ਅੰਮ੍ਰਿਤਸਰ : ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਅੰਦੋਲਨ ‘ਚ ਆਪਣੀ ਜਿੱਤ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (KSMC) ਨੇ 20 ਦਸੰਬਰ ਤੋਂ ਸੂਬਾ ਪੱਧਰੀ ਰੇਲ ਰੋਕੋ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਵੀ ਸਾਡੀਆਂ ਕਈ ਹੋਰ ਮੰਗਾਂ ਸਨ ਜੋ ਕਾਫੀ ਮਹੱਤਵਪੂਰਨ ਸਨ ਅਤੇ ਉਨ੍ਹਾਂ ਨੂੰ ਹੱਲ ਕਰਨ ਦੀ ਲੋੜ ਹੈ। ਕਿਸਾਨਾਂ ਅਤੇ ਮਜ਼ਦੂਰਾਂ ਦੀ ਸੌ ਫੀਸਦੀ ਕਰਜ਼ਾ ਮੁਆਫ਼ੀ, ਕਿਸਾਨ ਸੰਘਰਸ਼ ਦੌਰਾਨ ਮਰਨ ਵਾਲਿਆਂ ਦੇ ਵਾਰਸਾਂ ਨੂੰ ਮੁਆਵਜ਼ਾ ਅਤੇ ਨੌਕਰੀ ਦੇ ਨਾਲ-ਨਾਲ ਗੰਨੇ ਦੇ ਬਕਾਏ ਦੀ ਅਦਾਇਗੀ ਦੀਆਂ ਮੰਗਾਂ ਨੂੰ ਮੰਨਵਾਉਣ ਲਈ ਅਸੀਂ 20 ਦਸੰਬਰ ਤੋਂ ਰੇਲ ਰੋਕੋ ਅੰਦੋਲਨ ਸ਼ੁਰੂ ਕਰਨ ਜਾ ਰਹੇ ਹਾਂ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਪੰਧੇਰ ਨੇ ਕਿਹਾ ਕਿ ਫਿਲਹਾਲ KMSC ਸਿਰਫ ਸੂਬੇ ਵਿੱਚ ਹੀ ਅੰਦੋਲਨ ਸ਼ੁਰੂ ਕਰੇਗੀ ਅਤੇ ਅਗਲੇ ਐਲਾਨ ਤੱਕ ਰੇਲ ਰੋਕੋ ਧਰਨਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਤੋਂ ਅੰਦੋਲਨ ਸ਼ੁਰੂ ਕਰਾਂਗੇ ਜੋ ਹੋਰ ਰਾਜਾਂ ਵਿੱਚ ਫੈਲ ਸਕਦਾ ਹੈ। ਉਨ੍ਹਾਂ ਦੀਆਂ ਮੰਗਾਂ ਵਿੱਚ ਬੁਢਾਪਾ ਪੈਨਸ਼ਨ ਅਤੇ ਸਾਰਿਆਂ ਲਈ ਸਸਤਾ ਅਨਾਜ ਵੀ ਸ਼ਾਮਲ ਹੈ। ਧਰਨੇ ਵਿਚ ਵੱਡੀ ਗਿਣਤੀ ਵਿੱਚ ਕਿਸਾਨ ਔਰਤਾਂ ਦੇ ਸ਼ਾਮਲ ਹੋਣ ਦੀ ਵੀ ਖਬਰ ਹੈ।
ਇਹ ਵੀ ਪੜ੍ਹੋ : ਪੰਜਾਬ ਲੋਕ ਕਾਂਗਰਸ ਨੇ ਬਰਨਾਲਾ, ਹੁਸ਼ਿਆਰਪੁਰ ਸਣੇ 6 ਜ਼ਿਲ੍ਹਿਆਂ ‘ਚ ਪ੍ਰਧਾਨ ਕੀਤੇ ਨਿਯੁਕਤ
ਸਥਾਨਕ ਕਿਸਾਨ ਜ਼ੋਰਾਵਰ ਸਿੰਘ ਨੇ ਕਿਹਾ ਕਿ ਸਾਨੂੰ ਕੜਾਕੇ ਦੀ ਠੰਡ ਵਿੱਚ ਰੇਲ ਪਟੜੀਆਂ ‘ਤੇ ਬੈਠਣ ਦਾ ਸ਼ੌਕ ਨਹੀਂ ਹੈ ਪਰ ਸਰਕਾਰ ਸਾਨੂੰ ਅਜਿਹੇ ਕਦਮ ਚੁੱਕਣ ਲਈ ਮਜਬੂਰ ਕਰ ਰਹੀ ਹੈ।