MSP ‘ਤੇ ਗਾਰੰਟੀ ਤੇ ਕਰਜ਼ ਮਾਫੀ ਸਣੇ ਸਾਰੀਆਂ ਮੰਗਾਂ ਨੂੰ ਲੈ ਕੇ ਕੇਂਦਰ ਤੇ ਕਿਸਾਨਾਂ ਵਿਚ ਕਈ ਦੌਰ ਦੀ ਗੱਲਬਾਤ ਬੇਨਤੀਜਾ ਰਹੀ। ਇਸ ਵਿਚ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਨੇਤਾ ਰਾਕੇਸ਼ ਟਿਕੈਤ ਦਾ ਬਿਆਨ ਸਾਹਮਣੇ ਆਇਆ। ਉਨ੍ਹਾਂ ਕਿਹਾ ਕਿ ਗੱਲਬਾਤ ਜ਼ਰੀਏ ਹੀ ਹੱਲ ਕੱਢਣਾ ਚਾਹੀਦਾ ਹੈ।
ਟਿਕੈਤ ਨੇ ਕਿਹਾ ਕਿ ਜੰਗਲਾਂ ਵਿਚ ਰਹਿਣ ਵਾਲੇ ਲੋਕ ਵਾਤਾਵਰਣ ਦੀ ਰੱਖਿਆ ਕਰਦੇ ਹਨ ਬਿਹਾਰ ਤੋਂ ਲੈ ਕੇ ਆਂਧਰਾ ਪ੍ਰਦੇਸ਼ ਤੱਕ ਜੰਗਲ ਖੇਤਰ ਵਿਚ ਆਦਿਵਾਸੀ ਜੰਗਲ ਦੀ ਪੂਜਾ ਕਰਦੇ ਹਨ। ਕੋਈ ਵੀ ਫੌਜ ਤੇ ਕਿਸਾਨ ਆਹਮੋ-ਸਾਹਮਣੇ ਨਹੀਂ ਖੜ੍ਹੇ ਹਨ। ਸਾਡੀ ਫੌਜ ਵੀ ਅਜਿਹੇ ਲੋਕ ਹਨ ਜੋ ਕਿਸਾਨੀ ਬੈਕਗਰਾਊਂਡ ਤੋਂ ਆਉਂਦੇ ਹਨ। ਗੱਲਬਾਤ ਤੋਂ ਹੱਲ ਕੱਢਣਾ ਚਾਹੀਦਾ ਹੈ। ਕੇਂਦਰ ਨਾਲ ਲਗਾਤਾਰ ਗੱਲਬਾਤ ਚੱਲ ਰਹੀ ਹੈ।
ਇਸੇ ਦਰਮਿਆਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਕੇਂਦਰ ਨੇ ਮੰਤਰੀਆਂ ਦੀ 3 ਮੈਂਬਰੀ ਕਮੇਟੀ ਦੀ ਸਥਾਪਨਾ ਕੀਤੀ ਹੈ। ਇਹ ਕਮੇਟੀ ਕਿਸਾਨਾਂ ਨਾਲ ਗੱਲਬਾਤ ਕਰ ਰਹੀ ਹੈ। ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ‘ਤੇ ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਮੰਤਰੀਆਂ ਦੀ ਤਿੰਨ ਮੈਂਬਰੀ ਕਮੇਟੀ ਬਣਾਈ ਹੈ ਤੇ ਕਿਸਾਨਾਂ ਨਾਲ ਚਰਚਾ ਤੇ ਗੱਲਬਾਤ ਕਰ ਰਹੀ ਹੈ।
ਇਹ ਵੀ ਪੜ੍ਹੋ :
ਸੀਤਾਰਮਨ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦਾ ਕਲਿਆਣ ਨਿਸ਼ਚਿਤ ਕਰਨ ਲਈ ਕੋਈ ਕਸਰ ਨਹੀਂ ਛੱਡੀ ਹੈ। ਪੀਐੱਮ ਮੋਦੀ ਨੇ ਛੋਟੇ ਤੇ ਸੀਮਾਂਤ ਕਿਸਾਨਾਂ ਲਈ ਵੀ ਕੰਮ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਮੈਂ ਉਨ੍ਹਾਂ ਸਾਰਿਆਂ ਦੀ ਸੂਚੀ ਪ੍ਰਦਾਨ ਕਰ ਸਕਦੀ ਹਾਂ ਜੋ ਪੀਐੱਮ ਮੋਦੀ ਨੇ ਕਿਸਾਨਾਂ ਲਈ ਕੀਤਾ ਹੈ। ਉਨ੍ਹਾਂ ਦੀ ਆਮਦਨ ਵਧਾਉਣ ਤੋਂ ਲੈ ਕੇ ਛੋਟੇ-ਛੋਟੇ ਖਰਚਿਆਂ ਵਿਚ ਸਹਾਇਤਾ ਕਰਨ ਤੱਕ, ਪੀਐੱਮ ਮੋਦੀ ਨੇ ਕਿਸਾਨਾਂ ਦੇ ਕਲਿਆਣ ਲਈ ਹਰ ਕਦਮ ਚੁੱਕਿਆ ਹੈ, ਉਹ ਛੋਟੇ ਕਿਸਾਨਾਂ ਲਈ ਵੀ ਕੰਮ ਕਰਦੇ ਹਨ।