Farmers detained for demanding : ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵਿੱਚ ਕਿਸਾਨਾਂ ਦੀ ਅੰਦੋਨ ਤੇਜ਼ ਹੋ ਰਿਹਾ ਹੈ। ਕਿਸਾਨਾਂ ਨੇ ਪਹਿਲਾਂ ਹੀ ਸ਼ਨੀਵਾਰ ਨੂੰ ਦਿੱਲੀ-ਆਗਰਾ ਐਕਸਪ੍ਰੈਸ ਵੇਅ ਅਤੇ ਦਿੱਲੀ-ਜੈਪੁਰ ਹਾਈਵੇ ਨੂੰ ਬੰਦ ਕਰਨ ਦਾ ਐਲਾਨ ਕੀਤਾ ਸੀ। ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਸ਼ੁੱਕਰਵਾਰ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਤਕਰੀਬਨ 50 ਹਜ਼ਾਰ ਕਿਸਾਨ ਦਿੱਲੀ ਪਹੁੰਚ ਰਹੇ ਹਨ। ਉਧਰ ਸਰਕਾਰ ਵੀ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਆਪਣੇ ਫੈਸਲੇ ਤੋਂ ਹਿਲਦੀ ਨਜ਼ਰ ਨਹੀਂ ਆ ਰਹੀ। ਭਾਜਪਾ ਦੇਸ਼ ਭਰ ਵਿਚ ਚੌਪਲ, ਪ੍ਰੈਸ ਕਾਨਫਰੰਸ ਅਤੇ ਕਿਸਾਨ ਸੰਮੇਲਨਾਂ ਦਾ ਆਯੋਜਨ ਕਰੇਗੀ।
ਉਥੇ ਹੀ ਉੱਤਰ ਪ੍ਰਦੇਸ਼ ਦੇ ਅਲੀਗੜ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ ਸ਼ਨੀਵਾਰ ਨੂੰ ਦਰਜਨਾਂ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਪ੍ਰਦਰਸ਼ਨਕਾਰੀ ਟੋਲ ਪਲਾਜ਼ਾ ਮੁਕਤ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਪੁਲਿਸ ਅਨੁਸਾਰ ਟੌਲ ਪਲਾਜ਼ਾ ਮੁਕਤ ਕਰਵਾਉਣ ਦੀ ਕੋਸ਼ਿਸ਼ ਵਿੱਚ ਟੱਪਲ ਥਾਣੇ ਦੀ ਪੁਲਿਸ ਨੇ ਕੁਰਾਨਾ ਵਿੱਚ ਕਿਸਾਨ ਯੂਨੀਅਨ ਦੇ ਕਈ ਨੇਤਾਵਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਦੱਸਿਆ ਕਿ ਸ਼ਨੀਵਾਰ ਰਾਤ 11 ਵਜੇ ਤੱਕ ਉਨ੍ਹਾਂ ਨੂੰ ਅਸਥਾਈ ਜੇਲ੍ਹ ਵਿੱਚ ਰੱਖਿਆ ਜਾਵੇਗਾ। ਉੱਤਰ ਪ੍ਰਦੇਸ਼ ਦੇ ਕਿਸਾਨ ਆਗੂ ਡੂੰਗਰ ਸਿੰਘ ਨੇ ਕਿਹਾ ਕਿ ਅਸੀਂ ਆਲੂ, ਗੰਨਾ, ਅਨਾਜ, ਸਬਜ਼ੀਆਂ ਅਤੇ ਦੁੱਧ ਸਮੇਤ ਸਾਰੀਆਂ ਉਪਜਾਂ ‘ਤੇ ਐਮਐਸਪੀ ਚਾਹੁੰਦੇ ਹਾਂ। ਅਸੀਂ ਲਿਖਤੀ ਤੌਰ ‘ਤੇ ਇਸ ਗਰੰਟੀ ਨੂੰ ਨਹੀਂ ਚਾਹੁੰਦੇ, ਪਰ ਅਸੀਂ ਐਮਐਸਪੀ ਲਈ ਇੱਕ ਕਾਨੂੰਨ ਚਾਹੁੰਦੇ ਹਾਂ।
ਦੱਸਣਯੋਗ ਹੈ ਕਿ ਕਿਸਾਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਲਗਾਤਾਰ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ, ਜਦਕਿ ਸਰਕਾਰ ਵੀ ਪਿੱਛੇ ਹੱਟਣ ਦੇ ਮੂਡ ਵਿੱਚ ਨਹੀਂ ਹੈ। ਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਅੱਜ 17 ਵੇਂ ਦਿਨ ਵੀ ਜਾਰੀ ਹੈ। ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕਰ ਚੁੱਕੇ ਕਿਸਾਨ ਪਿੱਛੇ ਹੱਟਣ ਲਈ ਤਿਆਰ ਨਹੀਂ ਹਨ । ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ । ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਸਣੇ ਕਈ ਥਾਵਾਂ ‘ਤੇ ਕਿਸਾਨਾਂ ਨੂੰ ਟੋਲ ਫ੍ਰੀ ਕਰਨ ਤੋਂ ਬਾਅਦ ਵੱਖ-ਵੱਖ ਰਾਜਾਂ ਦੇ ਕਿਸਾਨਾਂ ਦੇ ਜੱਥੇ ਦਿੱਲੀ ਕੂਚ ਕਰਨ ਵਿੱਚ ਲੱਗੇ ਹੋਏ ਹਨ । ਕਰਨਾਲ ਵਿੱਚ ਸ਼ੁੱਕਰਵਾਰ ਦੇਰ ਰਾਤ ਤੋਂ ਹੀ ਕਿਸਾਨਾਂ ਨੇ ਬਸਤਰਾ ਟੋਲ ਪਲਾਜ਼ਾ ਬੰਦ ਕਰ ਦਿੱਤਾ ਹੈ । ਇਸ ਦੇ ਨਾਲ ਹੀ ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ-ਐਨਸੀਆਰ ਅਤੇ ਉੱਤਰ ਪ੍ਰਦੇਸ਼ ਦੇ ਸਾਰੇ ਹਾਈਵੇ ਅਤੇ ਟੋਲ ਪਲਾਜ਼ਿਆਂ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।