਰਚ ਨੂੰ ਦਿੱਲੀ ਦੀ ਰਾਮ ਲੀਲਾ ਗਰਾਊਂਡ ਵਿਚ ਮਹਾਪੰਚਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ ਤੇ ਇਸ ਲਈ ਦੇਸ਼ ਭਰ ਦੇ ਕਿਸਾਨਾਂ ਨੂੰ ਉਥੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ।
ਦਿੱਲੀ ਵਿਚ ਹੋਣ ਵਾਲੀ ਮਹਾਪੰਚਾਇਤ ਨੂੰ ਲੈ ਕੇ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੇਰੀ ਅਪੀਲ ਹੈ ਕਿ ਇਸ ਸੰਘਰਸ਼ ਵਿਚ ਜ਼ਿਆਦਾ ਤੋਂ ਜ਼ਿਆਦਾ ਲੋਕ ਇਕੱਠੇ ਹੋਣ ਤੇ ਅੰਦੋਲਨ ਨੂੰ ਮਜ਼ਬੂਤ ਕਰਨ। ਭਾਵੇਂ ਸਾਡੀ ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼ ਦੀਆਂ ਟੀਮਾਂ ਹੋਣ ਉਹ ਜ਼ਿਆਦਾ ਤੋਂ ਜ਼ਿਆਦਾ ਪ੍ਰਚਾਰ ਕਰਨ ਤੇ ਅਧਿਕਾਰੀ ਇਕ-ਦੂਜੇ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਕਿਸਾਨ ਟ੍ਰੇਨ, ਗੱਡੀ ਜਾਂ ਬੱਸ ਰਾਹੀਂ ਦਿੱਲੀ ਪਹੁੰਚ ਸਕਦੇ ਹਨ ਤੇ ਨਾਲ ਹੀ ਉਨ੍ਹਾਂ ਦੇ ਹੱਥਾਂ ਵਿਚ ਕਿਸਾਨੀ ਝੰਡੇ ਵੀ ਹੋਣੇ ਚਾਹੀਦੇ ਹਨ। ਜੇ ਝੰਡਾ ਨਾ ਹੋਣ ਤਾਂ ਸਟਿੱਕਰ ਬਣਾ ਕੇ ਲਗਵਾ ਸਕਦੇ ਹਨ। ਆਪਣੀ ਤਾਕਤ ਦਿਖਾਉਣ ਦਾ ਸਮਾਂ ਹੈ। ਜ਼ਿਆਦਾ ਤੋਂ ਜ਼ਿਆਦਾ ਗਿਣਤੀ ਵਿਚ ਪਹੁੰਚਣਾ ਹੈ। ਹਰਿਆਣੇ ਵਾਲੇ ਸਵੇਰੇ 9 ਵਜੇ ਕਨੌਰ ਕੋਲ ਸਬਜ਼ੀ ਮੰਡੀ ਕੋਲ ਇਕੱਠੇ ਹੋ ਜਾਣਗੇ ਤੇ ਫਿਰ ਰਾਮ ਲੀਲਾ ਗਰਾਊਂਡ ਵਿਚ ਜਾਣਗੇ।
ਇਹ ਵੀ ਪੜ੍ਹੋ : PM ਮੋਦੀ ਨੇ ਹਰਿਆਣਾ CM ਨਾਲ ਦੋਸਤੀ ਦਾ ਸੁਣਾਇਆ ਕਿੱਸਾ, ਕਿਹਾ-‘ਮੋਟਰਸਾਈਕਲ ‘ਤੇ ਰੋਹਤਕ ਤੋਂ ਗੁਰੂਗ੍ਰਾਮ ਆਉਂਦੇ ਸੀ’
ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ 5 ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਪੇਸ਼ਕਸ਼ ਕਰਨ ਬਾਰੇ, ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਸਾਰੀਆਂ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਚਾਹੁੰਦੇ ਹਨ।
ਵੀਡੀਓ ਲਈ ਕਲਿੱਕ ਕਰੋ -: