ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ 126 ਦਿਨਾਂ ਬਾਅਦ ਮਰਨ ਵਰਤ ਖਤਮ ਕਰ ਦਿੱਤਾ ਹੈ। ਅੱਜ ਫਤਿਹਗੜ੍ਹ ਸਾਹਿਬ ਦੀ ਸਰਹਿੰਦ ਅਨਾਜ ਮੰਡੀ ਵਿਚ ਕਿਸਾਨ ਮਹਾਪੰਚਾਇਤ ਦੌਰਾਨ ਉਨ੍ਹਾਂ ਨੇ ਇਸ ਦਾ ਐਲਾਨ ਕੀਤਾ।
ਜਗਜੀਤ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਦੀ ਮੰਗ ‘ਤੇ ਮੈਂ ਮਰਨ ਵਰਤ ਖਤਮ ਕੀਤਾ ਹੈ। ਕਾਫੀ ਸਮੇਂ ਤੋਂ ਕਿਸਾਨ ਉਨ੍ਹਾਂ ਨੂੰ ਵਰਤ ਤੋੜਨ ਦੀ ਅਪੀਲ ਕਰ ਰਹੇ ਸਨ। ਇਹ ਫੈਸਲਾ ਮੇਰਾ ਨਹੀਂ ਸੀ। ਉਨ੍ਹਾਂ ਕਿਹਾ ਕਿ ਅਸੀਂ ਸਿਰਫ ਮਰਨ ਵਰਤ ਛੱਡਿਆ ਹੈ, ਲੜਾਈ ਜਾਰੀ ਹੈ। ਡੱਲੇਵਾਲ ਨੇ ਕਿਹਾ ਕਿ MSP ਸਣੇ ਹੋਰ ਮੰਗਾਂ ਨੂੰ ਲੈ ਕੇ ਸਾਡੀ ਲੜਾਈ ਜਾਰੀ ਰਹੇਗੀ ਤੇ ਜੇ ਫਿਰ ਤੋਂ ਮੋਰਚਾ ਲਾਉਣਾ ਪਿਆ ਤਾਂ ਦੁਬਾਰਾ ਲਾਵਾਂਗੇ। ਦੱਸ ਦੇਈਏ ਕਿ 19 ਮਾਰਚ ਨੂੰ ਖਨੌਰੀ ਤੇ ਸ਼ੰਭੂ ਬਾਰਡਰ ਖਾਲੀ ਕਰਾ ਲਏ ਗਏ ਸਨ ਤੇ ਪੁਲਿਸ ਨੇ ਡੱਲੇਵਾਲ ਨੂੰ ਪਟਿਆਲਾ ਦੇ ਹਸਪਤਾਲ ਵਿਚ ਭਰਤੀ ਕਰਾਇਆ ਸੀ ਜਿਥੋਂ 3 ਅਪ੍ਰੈਲ ਨੂੰ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਸੀ ਤੇ ਬੀਤੇ ਦਿਨੀਂ ਜਦੋਂ ਉਹ ਘਰ ਪਹੁੰਚੇ ਤਾਂ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਮਰਨ ਵਰਤ ਖਤਮ ਕਰਨ ਦੀ ਅਪੀਲ ਵੀ ਕੀਤੀ ਗਈ ਸੀ ਤੇ ਗੱਲਬਾਤ ਦਾ ਦੌਰ ਕੇਂਦਰੀ ਮੰਤਰੀਆਂ ਨਾਲ ਜਾਰੀ ਰਹੇਗਾ ਤੇ ਹੁਣ ਅੱਜ ਡੱਲੇਵਾਲ ਵੱਲੋਂ ਮਰਨ ਵਰਤ ਨੂੰ ਖਤਮ ਕਰ ਦਿਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਵੱਡਾ ਪ੍ਰਸ਼ਾਨਿਕ ਫੇਰਬਦਲ, 3 IPS ਸਣੇ 97 PPS ਅਧਿਕਾਰੀਆਂ ਦੇ ਹੋਏ ਤਬਾਦਲੇ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਜਗਜੀਤ ਡੱਲੇਵਾਲ ਦਾ ਮਰਨ ਵਰਤ ਖਤਮ ਕਰਨ ‘ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਡੱਲੇਵਾਲ ਜੀ ਦਾ ਦਿਲ ਦੀ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਾਂ।ਜੋ ਭਰੋਸਾ ਡੱਲੇਵਾਲ ਸਾਹਿਬ ਨੇ ਕੇਂਦਰ ਸਰਕਾਰ ‘ਤੇ ਕੀਤਾ ਹੈ ਅਸੀਂ ਉਸ ਭਰੋਸੇ ਤੇ ਪੂਰੇ ਜਰੂਰ ਉਤਰਾਂਗੇ।
ਵੀਡੀਓ ਲਈ ਕਲਿੱਕ ਕਰੋ -:
