ਬਰਨਾਲਾ-ਬਠਿੰਡਾ ਰਾਸ਼ਟਰੀ ਮਾਰਗ ’ਤੇ ਬਰਨਾਲਾ ਪੁਲਿਸ ਦਾ ਕਿਸਾਨਾਂ ਨਾਲ ਪੇਚਾ ਪੈ ਗਿਆ। ਕਿਸਾਨਾਂ ਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਧੱਕਾ-ਮੁੱਕੀ ਹੋਈ ਤੇ ਕਈ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ ਹੈ। ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਕਿਸਾਨ ਬੈਰੀਕੇਡ ਤੋੜ ਕੇ ਅੱਗੇ ਨਿਕਲਣ ਵਿਚ ਕਾਮਯਾਬ ਹੋ ਗਏ। ਇਸ ਦੌਰਾਨ ਪੁਲਿਸ ਵੱਲੋਂ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਗਿਆ ਤੇ ਮਹਿਲਾਵਾਂ ਨੂੰ ਵੀ ਨਹੀਂ ਬਖਸ਼ਿਆ ਗਿਆ।
ਇਹ ਵੀ ਪੜ੍ਹੋ : ਕਾਂਗਰਸ ਦਾ ਨਵਜੋਤ ਕੌਰ ਸਿੱਧੂ ‘ਤੇ ਵੱਡਾ ਐਕਸ਼ਨ! ਪਾਰਟੀ ਤੋਂ ਕੀਤਾ ਬਾਹਰ
ਦੱਸ ਦੇਈਏ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਦੇ ਹਜ਼ਾਰਾਂ ਕਿਸਾਨ ਇਹ ਵਿਰੋਧ ਪ੍ਰਦਰਸ਼ਨ ਬਠਿੰਡਾ ਤੇ ਰਾਮਪੁਰਾ ਪੁਲਿਸ ਥਾਣਿਆਂ ਵਿਚ 2 ਕਿਸਾਨਾਂ ‘ਤੇ ਦਰਜ ਕੀਤੇ ਗਏ ਝੂਠੇ ਕੇਸਾਂ ਖਿਲਾਫ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸੂਬਾ ਪੱਧਰੀ ਧਰਨਾ ਬਠਿੰਡਾ ਦੇ ਡੀਸੀ ਦਫਤਰ ਦੇ ਘਿਰਾਓ ਨੂੰ ਲੈ ਕੇ ਕੀਤਾ ਜਾ ਰਿਹਾ ਜਿਸ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਵੱਲੋਂ ਵੱਡੇ ਪੱਧਰ ‘ਤੇ ਨਾਕਾਬੰਦੀ ਕੀਤੀ ਗਈ ਸੀ। ਕਿਸਾਨਾਂ ਵੱਲੋਂ ਨਾਕਾਬੰਦੀ ਤੋੜੇ ਜਾਣ ‘ਤੇ ਪੁਲਿਸ ਵੱਲੋਂ ਕਈ ਕਿਸਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























