ਭਾਰਤੀ ਕਿਸਾਨ ਯੂਨੀਅਨ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨੀ ਮੁੱਦਿਆ ਨੂੰ ਲੈ ਕੇ ਮੀਟਿੰਗ ਮਗਰੋਂ ਵੱਡਾ ਐਲਾਨ ਕੀਤਾ ਕਿ ਉਹ 9 ਤਰੀਕ ਨੂੰ ਸੀ.ਐਮ. ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨਗੇ।
ਮੀਟਿੰਗ ਮਗਰੋਂ ਜੁਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਹਾਲਾਂਕਿ ਸਰਕਾਰ ਨੇ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ। ਨਾਲ ਹੀ ਭਾਰਤ ਮਾਲਾ ਪ੍ਰਾਜੈਕਟ ਉੱਤੇ ਸਰਕਾਰ ਮੁਆਵਜ਼ੇ ਨੂੰ ਲੈ ਕੇ ਮੁੜ ਵਿਚਾਰ ਚਰਚਾ ਕਰਨ, ਕਿਸਾਨਾਂ ਉੱਤੇ ਹੋਏ ਕੇਸਾਂ ਨੂੰ ਸਰਕਾਰ ਨੇ ਵਾਪਸ ਲੈਣ ਦਾ ਭਰੋਸਾ ਦਿੱਤਾ ਹੈ ਪਰ ਸਰਕਾਰ ਕੋਲ ਪਰਾਲੀ ਸਾੜਨ ਦੇ ਮੁੱਦੇ ‘ਤੇ ਕੋਈ ਹੱਲ ਨਹੀਂ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਮਸ਼ੀਨਰੀ ਦੇਵੇ ਤਾਂ ਕਿਸਾਨ ਪਰਾਲੀ ਨਹੀਂ ਸਾੜਨਗੇ। ਸਰਕਾਰ ਨੇ ਨਹਿਰੀ ਪਾਣੀ ਦੇ ਮੁੱਦੇ ਉੱਤੇ ਅੰਕੜੇ ਮੰਗੇ । ਪਰ ਕਿਸਾਨ ਪਰਸੋਂ 9 ਅਕਤੂਬਰ ਨੂੰ ਸੀ.ਐੱਮ. ਰਿਹਾਇਸ਼ ਦਾ ਘਿਰਾਓ ਕਰਨਗੇ ਕਿਉਂਕਿ ਮੀਟਿੰਗ ਮਗਰੋਂ ਵੀ ਕਿਸਾਨਾਂ ਦੇ ਹੱਥ ਖਾਲੀ ਹਨ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਵੱਡਾ ਤੋਹਫਾ, 9000 ਕੱਚੇ ਅਧਿਆਪਕਾਂ ਦੀ ਨਿਯੁਕਤੀ ਵਾਲਾ ਨੋਟੀਫਿਕੇਸ਼ਨ ਕੀਤਾ ਜਾਰੀ
ਕਿਸਾਨਾਂ ਨੇ ਆਪਣੀਆਂ ਮੰਗਾਂ ਵਿੱਚ ਗੁਲਾਬੀ ਸੁੰਡੀ ਤੇ ਨਕਲੀ ਕੀਟਨਾਸ਼ਕਾਂ ਨਾਲ ਜਾਂ ਗੜੇਮਾਰੀ ਨਾਲ ਤਬਾਹ ਹੋਈਆਂ ਫਸਲਾਂ ਤੇ ਨਰਮੇ ਦੇ ਨੁਕਸਾਨ ਸਣੇ ਨੁਕਸਾਨੇ ਮਕਾਨਾਂ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ।
ਇਸ ਤੋਂ ਇਲਾਵਾ ਸਰਕਾਰੀ ਜਲ ਸਪਲਾਈ ਸਕੀਮ ਪਹਿਲਾਂ ਵਾਂਗ ਜਾਰੀ ਰੱਖਣ ਵਾਸਤੇ ਬਜਟ ਜੁਟਾਉਣ, ਜ਼ੀਰਾ ਨੇੜੇ ਬਣੀ ਸ਼ਰਾਬ ਫੈਕਟਰੀ ਬੰਦ ਕਰਨ, ਬੁੱਢੇ ਨਾਲੇ ਦੇ ਪਾਣੀ ਦਾ ਪ੍ਰਦੂਸ਼ਣ ਅਤੇ ਟਰਾਈਡੈਂਟ ਫੈਕਟਰੀ ਦੁਆਰਾ ਸੇਮ ਨਾਲੋਂ ਅਤੇ ਧਰਤੀ ਹੇਠਲੇ ਪਾਈ ਦਾ ਪ੍ਰਦੂਸ਼ਣ ਤੁਰੰਤ ਰੋਕਣ, ਹੱਕੀ ਜਮਹੂਰੀ ਅੰਦੋਲਨਾਂ ਦੌਰਾਨ ਪੁਲਿਸ ਜਬਰ ਬੰਦ ਕਰਨ, ਮਜ਼ਦੂਰਾਂ ਕਿਸਾਨਾਂ ‘ਤੇ ਦਰਜ ਕੀਤੇ ਮੁਕੱਦਮੇ ਪਰਾਲੀ ਕੇਸਾਂ ਸਮੇਤ ਵਾਪਿਸ ਲੈਣ ਦੀ ਮੰਨੀ ਹੋਈ ਮੰਗ ਤੁਰੰਤ ਲਾਗੂ ਕਰਨ ਸਣੇ ਹੋਰ ਮੰਗਾਂ ਰਖੀਆਂ।
ਵੀਡੀਓ ਲਈ ਕਲਿੱਕ ਕਰੋ -: