ਤਿੰਨ ਕਿਸਾਨਾਂ ਦੀ ਰਿਹਾਈ ਲਈ ਸ਼ੰਭੂ ਟਰੈਕ ‘ਤੇ ਕਿਸਾਨ ਆਗੂ ਧਰਨੇ ‘ਤੇ ਬੈਠੇ ਹੋਏ ਹਨ। ਅੱਜ ਅੱਜ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ.ਕੇ.ਐਮ (ਗੈਰ ਸਿਆਸੀ) ਵੱਲੋਂ ਕਿਸਾਨ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਤੋਂ ਬਾਅਦ ਕਿਸਾਨ ਆਗੂ ਸਵਰਣ ਸਿੰਘ ਪੰਧੇਰ ਵੱਲੋਂ ਵੱਡਾ ਐਲਾਨ ਕੀਤਾ ਗਿਆ।
ਕਿਸਾਨ ਜਥੇਬੰਦੀਆਂ ਵੱਲੋਂ ਸ਼ੰਭੂ ਰੇਲ ਟਰੈਕ ‘ਤੇ ਦਿੱਤੇ ਜਾ ਰਹੇ ਧਰਨੇ ਨੂੰ ਚੁੱਕ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਧਰਨਾ ਖਤਮ ਨਹੀਂ ਕੀਤਾ ਗਿਆ ਸਗੋਂ ਮੁਲਤਵੀ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਹੁਣ ਉਹ ਭਾਜਪਾ ਨੇਤਾਵਾਂ ਦੇ ਘਰ ਅੱਗੇ ਧਰਨਾ ਦੇਣਗੇ। ਇਸ ਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 23 ਤਰੀਕ ਨੂੰ ਪਟਿਆਲਾ ਵਿਖੇ ਆ ਰਹੇ ਹਨ ਤੇ ਕਿਸਾਨਾਂ ਵੱਲੋਂ ਉਨ੍ਹਾਂ ਦਾ ਵੀ ਵਿਰੋਧ ਪ੍ਰਦਰਸ਼ਨ ਕੀਤਾ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਇਕ ਮਹੀਨੇ ਤੋਂ ਕਿਸਾਨ ਸ਼ੰਭੂ ਟਰੈਕ ‘ਤੇ ਧਰਨਾ ਦੇ ਰਹੇ ਹਨ ਤੇ ਹਾਲ ਦੀ ਘੜੀ ਉਨ੍ਹਾਂ ਵੱਲੋਂ ਧਰਨੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਤੇ ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਆਉਣ ਵਾਲੇ ਦਿਨਾਂ ‘ਚ ਸਟੇਸ਼ਨਾਂ ਅਤੇ ਰੇਲਵੇ ਟਰੈਕਾਂ ਤੋਂ ਉੱਠ ਕੇ ਪੰਜਾਬ ਅਤੇ ਹਰਿਆਣਾ ਦੇ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕਰਨਗੇ।
ਇਹ ਵੀ ਪੜ੍ਹੋ : ਐਕਟਿਵਾ ‘ਤੇ ਸਕੂਲ ਜਾਂਦੇ ਵਿਦਿਆਰਥੀ ਨਾਲ ਵਾਪਰਿਆ ਭਾਣਾ, ਟਰੱਕ ਦੀ ਚਪੇਟ ‘ਚ ਆਉਣ ਨਾਲ ਮੌ.ਤ
ਕਿਸਾਨ ਜਥੇਬੰਦੀਆਂ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਉਹ ਧਰਨਾ ਖਤਮ ਨਹੀਂ ਕਰ ਰਹੇ ਸਗੋਂ ਮੁਲਤਵੀ ਕਰ ਰਹੇ ਹਨ। ਸ਼ੰਭੂ ਟਰੈਕ ਤੋਂ ਧਰਨਾ ਚੁੱਕਿਆ ਜਾ ਰਿਹਾ ਹੈ ਜਦੋਂ ਕਿ ਬਾਰਡਰ ‘ਤੇ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨ ਵੀਰਾਂ ਦੀ ਰਿਹਾਈ ਨਾ ਕੀਤੀ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।