ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਸਾਨਾਂ ਵੱਲੋਂ ਭਲਕੇ ਰੇਲਾਂ ਨੂੰ ਰੋਕਿਆ ਜਾਣਾ ਹੈ। ਹਰਿਆਣਾ ਪੁਲਿਸ ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ ਹੈ। ਹਰਿਆਣਾ ਪੁਲਿਸ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕਿਸਾਨਾਂ ਵੱਲੋਂ ਰੇਲਾਂ ਰੋਕੀਆਂ ਜਾਣ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਰੇਲਾਂ ਨਾ ਰੋਕਣ। ਅੰਦੋਲਨ ਦਾ ਅੱਜ 26ਵਂ ਦਿਨ ਹੈ। ਸ਼ੰਭੂ ਤੇ ਖਨੌਰੀ ਬਾਰਡਰ ਉਤੇ ਡਟੇ ਹੋਏ ਹਨ। ਕਿਸਾਨਾਂ ਵੱਲੋਂ ਭਲਕੇ 12 ਵਜੇ ਤੋਂ 4 ਵਜੇ ਤੱਕ ਪੂਰੇ ਦੇਸ਼ ਵਿਚ ਟ੍ਰੇਨਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਨੇ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਚ ਮਹਾਪੰਚਾਇਤ ਰੱਖੀ ਹੈ ਪਰ ਟ੍ਰੇਨਾਂ ਰੋਕਣ ਨੂੰ ਲੈ ਕੇ ਹਰਿਆਣਾ ਪੁਲਿਸ ਦੀ ਚੇਤਾਵਨੀ ਸਾਹਮਣੇ ਆਈ ਹੈ। ਰੇਲ ਰੋਕੋ ਅੰਦੋਲਨ ਵਿਚ ਹਿੱਸਾ ਨਾ ਲੈਣ ਦੀ ਅਪੀਲ ਕੀਤੀ ਹੈ ਕਿ ਅੰਬਾਲਾ ਪੁਲਿਸ ਵੱਲੋਂ ਧਾਰਾ 144 ਲਗਾ ਦਿੱਤੀ ਗਈ ਹੈ ਤੇ ਜਿਥੇ ਵੀ 5 ਜਾਂ ਇਸ ਤੋਂ ਵਿਅਕਤੀ ਨਜ਼ਰ ਆਉਂਦੇ ਹਨ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਤੇ ਨਾਲ ਹੀ ਰੇਲ ਰੋਕੋ ਅੰਦੋਲਨ ਵਿਚ ਜੋ ਕੋਈ ਵੀ ਹਿੱਸਾ ਲੈਂਦਾ ਹੈ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ :‘ਪੰਜਾਬ ਸਰਕਾਰ ਮਜਬੂਰੀ ਨੂੰ ਮਰਜ਼ੀ ਵਿੱਚ ਬਦਲਣ ਦਾ ਰੱਖਦੀ ਹੈ ‘ਵਿਜ਼ਨ’ : CM ਭਗਵੰਤ ਮਾਨ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੀ ਬਿਆਨ ਸਾਹਮਣੇ ਆਇਆ ਹੈ ਕਿ ਉਹ ਟਰੈਕ ਦੇ ਬਿਲਕੁਲ ਵਿਚਕਾਰ ਬੈਠਣਗੇ ਤੇ ਜੇਕਰ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ। ਇਸ ਤੋਂ ਬਾਅਦ ਹਰਿਆਣਾ ਪੁਲਿਸ ਦੀ ਚੇਤਾਵਨੀ ਸਾਹਮਣੇ ਆਈ ਹੈ ਤੇ ਟ੍ਰੇਨਾਂ ਨਾ ਰੋਕਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਸਾਰੇ ਕਿਸਾਨਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਜੋ ਇਸ ਰੇਲ ਰੋਕੋ ਅੰਦੋਲਨ ਵਿਚ ਹਿੱਸਾ ਲੈਣਗੇ।
ਵੀਡੀਓ ਲਈ ਕਲਿੱਕ ਕਰੋ -: