ਪੰਜਾਬ ਦੇ ਕਿਸਾਨ ਹਿਮਾਚਲ ਪ੍ਰਦੇਸ਼ ਨੂੰ ਛੱਡ ਕੇ ਉੱਤਰੀ ਭਾਰਤ ਦੇ ਬਾਕੀ ਸਾਰੇ ਰਾਜਾਂ ਵਿੱਚ ਖੇਤੀ ਵਾਲੀ ਜ਼ਮੀਨ ਖਰੀਦ ਸਕਦੇ ਹਨ। ਇਹ ਗੱਲ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ ਭੇਜੇ ਸਵਾਲ ‘ਤੇ ਕਹੀ ਗਈ ਹੈ।
ਇਸ ਮਹੀਨੇ ਹੋਣ ਵਾਲੀ ਉੱਤਰੀ ਜ਼ੋਨਲ ਮੀਟਿੰਗ ਵਿੱਚ ਪੰਜਾਬ ਵੱਲੋਂ ਰੱਖੇ ਜਾਣ ਵਾਲੇ ਏਜੰਡੇ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਖਾਕਾ ਤਿਆਰ ਕੀਤਾ ਸੀ, ਜਿਸ ਵਿੱਚ ਕਿਸਾਨਾਂ ਨੇ ਦੂਜੇ ਰਾਜਾਂ ਵਿੱਚ ਵਾਹੀਯੋਗ ਜ਼ਮੀਨ ਖਰੀਦਣ ਸਬੰਧੀ ਕਾਨੂੰਨਾਂ ਦਾ ਹਵਾਲਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਲਈ ਉੱਤਰੀ ਭਾਰਤ ਦੇ ਦੂਜੇ ਰਾਜਾਂ ਵਿੱਚ ਜ਼ਮੀਨ ਖਰੀਦਣਾ ਹੁਣ ਸੰਭਵ ਨਹੀਂ ਰਿਹਾ।
ਪੰਜਾਬ ਸਰਕਾਰ ਨੇ ਇਹ ਮੁੱਦਾ ਜ਼ੋਨਲ ਮੀਟਿੰਗ ਦੇ ਏਜੰਡੇ ‘ਚ ਸ਼ਾਮਲ ਕਰਨ ਲਈ ਭੇਜਿਆ ਸੀ, ਜਿਸ ‘ਤੇ ਕੇਂਦਰ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਰਾਜਸਥਾਨ ‘ਚ ਦੇਸ਼ ਦਾ ਕੋਈ ਵੀ ਨਾਗਰਿਕ ਖੇਤੀ ਵਾਲੀ ਜ਼ਮੀਨ ਖਰੀਦ ਸਕਦਾ ਹੈ, ਜਦਕਿ ਹਿਮਾਚਲ ‘ਚ ਸਿਰਫ ਹਿਮਾਚਲ ਦੇ ਲੋਕ ਹੀ ਖੇਤੀਬਾੜੀ ਜ਼ਮੀਨ ਖਰੀਦ ਸਕਦੇ ਹਨ। ਉੱਤਰ ਪ੍ਰਦੇਸ਼ ‘ਚ ਵੀ ਦੇਸ਼ ਦਾ ਕੋਈ ਵੀ ਨਾਗਰਿਕ ਖੇਤੀ ਵਾਲੀ ਜ਼ਮੀਨ ਖਰੀਦ ਸਕਦਾ ਹੈ, ਜਦਕਿ ਜੰਮੂ-ਕਸ਼ਮੀਰ ‘ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਸੂਬਾ ਸਰਕਾਰ ਨੇ ਜ਼ਮੀਨ ਦੀ ਖਰੀਦ ਨਾਲ ਜੁੜੀਆਂ ਕੁਝ ਪਾਬੰਦੀਆਂ ਹਟਾ ਦਿੱਤੀਆਂ ਹਨ। ਉੱਤਰਾਖੰਡ ਵਿੱਚ ਵੀ ਕੋਈ ਵੀ ਨਾਗਰਿਕ ਖੇਤੀ ਵਾਲੀ ਜ਼ਮੀਨ ਖਰੀਦ ਸਕਦਾ ਹੈ।
ਇਹ ਵੀ ਪੜ੍ਹੋ : 300 ਫੁੱਟ ਹੇਠਾਂ ਪਹਾੜੀ ਤੋਂ ਡਿੱਗੀ ਕਾਰ ‘ਚ ਮੌਤ ਦੇ ਮੂੰਹ ‘ਚ ਗਏ ਜੋੜੇ ਦੀ iPhone 14 ਨੇ ਬਚਾਈ ਜਾਨ
ਕੇਂਦਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਸਬੰਧਤ ਰਾਜਾਂ ਦੀ ਸਹਿਮਤੀ ਨਾਲ ਦੂਜੇ ਰਾਜਾਂ ਵਿੱਚ ਜ਼ਮੀਨ ਖਰੀਦਣ ਦੀ ਇਜਾਜ਼ਤ ਹੈ ਕਿਉਂਕਿ ਸਬੰਧਤ ਰਾਜਾਂ ਦੇ ਕਿਸਾਨਾਂ ਨੂੰ ਵੀ ਪੰਜਾਬ ਵਿੱਚ ਜ਼ਮੀਨ ਖਰੀਦਣ ਦੀ ਆਜ਼ਾਦੀ ਹੈ। ਜਿਵੇਂ ਕਿ ਸੰਵਿਧਾਨ ਵਿੱਚ ਦਰਜ ਹੈ, ਨਾਗਰਿਕਾਂ ਨੂੰ ਸਾਰੇ ਰਾਜਾਂ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਬਰਾਬਰ ਦੇ ਮੌਕੇ ਮਿਲੇ ਹਨ।
ਵੀਡੀਓ ਲਈ ਕਲਿੱਕ ਕਰੋ -: