ਬਰਨਾਲਾ : ਭਾਜਪਾ ਦੇ ਜ਼ਿਲ੍ਹਾ ਇੰਚਾਰਜ ਗੁਰਤੇਜ ਸਿੰਘ ਢਿੱਲੋਂ ਨੂੰ ਮੰਗਲਵਾਰ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਢਿੱਲੋਂ ਸਾਬਕਾ ਵਿਧਾਇਕ ਬੀਬੀ ਸੁਰਜੀਤ ਕੌਰ ਬਰਨਾਲਾ ਦੀ ਕੋਠੀ ਵਿੱਚ ਮੀਟਿੰਗ ਲਈ ਪਹੁੰਚੇ ਸਨ। ਜਿਵੇਂ ਹੀ ਪੁਲਿਸ ਨੂੰ ਇਹ ਜਾਣਕਾਰੀ ਮਿਲੀ, ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਕੋਠੀ ਨੂੰ ਘੇਰ ਕੇ ਤਾਇਨਾਤ ਹੋ ਗਏ। ਕਿਸੇ ਤਰ੍ਹਾਂ ਇਹ ਜਾਣਕਾਰੀ ਕਿਸਾਨ ਜੱਥੇਬੰਦੀਆਂ ਨੂੰ ਮਿਲ ਗਈ, ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਉਥੇ ਪਹੁੰਚੀ ਅਤੇ ਉਨ੍ਹਾਂ ਨੇ ਕੋਠੀ ਦੇ ਗੇਟ ਦੇ ਅੱਗੇ ਧਰਨਾ ਦਿੱਤਾ।
ਸਥਿਤੀ ਵਿਗੜਦੀ ਦੇਖ ਕੇ ਪੁਲਿਸ ਨੇ ਕਾਹਲੀ ’ਚ ਸੀਨੀਅਰ ਭਾਜਪਾ ਆਗੂ ਜ਼ਿਲ੍ਹਾ ਬਰਨਾਲਾ ਦੇ ਇੰਚਾਰਜ ਗੁਰਤੇਜ ਸਿੰਘ ਢਿੱਲੋਂ ਨੂੰ ਕਿਸੇ ਤਰ੍ਹਾਂ ਬਾਹਰ ਕੱਢਿਆ। ਇਸ ਦੌਰਾਨ ਕਿਸਾਨ ਆਗੂ ਗਗਨਦੀਪ ਸਿੰਘ ਨਿਵਾਸੀ ਬਰਨਾਲਾ ਨੇ ਤੇਜ਼ ਰਫਤਾਰ ਗੱਡੀਆਂ ਪਿੱਛੇ ਆਪਣਾ ਮੋਟਰਸਾਈਕਲ ਹੀਰੋ ਡੀਲਕਸ ਨੰਬਰ ਪੀਬੀ 19 ਆਰ 9389 ਲਗਾ ਦਿੱਤਾ ਅਤੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਬੀਜੇਪੀ ਆਗੂ ਦੀ ਕਾਰ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਫਰਾਰ ਹੋ ਗਏ। ਇਸ ਦੌਰਾਨ 2 ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ : ਪਟਿਆਲਾ ਦਾ ਇਹ ਪਿੰਡ ਬਣਿਆ ਕੋਰੋਨਾ ਦਾ ਹੌਟਸਪੌਟ, ਜ਼ਿਲ੍ਹੇ ‘ਚ ਬਲੈਕ ਫੰਗਸ ਦੇ ਮਿਲੇ 3 ਨਵੇਂ ਮਾਮਲੇ
ਇਸ ਤੋਂ ਗੁੱਸੇ ਵਿੱਚ ਆਏ ਕਿਸਾਨ ਯੂਨੀਅਨ ਨੇ ਸਾਬਕਾ ਵਿਧਾਇਕ ਦੀ ਕੋਠੀ ਦਾ ਘਿਰਾਓ ਕੀਤਾ ਅਤੇ ਬੀਬੀ ਬਰਨਾਲਾ ਅਤੇ ਗਗਨਜੀਤ ਬਰਨਾਲਾ ਅਤੇ ਬੀਜੇਪੀ ਖਿਲਾਫ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਦੇ ਨਾਲ ਹੀ ਪੁਲਿਸ ਨੇ ਸਖਤ ਵਿਵਸਥਾ ਵੀ ਲਾਗੂ ਕਰ ਦਿੱਤੀ ਹੈ। ਕਿਸਾਨ ਯੂਨੀਅਨ ਦੇ ਆਗੂ ਇਹ ਕਹਿ ਰਹੇ ਹਨ ਕਿ ਉਨ੍ਹਾਂ ਦੇ ਮੋਟਰਸਾਈਕਲਾਂ ਨੂੰ ਭਾਜਪਾ ਨੇ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਨੂੰ ਇਸ ਲਈ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਗੁਰੂ ਸੇਵਾ ਲਈ ਸਮਰਪਣ- ‘ਸੋਨੇ ਤੋਂ ਤਿਆਰ ਸਿਆਹੀ’ ਨਾਲ ਪਵਿੱਤਰ ਗ੍ਰੰਥ ਲਿਖ ਰਿਹਾ ਬਠਿੰਡਾ ਦਾ ਇਹ ਗੁਰਸਿੱਖ
ਸਾਬਕਾ ਵਿਧਾਇਕ ਬੀਬੀ ਸੁਰਜੀਤ ਕੌਰ ਬਰਨਾਲਾ ਆਪਣੀ ਕੋਠੀ ਦੇ ਅੰਦਰ ਹਨ। ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ ਨੇ ਕਿਹਾ ਕਿ ਉਹ ਕੋਰੋਨਾ ਤੋਂ ਪੀੜ੍ਹਤ ਸੀ, ਕੱਲ੍ਹ ਉਹ ਪੀਜੀਆਈ ਚੰਡੀਗੜ੍ਹ ਤੋਂ ਠੀਕ ਹੋ ਕੇ ਘਰ ਪਰਤ ਹਨ। ਗੁਰਤੇਜ ਢਿੱਲੋਂ ਉਨ੍ਹਾਂ ਦਾ ਰਿਸ਼ਤੇਦਾਰ ਹੈ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਣ ਆਇਆ ਸੀ।