Farmers cut off connections : ਮੂਨਕ (ਸੰਗਰੂਰ) : ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਦਿੱਲੀ ਬਾਰਡਰਾਂ ‘ਤੇ ਡਟੇ ਹੋਏ ਹਨ ਉਥੇ ਹੀ ਪੰਜਾਬ ਵਿੱਚ ਵੀ ਸਰਕਾਰ ਅਤੇ ਕਾਰਪੋਰੇਟ ਕੰਪਨੀਆਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਵੱਲੋਂ ਕੀਤੇ ਗਏ ਮੋਰਚੇ ਕਾਰਨ ਕਾਰਪੋਰੇਟ ਘਰਾਣਿਆਂ ਪ੍ਰਤੀ ਲੋਕਾਂ ਦਾ ਗੁੱਸਾ ਵੱਧਦਾ ਜਾ ਰਿਹਾ ਹੈ। ਆਏ ਦਿਨ ਕਿਤੇ ਨਾ ਕਿਤੇ ਮੋਬਾਈਲ ਟਾਵਰਾਂ ਦੇ ਕੁਨੈਕਸ਼ਨ ਕੱਟਣ ਦੇ ਮਾਮਲੇ ਸਾਹਮਣੇ ਆ ਹਨ। ਇਸ ਦੇ ਤਹਿਤ ਸਬ-ਡਵੀਜ਼ਨ ਦੇ ਸਲੇਮਗੜ੍ਹ, ਮਨੀਆਣਾ ਅਤੇ ਡੂਡੀਆਂ ਦੇ ਪਿੰਡਾਂ ਵਿੱਚ ਸਥਿਤ ਮੋਬਾਈਲ ਟਾਵਰਾਂ ਦੇ ਕੁਨੈਕਸ਼ਨ ਕੱਟੇ ਗਏ ਹਨ।
ਪਿੰਡ ਸਲੇਮਗੜ੍ਹ ਤੋਂ ਕਿਸਾਨ ਯੂਨੀਅਨ ਦੇ ਆਗੂ ਭੋਲਾ ਸਿੰਘ ਨੇ ਦੱਸਿਆ ਕਿ ਉਸਨੇ ਉਕਤ ਕੰਪਨੀ ਦੇ ਕਰਮਚਾਰੀਆਂ ਨੂੰ ਬੁਲਾਇਆ ਹੈ ਅਤੇ ਟਾਵਰ ਦਾ ਕੁਨੈਕਸ਼ਨ ਕੱਟਵਾ ਦਿੱਤੇ ਹਨ। ਇਸੇ ਤਰ੍ਹਾਂ ਪਿੰਡ ਮਨਿਆਨਾ ਵਿੱਚ ਕਿਸਾਨ ਰਾਜੂ ਸਿੰਘ ਅਤੇ ਡੂਡੀਆਂ ਵਿੱਚ ਕਿਸਾਨ ਨੇਤਾ ਲਖਵਿੰਦਰ ਸਿੰਘ ਦੀ ਅਗਵਾਈ ਵਿੱਚ ਕਨੈਕਸ਼ਨ ਕਟਵਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਰਪੋਰੇਟ ਕੰਪਨੀਆਂ ਵੱਲੋਂ ਪੰਜਾਬ ਵਿੱਚ ਕਿਸਾਨਾਂ ਨੂੰ ਰੋਟੀ ਤੋਂ ਮੁਥਾਜ ਕਰਨ ਦੀਆਂ ਸਾਜ਼ਿਸ਼ਾਂ ਹੋ ਰਹੀਆਂ ਹਨ, ਜਿਸ ਨੂੰ ਮੂੰਹਤੋੜ ਜਵਾਹ ਦੇਣ ਲਈ ਉਨ੍ਹਾਂ ਦੇ ਵਪਾਰ ਤੇ ਕਾਰੋਬਾਰ ਪੰਜਾਬ ਵਿੱਚ ਬੰਦ ਕੀਤੇ ਜਾਣਗੇ। ਕਿਸੇ ਵੀ ਕਾਰਪੋਰੇਟ ਸਿਸਟਮ ਨੂੰ ਚੱਲਣ ਨਹੀਂ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪਿੰਡ ਸਲੇਮਗੜ੍ਹ ਦੇ ਕਿਸਾਨਾਂ ਨੇ ਮੁਲਾਜ਼ਮਾਂ ਤੋਂ ਟਾਵਰ ਉਪਰੋਂ ਤਾਰਾਂ ਤੋਂ ਕਟਵਾਇਆ ਗਿਆ ਹੈ, ਤਾਂਕਿ ਦੁਬਾਰਾ ਚਾਲੂ ਨਾ ਕੀਤਾ ਜਾ ਸਕੇ। ਦੂਜੇ ਪਾਸੇ, ਜਿੱਥੇ ਮੋਬਾਈਲ ਟਾਵਰਾਂ ਦੇ ਕੁਨੈਕਸ਼ਨ ਕੱਟਣ ਕਾਰਨ ਇੰਟਰਨੈਟ ਸੇਵਾਵਾਂ ਪ੍ਰਭਾਵਤ ਹੋ ਰਹੀਆਂ ਹਨ, ਉਥੇ ਮੋਬਾਈਲ ਸੇਵਾ ਲੋਕਾਂ ਲਈ ਪ੍ਰਭਾਵਤ ਹੋਣ ਕਰਕੇ ਬੱਚਿਆਂ ‘ਤੇ ਅਸਰ ਪੈ ਰਿਹਾ ਹੈ ਕਿਉਂਕਿ ਅੱਜ ਕੱਲ ਬੱਚਿਆਂ ਦੀ ਪੜ੍ਹਾਈ ਆਨਲਾਈਨ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਧੂਰੀ, ਅਮਰਗੜ੍ਹ ਦੇ ਖੇਤਰ ਵਿੱਚ ਕਿਸਾਨਾਂ ਵੱਲੋਂ ਕਈ ਟਾਵਰਾਂ ਦੇ ਕੁਨੈਕਸ਼ਨ ਕੱਟੇ ਜਾ ਚੁੱਕੇ ਹਨ, ਜਦੋਂਕਿ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਬੇਸ਼ੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਸਾਨਾਂ ਨੂੰ ਮੋਬਾਈਲ ਟਾਵਰਾਂ ਦਾ ਕੁਨੈਕਸ਼ਨ ਨਾ ਕੱਟਣ ਦੀ ਅਪੀਲ ਕੀਤੀ ਹੈ, ਪਰ ਇਸ ਦੇ ਬਾਵਜੂਦ ਮੋਬਾਈਲ ਟਾਵਰ ਦੇ ਕੁਨੈਕਸ਼ਨ ਕੱਟਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।