ਕਿਸਾਨ ਅੰਦੋਲਨ ਦੌਰਾਨ ਮੋਦੀ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਪੂਰੇ ਨਾ ਕਰਨ ਨੂੰ ਲੈ ਕੇ ਕਿਸਾਨਾਂ ਵੱਲੋਂ 21 ਮਾਰਚ ਨੂੰ ਦੇਸ਼ ਭਰ ‘ਚ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਰੋਸ ਮੁਜ਼ਾਹਰੇ ਕੀਤੇ ਜਾਣਗੇ। 25 ਮਾਰਚ ਨੂੰ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਤੋਂ ਸ਼ੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਟਰੈਕਟਰ ਮਾਰਚ ਕੱਢਿਆ ਜਾਵੇਗਾ।
ਅਜਮੇਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਲੁਧਿਆਣਾ ਵਿਖੇ ਹੋਈ ਮੀਟਿੰਗ ਤੋਂ ਬਾਅਦ ਲੱਖੋਵਾਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਤਿੰਨ ਕਾਲੇ ਕਾਨੂੰਨ ਰੱਦ ਕਰਨ ਮੌਕੇ ਦੇਸ਼ ਦੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਐੱਮ.ਐੱਸ.ਪੀ ‘ਤੇ ਕਮੇਟੀ ਬਣਾ ਕੇ ਕਾਨੂੰਨ ਬਣਾਇਆ ਜਾਵੇਗਾ, ਮੋਰਚੇ ਤੇ ਰੇਲ ਰੋਕੋ ਅੰਦੋਲਨ ਦੌਰਾਨ ਕਿਸਾਨਾਂ ‘ਤੇ ਦਰਜ ਕੀਤੇ ਪਰਚੇ ਰੱਦ ਕੀਤੇ ਜਾਣਗੇ।
ਕਿਸਾਨੀ ਅੰਦੋਲਨ ਦੌਰਾਨ ਦਿੱਲੀ ਪੁਲਿਸ ਵੱਲੋਂ ਜਬਤ ਕੀਤੇ ਕਿਸਾਨਾਂ ਦੇ ਟਰੈਕਟਰ ਤੇ ਹੋਰ ਵਾਹਨ ਬਿਨ੍ਹਾਂ ਸ਼ਰਤ ਛੱਡੇ ਜਾਣਗੇ, ਲਖੀਮਪੁਰ ਘਟਨਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ ਪਰ ਤਿੰਨ ਮਹੀਨੇ ਬੀਤ ਜਾਣ ਦੇ ਬਾਵਜ਼ੂਦ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ ਤੇ ਨਾ ਹੀ ਸਰਕਾਰ ਮੋਰਚੇ ਦੌਰਾਨ ਸ਼ਹੀਦ ਹੋਏ 700 ਤੋਂ ਵੱਧ ਕਿਸਾਨਾਂ ਨੂੰ ਸ਼ਹੀਦ ਮੰਨਣ ਤੇ ਪਰਿਵਾਰ ਨੂੰ ਮੁਆਵਜ਼ਾ ਦੇਣ ਲਈ ਤਿਆਰ ਹੈ। ਲੱਖੋਵਾਲ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਨਹੀਂ ਤਾਂ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋਣ ਲਈ ਤਿਆਰ ਰਹੇ।
ਲੱਖੋਵਾਲ ਨੇ ਕਿਹਾ ਕਿ ਅੱਜ ਦੀ ਮੀਟਿੰਗ ਦੇ ਫੈਸਲੇ ਅਨੁਸਾਰ ਭਾਰਤੀ ਕਿਸਾਨ ਯੁਨੀਅਨ ਲੱਖੋਵਾਲ ਦੀ ਨਵੀਂ ਚੋਣ ਕਰਨ ਲਈ ਕਾਰਜਕਾਰੀ ਇਲੈਕਸ਼ਨ ਕਮੇਟੀ ਬਣਾਈ ਜਾਂਦੀ ਹੈ ਜਿਸ ਨੂੰ 15 ਅਪ੍ਰੈਲ ਤੱਕ ਸਾਰੇ ਜ਼ਿਲ੍ਹੇ ਆਪੋ-ਆਪਣੇ ਬਲਾਕਾਂ ਦੀ ਚੋਣ ਕਰਕੇ ਇਲੈਕਸ਼ਨ ਕਮੇਟੀ ਨੂੰ ਰਿਪੋਰਟ ਦੇਣ ਉਸ ਤੋਂ ਬਾਅਦ ਜ਼ਿਲ੍ਹੇ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ ਤੇ ਉਸ ਤੋਂ ਬਾਅਦ ਪੰਜਾਬ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਹਰਿੰਦਰ ਸਿੰਘ ਲੱਖੋਵਾਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਭਾਖੜਾ ਬਿਆਸ ਮਨੇਜਮੈਂਟ ਬੋਰਡ ਦਾ ਜੋ ਪੰਜਾਬ ਵਿਰੋਧੀ ਫੈਸਲਾ ਕੀਤਾ ਹੈ ਉਸ ਨੋਟੀਫਿਕੇਸ਼ਨ ਨੂੰ ਤੁਰੰਤ ਰੱਦ ਕੀਤਾ ਜਾਵੇ। ਪੰਜਾਬ ਨਾਲ ਇਹ ਨਾ ਇਨਸਾਫੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਲੋਕ ਸੰਘਰਸ਼ ਕਰਨ ਲਈ ਤਿਆਰ ਬੈਠੇ ਹਨ। ਲੱਖੋਵਾਲ ਨੇ ਕਿਹਾ ਕਿ ਕਿ ਰੂਸ-ਯੂਕਰੇਨ ਜੰਗ ਦੌਰਾਨ ਉਥੇ ਦੇ ਲੋਕਾਂ ਨੂੰ ਅਨਾਜ ਦੀ ਕਮੀ ਆ ਰਹੀ ਹੈ, ਉਸ ਨੂੰ ਪੂਰਾ ਕਰਨ ਲਈ ਭਾਰਤ ਸਰਕਾਰ ਨੂੰ ਉਥੋਂ ਦੀਆਂ ਸਰਕਾਰਾਂ ਨਾਲ ਰਾਬਤਾ ਕਾਇਮ ਕਰਕੇ ਅਨਾਜ ਤੇ ਹੋਰ ਲੋੜਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ। ਇਸ ਨਾਲ ਇੱਕ ਤਾਂ ਭਾਰਤੀ ਗੋਦਾਮ ਜੋ ਅਨਾਜ਼ ਨਾਲ ਭਰੇ ਪਏ ਹਨ ਉਹ ਖਾਲੀ ਹੋਣਗੇ ਤੇ ਦੂਜਾ ਦੇਸ਼ ਦੇ ਕਿਸਾਨਾਂ ਦੀ ਫਸਲ ਨੂੰ ਵੀ ਲਾਹੇਬੰਦ ਭਾਅ ਮਿਲਣਗੇ ਤੇ ਨਾਲ ਹੀ ਲੱਖੋਵਾਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਹਰ ਫਸਲ ਐੱਮ.ਐੱਸ.ਪੀ. ‘ਤੇ ਖਰੀਦ ਕੇ ਸਵਾਮੀਨਾਥਨ ਰਿਪੋਰਟ ਦੀ ਸਿਫਾਰਿਸ਼ ਮੁਤਾਬਕ 50+%ਮੁਨਾਫਾ ਜੋੜ ਕੇ ਵੱਧ ਤੋਂ ਵੱਧ ਰੇਟ ਕਿਸਾਨਾਂ ਨੂੰ ਦਿੱਤੇ ਜਾਣ, ਨਵੀਂ ਖੇਤੀ ਨੀਤੀ ਬਣਾਈ ਜਾਵੇ, ਬਾਹਰੋਂ ਮੰਗਵਾਏ ਜ਼ਾਂਦੇ ਖਾਣ ਵਾਲੇ ਤੇਲ, ਦਾਲਾਂ ਦੇ ਲਾਹੇਬੰਦ ਭਾਅ ਇੱਥੋਂ ਦੇ ਕਿਸਾਨਾਂ ਨੂੰ ਦਿੱਤੇ ਜਾਣ।