Farmers in these states support : ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਅੱਜ 19ਵੇਂ ਦਿਨ ਵੀ ਜਾਰੀ ਹੈ। ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ ਭੁੱਖ ਹੜਤਾਲ ਕਰ ਰਹੇ ਹਨ। ਸਰਕਾਰ ਨਾਲ ਕਈ ਦੌਰਾਂ ਦੀ ਗੱਲਬਾਤ ਕੀਤੀ ਜਾ ਚੁੱਕੀ ਹੈ, ਪਰ ਅਜੇ ਤੱਕ ਦੋਵਾਂ ਵਿਚਕਾਰ ਕੋਈ ਰਸਤਾ ਨਹੀਂ ਮਿਲ ਸਕਿਆ ਹੈ। ਕਈ ਰਾਜਨੀਤਿਕ ਪਾਰਟੀਆਂ ਕਿਸਾਨਾਂ ਦਾ ਸਮਰਥਨ ਕਰ ਰਹੀਆਂ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਕਿਸਾਨਾਂ ਨਾਲ ਖੜ੍ਹੇ ਹਨ। ਉਨ੍ਹਾਂ ਨੇ ਅੱਜ ਵਰਤ ‘ਤੇ ਹੋਣ ਦੀ ਵੀ ਗੱਲ ਕਹੀ ਹੈ।
ਉਥੇ ਹੀ ਅੱਜ ਉੱਤਰ ਪ੍ਰਦੇਸ਼, ਕੇਰਲ, ਤਾਮਿਲਨਾਡੂ, ਤੇਲੰਗਾਨਾ, ਬਿਹਾਰ ਅਤੇ ਹਰਿਆਣਾ ਵਰਗੇ ਵੱਖ-ਵੱਖ ਰਾਜਾਂ ਦੀਆਂ 10 ਸੰਸਥਾਵਾਂ ਜੋ ਕਿ ਆਲ ਇੰਡੀਆ ਕਿਸਾਨ ਤਾਲਮੇਲ ਕਮੇਟੀ ਨਾਲ ਜੁੜੀਆਂ ਹਨ ਨੇ ਤਿੰਨ ਖੇਤੀ ਬਿੱਲਾਂ ‘ਤੇ ਆਪਣਾ ਸਮਰਥਨ ਦਿੰਦੇ ਹੋਏ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ ਜਿਸ ਤੋਂ ਬਾਅਦ ਖੇਤੀਬਾੜੀ ਮੰਤਰੀ ਨੇ ਕਿਹਾ ਕਿ AIKCC ਦੇ ਮੈਂਬਰਾਂ ਵੱਲੋਂ ਖਤੀ ਬਿਲਾਂ ਦਾ ਸਮਰਥਨ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਸਾਨੂੰ ਇਸ ਬਾਰੇ ਇੱਕ ਪੱਤਰ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਨੇ ਇਹ ਕਿਸਾਨਾਂ ਦੀ ਭਲਾਈ ਲਈ ਕੀਤਾ ਹੈ ਅਤੇ ਉਹ ਇਸ ਦਾ ਸਵਾਗਤ ਕਰਦੇ ਹਨ ਅਤੇ ਸਮਰਥਨ ਦਿੰਦੇ ਹਨ। ਖੇਤੀਬਾੜੀ ਮੰਤਰੀ ਨੇ ਕਿਹਾ, ਅਸੀਂ ਪਹਿਲਾਂ ਹੀ ਕਿਹਾ ਹੈ ਕਿ ਅਸੀਂ ਗੱਲਬਾਤ ਲਈ ਤਿਆਰ ਹਾਂ ਜੇਕਰ ਕਿਸਾਨਾਂ ਵੱਲੋਂ ਇਹ ਪ੍ਰਸਤਾਵ ਆਉਂਦਾ ਹੈ। ਅਸੀਂ ਕਾਨੂੰਨ ਦੇ ਇੱਕ-ਇੱਕ ਕਲਾਊਜ਼ ‘ਤੇ ਗੱਲ ਕਰਨ ਲਈ ਤਿਆਰ ਹਾਂ। ਉਨ੍ਹਾਂ ਨੇ ਸਾਡੇ ਪ੍ਰਸਤਾਵ ‘ਤੇ ਆਪਣੇ ਵਿਚਾਰ ਦਿੱਤੇ ਹਨ, ਅਸੀਂ ਅਗਲੀ ਗੱਲਬਾਤ ਲਈ ਤਿਆਰ ਹਾਂ।
ਉਥੇ ਹੀ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਨਾ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਅਤੇ ਗ੍ਰਹਿ ਮੰਤਰੀ ਇਸ ਮੁੱਦੇ ‘ਤੇ ਗੱਲ ਕਰ ਰਹੇ ਹਨ, ਜਲਦੀ ਹੀ ਕਿਸਾਨਾਂ ਨਾਲ ਗੱਲਬਾਤ ਦਾ ਅਗਲਾ ਦੌਰ ਸ਼ੁਰੂ ਹੋ ਜਾਵੇਗਾ। ਅਸੀਂ ਉਮੀਦ ਕਰਦੇ ਹਾਂ ਕਿ 40 ਜਥੇਬੰਦੀਆਂ ਜੋ ਗੱਲਬਾਤ ਲਈ ਪਹਿਲਾਂ ਆਈਆਂ ਸਨ, ਦੁਬਾਰਾ ਗੱਲਬਾਤ ਲਈ ਆਉਣਗੀਆਂ।