ਚੰਡੀਗੜ੍ਹ : ਗੰਨਾ ਕਿਸਾਨਾਂ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਲੰਬੀ ਵਿਚਾਰ-ਚਰਚਾ ਤੋਂ ਬਾਅਦ ਆਖਿਰਕਾਰ ਕਿਸਾਨਾਂ ਦੇ ਸੰਘਰਸ਼ ਦੀ ਜਿੱਤ ਹੋ ਗਈ। ਇਹ ਮੀਟਿੰਗ ਲਗਭਗ 3 ਵਜੇ ਸ਼ੁਰੂ ਹੋਈ ਸੀ। ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਗੰਨੇ ਦੀ ਖਰੀਦ ਦੇ ਨਵੇਂ ਰੇਟ ਦਾ ਐਲਾਨ ਕੀਤਾ ।
ਕੈਪਟਨ ਸਰਕਾਰ ਵੱਲੋਂ ਗੰਨੇ ਦਾ ਭਾਅ ਵਧਾ ਦਿੱਤਾ ਗਿਆ ਹੈ। ਹੁਣ ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ ਜਿਸ ਨਾਲ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਹੈ। ਦੱਸ ਦੇਈਏ ਕਿ ਗੰਨੇ ਦੇ ਮੁੱਲ ਨੂੰ ਲੈ ਕੇ ਕਿਸਾਨਾਂ ਵੱਲੋਂ ਪਿਛਲੇ ਚਾਰ ਦਿਨਾਂ ਤੋਂ ਨੈਸ਼ਨਲ ਹਾਈਵੇਅ ਜਾਮ ਕੀਤਾ ਗਿਆ ਸੀ ਜਿਸ ਕਾਰਨ ਆਵਾਜਾਈ ਵੀ ਕਾਫੀ ਪ੍ਰਭਾਵਿਤ ਹੋਈ ਸੀ।
ਅੱਜ ਗੰਨਾ ਕਿਸਾਨਾਂ ਤੇ ਮੁੱਖ ਮੰਤਰੀ ਵਿਚਾਲੇ ਹੋਈ ਮੀਟਿੰਗ ਦਰਮਿਆਨ ਗੰਨੇ ਦੇ ਭਾਅ ‘ਤੇ ਸਹਿਮਤੀ ਬਣ ਗਈ ਅਤੇ ਗੰਨੇ ਦਾ ਰੇਟ ਵਧਾ ਕੇ 360 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ।
ਗੰਨੇ ਦੀਆਂ ਕੀਮਤਾਂ ‘ਚ ਵਾਧੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਮਠਿਆਈ ਖੁਆਈ ਤੇ ਖੁਸ਼ੀ ਜ਼ਾਹਿਰ ਕੀਤੀ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ 27 ਨੂੰ ਹੋਵੇਗੀ ਕਿਸਾਨਾਂ ਦੀ ‘ਹੱਲਾ ਬੋਲ’ ਰੈਲੀ- ਰਾਕੇਸ਼ ਟਿਕੈਤ ਸਣੇ ਪਹੁੰਚਗੀਆਂ ਮਸ਼ਹੂਰ ਹਸਤੀਆਂ