ਐਤਵਾਰ ਨੂੰ ਛੁੱਟੀ ਵਾਲਾ ਦਿਨ ਹੁੰਦਾ ਹੈ ਤੇ ਅਕਸਰ ਲੋਕ ਘੁੰਮਣ-ਫਿਰਨ ਦਾ ਪ੍ਰੋਗਰਾਮ ਬਣਾਉਂਦੇ ਹਨ। ਪਰ ਜੇਕਰ ਭਲਕੇ ਤੁਹਾਡਾ ਭਲਕੇ ਐਤਵਾਰ ਨੂੰ ਕਿਤੇ ਬਾਹਰ ਜਾਣ ਦਾ ਪ੍ਰੋਗਰਾਮ ਹੈ ਤਾਂ ਸਮਾਂ ਵੇਖ ਕੇ ਹੀ ਇਹ ਪ੍ਰੋਗਰਾਮ ਬਣਾਈਓ। ਦਰਅਸਲ ਕਿਸਾਨਾਂ ਵੱਲੋਂ ਪੂਰੇ ਦੇਸ਼ ਵਿੱਚ 4 ਘੰਟੇ ਲਈ ਸੜਕਾਂ ਤੇ ਰੇਲਾਂ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ।
31 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ 4 ਘੰਟੇ ਲਈ ਹਾਈਵੇ ਤੇ ਰੇਲਾਂ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿੱਚ 11 ਤੋਂ 3 ਵਜੇ ਤੱਕ ਕਿਸਾਨਾਂ ਵੱਲੋਂ ਇਹ ਧਰਨਾ ਲਾਇਆ ਜਾਏਗਾ।
ਪੰਜਾਬ ਦੇ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਵਾਰ ਫਿਰ ਰੇਲ ਅਤੇ ਬੱਸ ਆਵਾਜਾਈ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨਾਂ ਦਾ ਦਾਅਵਾ ਹੈ ਕਿ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਇਸ ਦੇ ਵਿਰੋਧ ਵਿੱਚ 31 ਜੁਲਾਈ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਰੇਲ ਅਤੇ ਹਾਈਵੇਅ ’ਤੇ ਆਵਾਜਾਈ ਠੱਪ ਰੱਖੀ ਜਾਵੇਗੀ। ਪ੍ਰਦਰਸ਼ਨ ਦੀ ਅਗਵਾਈ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਕਰਨਗੇ।
ਇਹ ਵੀ ਪੜ੍ਹੋ : ਵੀਸੀ ਮਾਮਲੇ ‘ਤੇ ਬੋਲੇ ਕੈਪਟਨ, ‘ ਮੰਤਰੀ ਜੌੜਮਾਜਰਾ ਨੂੰ ਤੁਰੰਤ ਬਰਖਾਸਤ ਕਰਨ CM ਮਾਨ’
ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਇੱਕ ਆਰਡੀਨੈਂਸ ਰਾਹੀਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਦਿੱਲੀ ਵਿੱਚ ਵੱਡਾ ਅੰਦੋਲਨ ਹੋਇਆ ਸੀ। ਇਸ ਵਿੱਚ ਮੁੱਖ ਤੌਰ ‘ਤੇ ਪੰਜਾਬ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ। ਉਸ ਸਮੇਂ ਕੇਂਦਰ ਦੇ ਨੁਮਾਇੰਦਿਆਂ ਅਤੇ ਕਿਸਾਨਾਂ ਵਿਚਾਲੇ ਕਈ ਮੁੱਦਿਆਂ ‘ਤੇ ਗੱਲਬਾਤ ਹੋਈ ਸੀ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: