Farmer leader Chaduni wept bitterly : ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 22ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕਿਸਾਨ ਕੜਾਕੇ ਦੀ ਠੰਡ ਵਿੱਚ ਸੰਘਰਸ਼ ਕਰ ਰਹੇ ਹਨ। ਕਿਸਾਨਾਂ ਦੇ ਦੁੱਖ ਤੋਂ ਦੁਖੀ ਹੋ ਕੇ ਕਿਸਾਨ ਅੰਦੋਲਨ ਦੌਰਾਨ ਹਰਿਆਣਾ ਦੇ ਕਰਨਾਲ ਦੇ ਸਿੰਘਾਰਾ ਨਾਨਕਸਰ ਗੁਰਦੁਆਰੇ ਦੇ ਮੈਨੇਜਰ ਬਾਬਾ ਰਾਮ ਸਿੰਘ ਜੀ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਆਪਣੀ ਜਾਨ ਦੇ ਦਿੱਤੀ ਗਈ। ਉਨ੍ਹਾਂ ਦੀ ਇਸ ਤਰ੍ਹਾਂ ਮੌਤ ਤੋਂ ਉਨ੍ਹਾਂ ਦੇ ਪੈਰੋਕਾਰਾਂ, ਸੰਗਤਾਂ ਤੇ ਕਿਸਾਨਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਦੁੱਖ ਦਾ ਭਾਰ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਨੇਤਾ ਗੁਰਨਾਮ ਸਿੰਘ ਚੜੂਣੀ ਲਈ ਵੀ ਸਹਿਣਾ ਔਖਾ ਹੋ ਗਿਆ ਅਤੇ ਉਹ ਉਨ੍ਹਾਂ ਨੂੰ ਯਾਦ ਕਰਕੇ ਭੁੱਬਾਂ ਮਾਰ ਕੇ ਰੌਣ ਲੱਗ ਗਏ।
ਉਨ੍ਹਾਂ ਦੀ ਕੁਰਬਾਨੀ ਦੇਸ਼ ਯਾਦ ਰੱਖੇਗਾ। ਉਨ੍ਹਾਂ ਦਾ ਬਲਿਦਾਨ ਵਿਅਰਥ ਨਹੀਂ ਜਾਏਗਾ। ਉਹ ਮਹਾਪੁਰਸ਼ ਸੀ ਅਤੇ ਕਿਸੇ ਦਾ ਦਰਦ ਨਹੀਂ ਸਹਿ ਸਕਦੇ, ਇਸੇ ਦਰਦ ਤੋਂ ਦੁਖੀ ਹੋ ਕੇ ਉਨ੍ਹਾਂ ਨੇ ਆਪਣੀ ਜਾਨ ਦੇ ਦਿੱਤੀ। ਸੰਤ ਬਾਬਾ ਰਾਮ ਸਿੰਘ ਨੂੰ ਇੱਕੋ ਹੀ ਚਿੰਤਾ ਸੀ ਕਿ ਸਰਕਾਰ ਕੋਈ ਫੈਸਲਾ ਨਹੀਂ ਲੈ ਰਹੀ। ਕਿਸਾਨ ਆਗੂ ਨੇ ਕਿਹਾ ਕਿ ਅਸੀਂ ਸੋਚਿਆ ਨਹੀਂ ਸੀ ਕਿ ਉਹ ਇੰਨਾ ਵੱਡਾ ਕਦਮ ਚੁੱਕ ਲੈਣਗੇ। ਸਰਕਾਰ ਬੇਰਹਿਮ ਹੋ ਗਈ ਹੈ ਕਿ ਕਿਸੇ ਦੀ ਨਹੀਂ ਸੁਣਦੀ। ਗਰੀਬ ਮਰ ਰਹੇ ਹਨ ਪਰ ਸਰਕਾਰ ਨੂੰ ਉਨ੍ਹਾਂ ਦੀ ਕੋਈ ਚਿੰਤਾ ਨਹੀਂ।
ਦੱਸਣਯੋਗ ਹੈ ਕਿ ਸੰਤ ਬਾਬਾ ਰਾਮ ਸਿੰਘ ਕੋਲੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ। ਉਹ ਕਿਸਾਨਾਂ ਦੀ ਸਥਿਤੀ ਬਾਰੇ ਬਹੁਤ ਚਿੰਤਤ ਸੀ। ਨੋਟ ਵਿੱਚ ਉਨ੍ਹਾਂ ਲਿਖਿਆ ਕਿ ਕਿਸਾਨਾਂ ਦਾ ਦਰਦ ਵੇਖਿਆ ਨਹੀਂ ਜਾ ਰਿਹਾ ਹੈ। ਉਨ੍ਹਾਂ ਨੇ ਕੁੰਡਲੀ ਸਰਹੱਦ ‘ਤੇ ਕਿਸਾਨਾਂ ਦੇ ਦੁੱਖ ਵੇਖੇ। ਲੋਕ ਆਪਣੇ ਹੱਕ ਲੈਣ ਲਈ ਸੜਕਾਂ ‘ਤੇ ਪਰੇਸ਼ਾਨ ਹੋ ਰਹੇ ਹਨ। ਇਹ ਬਹੁਤ ਦੁਖੀ ਕਰਨ ਵਾਲਾ ਹੈ। ਸਰਕਾਰ ਇਨਸਾਫ ਨਹੀਂ ਦੇ ਰਹੀ। ਜ਼ੁਲਮ ਕਰਨਾ ਪਾਪ ਹੈ ਅਤੇ ਜ਼ੁਲਮ ਸਹਿਣਾ ਇਸ ਤੋਂ ਵੱਡਾ ਪਾਪ ਹੈ। ਕਿਸੇ ਨੇ ਕਿਸਾਨਾਂ ਦੇ ਹੱਕ ਵਿਚ ਅਤੇ ਜ਼ੁਲਮ ਦੇ ਵਿਰੁੱਧ ਆਪਣੇ ਸਨਮਾਨ, ਭਾਵ ਪੁਰਸਕਾਰ ਵਾਪਸ ਕੀਤੇ ਅਤੇ ਇਨਾਮ ਵਾਪਸ ਕੀਤੇ ਅਤੇ ਗੁੱਸਾ ਜ਼ਾਹਰ ਕੀਤਾ। ਦਾਸ ਕਿਸਾਨਾਂ ਦੇ ਹੱਕ ਵਿੱਚ ਸਰਕਾਰੀ ਜ਼ੁਲਮ ਦੇ ਰੋਸ ਵਿੱਚ ਆਤਮਦਾਹ ਕਰ ਰਿਹਾ ਹਾਂ। ਇਹ ਜ਼ੁਲਮ ਖਇਲਾਫ ਕੀਰਤੀ ਕਿਸਾਨ ਦੇ ਹੱਕ ਵਿੱਚ ਆਵਾਜ਼ ਹੈ। ਵਾਹਿਗੁਰੂ ਜੀ ਕਾ ਖਾਲਸੇ, ਵਾਹਿਗੁਰੂ ਜੀ ਦੀ ਫਤਿਹ।